ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ ”ਕੌਮੀ ਸੰਤੁਲਿਤ ਖੁਰਾਕ ਹਫਤਾ-ਡਾ.ਵਿਧਾਨ ਚੰਦਰ

0
368
National Balanced Diet Week is being celebrated by the Health Department - Dr. Vidhan Chandra
ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ ''ਕੌਮੀ ਸੰਤੁਲਿਤ ਖੁਰਾਕ ਹਫਤਾ-ਡਾ.ਵਿਧਾਨ ਚੰਦਰ

SADA CHANNEL

ਨੂਰਪੁਰ ਬੇਦੀ 03 ਸਤੰਬਰ (ਮਨੋਜ ਕੁਮਾਰ ) ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਸਿਹਤ ਵਿਭਾਗ ਵੱਲੋਂ ਚੰਗੀ ਤੇ ਨਰੋਈ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਦੀ ਤਰ੍ਹਾਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ”ਕੌਮੀ ਸੰਤੁਲਿਤ ਖੁਰਾਕ ਹਫਤਾ” ਮਨਾਇਆ ਜਾ ਰਿਹਾ ਹੈ,ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ.ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਸਿੰਘਪੁਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ  ਮਿਤੀ 1 ਤੋਂ 7 ਸਤੰਬਰ ਤਕ ”ਕੌਮੀ ਖੁਰਾਕ ਹਫਤਾ” ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਸਬ ਸੈਂਟਰਾਂ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ਤੱਕ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਜਾਗਰੂਕ ਕੀਤਾ ਜਾ ਰਿਹਾ ਹੈ।     

ਉਹਨਾਂ  ਦੱਸਿਆ ਕਿ ਚੰਗੀ ਸਿਹਤ ਲਈ ਵਧੀਆ ਖੁਰਾਕ ਦੀ ਲੋੜ ਹੁੰਦੀ ਹੈ,ਵਿਸ਼ੇਸ਼ ਤੌਰ ‘ਤੇ ਗਰਭਵਤੀ ਮਾਵਾਂ ਨੂੰ ਹਰੀਆ ਸਬਜੀਆਂ ਦੁੱਧ,ਫਲ, ਉਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਓਡੀਨ ਯੁਕਤ ਭੋਜਨ ਕਰਨਾ ਚਾਹੀਦਾ ਹੈ,ਉਹਨਾਂ ਕਿਹਾ ਕਿ ਪੋਸ਼ਣ ਚੰਗੀ ਸਿਹਤ ਅਤੇ ਤੰਦਰੁਸਤੀ ਦਾ ਕੇਂਦਰ ਬਿੰਦੂ ਹੈ,ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜਬੂਤ ਬਣਾਉਂਦਾ ਹੈ,ਪੌਸ਼ਟਿਕਤਾ ਮੌਜੂਦਾ ਅਤੇ ਅਗਲੀ ਪੀੜੀ ਲਈ ਬਚਾਅ, ਸਿਹਤ ਅਤੇ ਵਿਕਾਸ ਪੱਖੋਂ ਬੇਹੱਦ ਗੰਭੀਰ ਮੁੱਦਾ ਹੈ,ਉਨ੍ਹਾਂ ਦੱਸਿਆ ਕਿ ਬਲਾਕ  ਦੇ ਸਾਰੇ ਸਿਹਤ ਕੇਂਦਰਾਂ ਵਿੱਚ ਗਰੁੱਪ ਮੀਟਿੰਗਾਂ ਕਰਕੇ ਗਰਭਵਤੀ ਮਾਂਵਾਂ, ਕਿਸ਼ੋਰ ਬੱਚਿਆਂ ਆਦਿ ਨੂੰ ਸੰਤੁਲਿਤ ਖੁਰਾਕ ਲਈ ਜਾਗਰੂਕ ਕੀਤਾ ਜਾ ਰਿਹਾ ਹੈ,ਉਹਨਾਂ  ਦੱਸਿਆ ਕਿ  ਪੌਸ਼ਟਿਕ ਹਫਤੇ ਦਾ ਮੁੱਖ ਮੰਤਵ ਸਿਹਤ ਲਈ ਪੋਸ਼ਣ ਦੇ ਮਹਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ ।

ਸੰਤੁਲਿਤ ਭੋਜਨ” ਵੱਜੋਂ ਤਲੇ ਹੋਏ ਪਦਾਰਥਾਂ ਅਤੇ ਫਾਸਟ ਫੂਡ ਤੋਂ ਪਰਹੇਜ ਕੀਤਾ ਜਾਵੇ, ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕੀਤੀ ਜਾਵੇ ਅਤੇ ਸਿਗਰਟ ਤੇ ਸ਼ਰਾਬ ਦਾ ਵਰਤੋਂ ਨਾ ਕੀਤੀ ਜਾਵੇ।ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਅੰਸਤੁਲਿਤ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ,ਸ਼ੂਗਰ ਅਤੇ ਮੋਟਾਪਾ ਹੋਣ ਦਾ ਖਤਰਾ ਰਹਿੰਦਾ ਹੈ।ਇਸ ਲਈ ਹਮੇਸ਼ਾ ”ਸੰਤੁਲਿਤ ਖੁਰਾਕ” ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਸਿਹਤ ਵਿਭਾਗ ਰਾਹੀ ਲੋਕਾਂ ਨੂੰ ਚੰਗੀ ਸਿਹਤ ਬਾਰੇ ਜਾਗਰੂਕ ਕਰਨ ਲਈ ਸਮੇ ਸਮੇ ਤੇ ਵਿਸ਼ੇਸ ਅਭਿਆਨ ਚਲਾਏ ਜਾਦੇ ਹਨ।

ਸਰਕਾਰ ਵਲੋਂ ਪਹਿਲਾ ਮਿਸ਼ਨ ਤੰਦਰੁਸਤ ਪੰਜਾਬ, ਮਿਸ਼ਨ ਫਤਿਹ, ਮਿਸਨ ਫਤਿਹ 2.0 ਅਤੇ ਨਵਾ ਨਰੋਆ ਪੰਜਾਬ ਅਜਿਹੇ ਅਭਿਆਨ ਹਨ। ਜਿਨ੍ਹਾਂ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿ ਰਹੇ ਲੋਕਾਂ ਨੂੰ ਚੰਗੀ ਸਿਹਤ ਲਈ ਜਾਗਰੂਕ ਕੀਤਾ ਗਿਆ ਹੈ। ਬਿਮਾਰੀਆਂ ਤੋ ਬਚਣ ਲਈ ਵਰਤੀਆ ਜਾਣ ਵਾਲੀਆ ਸਾਵਧਾਨੀਆਂ, ਸਵੱਛਤਾ ਰੱਖ ਕੇ ਡੇਗੂ, ਚਿਕਨਗੁਨੀਆ ਅਤੇ ਮਲੇਰੀਆਂ ਨੂੰ ਹਰਾਉਣਾ ਅਤੇ ਕਰੋਨਾ ਕਾਲ ਦੋਰਾਨ ਵਰਤੀਆ ਜਾਣ ਵਾਲੀਆ ਸਾਵਧਾਨੀਆਂ ਬਾਰੇ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਬਹੁਤ ਜਰੂਰੀ ਹੈ। ਹਰ ਯੋਗ ਵਿਅਕਤੀ ਨੂੰ ਲਗਵਾਉਣੀ ਚਾਹੀਦੀ ਹੈ। ਮਾਸਕ ਪਾਉਣਾ ਅਤੇ ਆਪਸੀ ਵਿੱਥ ਰੱਖਣਾ ਯਕੀਨੀ ਬਣਾਉਣਾ ਬੇਹੱਦ ਜਰੂਰੀ ਹੈ।

LEAVE A REPLY

Please enter your comment!
Please enter your name here