

ਕੀਰਤਪੁਰ ਸਾਹਿਬ 26 ਅਗਸਤ:- ਸ: ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਹੁਕਮਾਂ ਤੇ ਡਾ.ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਡਾ. ਦਲਜੀਤ ਕੌਰ, ਸੀਨੀਅਰ ਮੈਡੀਕਲ ਅਫਸਰ, ਪੀ.ਐਚ.ਸੀ ਕੀਰਤਪੁਰ ਸਾਹਿਬ ਦੀ ਅਗਵਾਈ ਹੇਠ ਸਬ ਸਬ ਸੈਂਟਰਾਂ ਦੇ ਅਧੀਨ ਪੈਂਦੇ ਪਿੰਡਾਂ ਵਿੱਚ ਵਿਸੇਸ਼ ਟੀਕਾਕਰਨ ਕੈਂਪ ਲਗਾਏ ਗਏ, ਜਿਸ ਵਿਚ ਸਬ ਸੈਂਟਰਾਂ ਵਿਖੇ 18 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਦਾ ਕੋਵਿਡ-19 ਟੀਕਾਕਰਨ ਕੀਤਾ ਗਿਆ।
ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸਿਕੰਦਰ ਸਿੰਘ, ਬਲਾਕ ਐਸ.ਆਈ ਨੇ ਦੱਸਿਆ ਕਿ ਜਿਨ੍ਹਾਂ ਲਾਭਪਾਤਰੀਆਂ ਦੀ ਦੂਜੀ ਡੋਜ਼ ਡਿਊ ਹੈ ਉਹ ਜਲਦੀ ਤੋਂ ਜਲਦੀ ਆਪਣਾ ਕੋਵਿਡ 19 ਟੀਕਾਕਰਨ ਦੀ ਦੂਜੀ ਡੋਜ਼ ਜਰੂਰ ਲਗਵਾਉਣ ਤਾਂ ਜੋ ਸਰੀਰ ਵਿੱਚ ਕੋਰੋਨਾ ਨਾਲ ਲੜਨ ਲਈ ਇਮਿਊਨਿਟੀ ਪੈਦਾ ਹੋ ਸਕੇ।ਉਨ੍ਹਾਂ ਕਿਹਾ ਕਿ ਜੋ ਅਧਿਆਪਕ ਆਪਣਾ ਕੋਵਿਡ -19 ਟੀਕਾਕਰਨ ਨਹੀਂ ਕਰਵਾ ਸਕੇ ਉਹ ਵੀ ਜਲਦੀ ਆਪਣਾ ਟੀਕਾਕਰਨ ਕਰਵਾਉਣ ੳਨ੍ਹਾਂ ਕਿਹਾ ਕਿ ਵਿਦੇਸ਼ ਜਾਣ ਵਾਲੇ ਲਾਭਪਾਤਰੀਆਂ ਵਲੋਂ ਆਪਣੀ ਦੂਜੀ ਡੋਜ਼ 28 ਦਿਨਾਂ ਬਾਅਦ ਜਰੂਰੀ ਦਸਤਾਵੇਜ਼ ਨੱਥੀ ਕਰਕੇ ਲਗਵਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਟੀਕਾਕਰਨ ਬੇਹੱਦ ਜਰੂਰੀ ਹੈ ਕਰੋਨਾਂ ਨੂੰ ਹਰਾਉਣ ਲਈ ਟੀਕਾਕਰਨ ਉਪਰੰਤ ਵੀ ਸਾਰੀਆਂ ਜਰੂਰੀ ਸਾਵਧਾਨੀਆਂ ਨੂੰ ਅਪਣਾਉਣਾ ਹੈ। ਮਾਸਕ ਪਾ ਕੇ ਆਪਸੀ ਵਿੱਥ ਰੱਖ ਕੇ ਹੀ ਕਰੋਨਾ ਨੂੰ ਹਰਾਇਆ ਜਾ ਸਕਦਾ ਹੈ।
