
SADA CHANNEL NEWS:- ਲਾਗਲੇ ਪਿੰਡ ਭਨੂਪਲੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਉੱਘੇ ਖੇਡ ਪ੍ਰਮੋਟਰ ਪ੍ਰਿੰਸ ਉੱਪਲ ਨੂੰ ਆਮ ਆਦਮੀ ਪਾਰਟੀ ਦੇ ਖੇਡ ਵਿੰਗ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਿੰਸ ਉਪੱਲ ਨੇ ਦੱਸਿਆ ਕਿ ਅੱਜ ਪਦਮਸ੍ਰੀ ਕਰਤਾਰ ਸਿੰਘ ਸੂਬਾ ਪ੍ਰਧਾਨ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਵੱਲੋਂ ਸੂਬੇ ਦੇ ਸਪੋਰਟਸ ਵਿੰਗ ਦੀ ਇਕ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਨੂੰ ਸੂਬਾ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਪ੍ਰਿੰਸੀਪਲ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ ।
