ਰੇਲ ਮੰਤਰੀ ਨੂੰ ਮਿਲੇ ਐਮ.ਪੀ ਮਨੀਸ਼ ਤਿਵਾੜੀ,ਬਲਾਚੌਰ ਨੂੰ ਰੇਲ ਲਿੰਕ ਨਾਲ ਜੋੜਨ ਅਤੇ ਰੋਪੜ ਰੇਲਵੇ ਸਟੇਸ਼ਨ ਚ ਸੁਧਾਰ ਦੀ ਕੀਤੀ ਮੰਗ

0
599
MP Manish Tewari meets Railway Minister, demands connection of Balachaur with rail link and improvement of Ropar railway station
ਰੇਲ ਮੰਤਰੀ ਨੂੰ ਮਿਲੇ ਐਮ.ਪੀ ਮਨੀਸ਼ ਤਿਵਾੜੀ,ਬਲਾਚੌਰ ਨੂੰ ਰੇਲ ਲਿੰਕ ਨਾਲ ਜੋੜਨ ਅਤੇ ਰੋਪੜ ਰੇਲਵੇ ਸਟੇਸ਼ਨ ਚ ਸੁਧਾਰ ਦੀ ਕੀਤੀ ਮੰਗ

SADA CHANNEL NEWS

ਰੋਪੜ, 25 ਅਗਸਤ (ਮਨੋਜ ਕੁਮਾਰ) : ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਹਲਕੇ ਚ ਰੇਲਵੇ ਨਾਲ ਜੁੜੇ ਸੁਧਾਰਾਂ ਦੀ ਮੰਗ ਕੀਤੀ ਹੈ। ਜਿਨ੍ਹਾਂ ਚ ਮੁੱਖ ਤੌਰ ਤੇ ਬਲਾਚੌਰ ਨੂੰ ਰੇਲਵੇ ਲਿੰਕ ਨਾਲ ਜੋੜਨ ਅਤੇ ਰੋਪੜ ਰੇਲਵੇ ਸਟੇਸ਼ਨ ਚ ਸੁਧਾਰ ਲਿਆਏ ਜਾਣ ਦੀਆਂ ਮੰਗਾਂ ਸ਼ਾਮਿਲ ਸ਼ਾਮਲ ਰਹੀਆਂ। ਇਸ ਲੜੀ ਹੇਠ, ਦਿੱਲੀ ਚ ਰੇਲ ਮੰਤਰੀ ਨਾਲ ਮੁਲਾਕਾਤ ਦੌਰਾਨ ਐਮ.ਪੀ ਮਨੀਸ਼ ਤਿਵਾੜੀ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਬ-ਡਿਵੀਜ਼ਨ ਬਲਾਚੌਰ ਨੂੰ ਲੈ ਕੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਤੋਂ ਹੁਣ ਤਕ ਇਹ ਇਲਾਕਾ ਰੇਲ ਲਿੰਕ ਰਾਹੀਂ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੁੜ ਨਹੀਂ ਸਕਿਆ ਹੈ।

READ NOW :- ਸਮਾਜ ਸੇਵੀ ਸੰਗਠਨ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਚਲਾਈ ਮੁਹਿੰਮ ਨੂੰ ਸਹਿਯੋਗ ਦੇਣ

ਜਿਸ ਤੇ ਤਿੰਨ ਤਰ੍ਹਾਂ ਨਾਲ ਕੰਮ ਹੋ ਸਕਦਾ ਹੈ, ਪਹਿਲਾ- ਗੜ੍ਹਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਰੇਲ ਲਿੰਕ ਸਥਾਪਿਤ ਕੀਤਾ ਜਾਵੇ, ਜਿਸ ਨੂੰ ਲੈ ਕੇ ਰੇਲਵੇ ਪਹਿਲਾਂ ਹੀ ਸਰਵੇ ਕਰ ਚੁੱਕਾ ਹੈ; ਦੂਜਾ- ਰਾਹੋਂ ਤੋਂ ਰੋਪੜ ਤੱਕ ਰੇਲ ਲਿੰਕ ਦਾ ਨਿਰਮਾਣ ਤੇ ਤੀਜਾ ਰਾਹੋਂ ਤੋਂ ਸਮਰਾਲਾ ਤੱਕ ਰੇਲ ਲਿੰਕ ਦਾ ਨਿਰਮਾਣ, ਜਿਸ ਦਾ ਫਿਰ ਤੋਂ ਸਰਵੇ ਹੋ ਚੁੱਕਾ ਹੈ ਅਤੇ ਸ਼ਾਇਦ ਟ੍ਰੈਫਿਕ ਦੀ ਸਮੱਸਿਆ ਕਾਰਨ ਇਸਨੂੰ ਰੋਕਿਆ ਗਿਆ ਹੈ। ਇਸੇ ਤਰ੍ਹਾਂ, ਰੋਪੜ ਰੇਲਵੇ ਸਟੇਸ਼ਨ ਦੀ ਸਥਿਤੀ ਚ ਸੁਧਾਰ ਕੀਤੇ ਜਾਣ ਤੇ ਜ਼ੋਰ ਦਿੰਦਿਆਂ ਹੋਇਆਂ ਐੱਮ.ਪੀ ਤਿਵਾੜੀ ਨੇ ਕਿਹਾ ਕਿ ਇਹ ਇੱਕ ਮਹੱਤਵਪੂਰਨ ਸ਼ਹਿਰ ਹੈ। ਇੱਥੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਵੀ ਸਥਿਤ ਹੈ ਅਤੇ ਦੇਸ਼ ਭਰ ਤੋਂ ਵਿਦਿਆਰਥੀ ਇੱਥੇ ਪੜ੍ਹਨ ਆਉਂਦੇ ਹਨ।

READ NOW:- ਪੀ.ਐਚ.ਸੀ ਕੀਰਤਪੁਰ ਸਾਹਿਬ ਦੀ ਸਿਹਤ ਟੀਮਾਂ ਦੁਆਰਾ ਵੱਖ ਵੱਖ ਸਕੂਲਾਂ ਵਿੱਚ ਕੀਤੀ ਗਈ ਸੈਂਪਲਿੰਗ

ਇਹ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਲਈ ਵੀ ਮਹੱਤਵਪੂਰਨ ਹੈ। ਪਰ ਮੌਜੂਦਾ ਸਮੇਂ ਚ ਰੋਪੜ ਰੇਲਵੇ ਸਟੇਸ਼ਨ ਤੇ ਸਿਰਫ਼ ਇਕੋ ਪਲੇਟਫਾਰਮ ਹੈ, ਜਿਸ ਕਾਰਨ ਯਾਤਰੀਆਂ ਨੂੰ ਗੱਡੀ ਚ ਚੜ੍ਹਨ ਅਤੇ ਉਤਰਨ ਵੇਲੇ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਹਾਦਸੇ ਵੀ ਹੋ ਚੁੱਕੇ ਹਨ। ਇੱਥੇ ਕਈ ਲੰਬੀ ਦੂਰੀ ਦੀਆਂ ਗੱਡੀਆਂ ਰੁਕਣ ਦੇ ਬਾਵਜੂਦ ਸਟੇਸ਼ਨ ਦੀ ਹਾਲਤ ਚ ਸੁਧਾਰ ਨਹੀਂ ਹੋਇਆ ਹੈ।ਉਨ੍ਹਾਂ ਦੇ ਰੇਲ ਮੰਤਰੀ ਨੂੰ ਕਿਹਾ ਕਿ ਤੁਹਾਡੇ ਮੰਤਰਾਲੇ ਨੇ ਰੇਲ ਦੁਰਘਟਨਾਵਾਂ ਨੂੰ ਘਟਾਉਣ ਅਤੇ ਯਾਤਰੀਆਂ ਦੀ ਸੁਵਿਧਾਵਾਂ ਚ ਵਾਧੇ ਉੱਪਰ ਜ਼ੋਰ ਦਿੱਤਾ ਹੈ। ਅਜਿਹੇ ਚ ਰੋਪੜ ਰੇਲਵੇ ਸਟੇਸ਼ਨ ਤੇ ਦੂਜੇ ਪਲੇਟਫਾਰਮ ਦਾ ਨਿਰਮਾਣ ਜ਼ਰੂਰੀ ਹੈ। ਇਸੇ ਤਰ੍ਹਾਂ, ਐਮ.ਪੀ ਤਿਵਾੜੀ ਨੇ ਕੁਰਾਲੀ ਰੇਲਵੇ ਸਟੇਸ਼ਨ ਤੇ ਜਨ ਸ਼ਤਾਬਦੀ ਅਤੇ ਹਾਵੜਾ ਮੇਲ ਰੇਲ ਗੱਡੀਆਂ ਨੂੰ ਰੋਕੇ ਜਾਣ ਦੀ ਮੰਗ ਵੀ ਕੀਤੀ ਹੈ, ਜਿਸਨੂੰ ਲੈ ਕੇ ਇਲਾਕੇ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ।

LEAVE A REPLY

Please enter your comment!
Please enter your name here