

ਨੂਰਪੁਰ ਬੇਦੀ :- ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਨੂਰਪੁਰਬੇਦੀ ਦੀ ਅਗਵਾਈ ਹੇਠ ਬਲਾਕ ਅਧੀਨ 33 ਵਿਅਕਤੀ ਜਿਨ੍ਹਾਂ ਦੀ ਉਮਰ 45 ਸਾਲ ਤੋਂ ਉੱਪਰ ਹੈ ਅਤੇ ਜਿਨ੍ਹਾਂ ਲੋਕਾਂ ਦੀ ਨਜ਼ਰ ਘੱਟ ਹੈ। ਉਨ੍ਹਾਂ ਲੋਕਾਂ ਨੂੰ ਨਜ਼ਰ ਦੀਆਂ ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ ਵਿਧਾਨ ਚੰਦਰ ਨੇ ਦੱਸਿਆ ਕਿ 25 ਅਗਸਤ 2021 ਤੋਂ 8 ਸਤੰਬਰ 2021 ਤੱਕ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈਸ ਅਧੀਨ ਅੱਖਾਂ ਦੇ ਦਾਨ ਦਾ ਪੰਦਰਵਾੜਾ ਮਨਾਇਆ ਗਿਆ ਹੈ।
ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਘੱਟ ਨਿਗ੍ਹਾ ਵਾਲੇ ਲੋਕਾਂ ਨੂੰ ਇਸ ਪ੍ਰੋਗਰਾਮ ਅਧੀਨ ਐਨਕਾਂ ਬਣਾ ਕੇ ਦਿੱਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਫਾਰਮ ਭਰਾਏ ਗਏ। ਉਨਾਂ ਕਿਹਾ ਕਿ ਕੌਮੀ ਅੰਨਾਪਨ ਰੋਕਥਾਮ ਪ੍ਰੋਗਰਾਮ ਕੋਰਨੀਆ (ਪੁਤਲੀ) ਰੋਗ ਦੇ ਅੰਨੇਪਨ ਤੋਂ ਬਚਾਅ ਲਈ ਛੋਟੀ ਉਮਰ ਵਿੱਚ (ਖੁਰਾਕ ਦੀ ਘਾਟ) ਸੱਟ ਅਤੇ ਇਨਫੈਕਸ਼ਨ ਆਦਿ ਦੇ ਕਾਰਨ ਕੋਰਨੀਆ ਧੁੰਦਲਾ ਹੋ ਜਾਂਦਾ ਹੈ।ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਅੱਖਾਂ ਦੇ ਡਾਕਟਰ ਦੀ ਸਲਾਹ ਤੋਂ ਬਿਨਾ ਅੱਖਾਂ ਵਿੱਚ ਦਵਾਈ ਨਾ ਪਾਓ ਅਤੇ ਡਾਕਟਰ ਵਲੋਂ ਦਿੱਤੀ ਗਈ ਸਲਾਹ ਦੀ ਪਾਲਣਾ ਕਰਨੀ ਚਾਹੀਦੀ ਹੈ।
ALSO READ:- ਸਮੇਂ ਸਿਰ ਇਲਾਜ ਨਾ ਕਰਵਾਉਣ ਤੇਂ ਮਾਨਸਿਕ ਰੋਗ ਹੋ ਸਕਦਾ ਹੈ ਘਾਤਕ-ਡਾ.ਵਿਧਾਨ ਚੰਦਰ
ਉਨਾ ਕਿਹਾ ਕਿ ਜਿਉਂਦੇ ਜੀਅ ਖੂਨਦਾਨ ਤੇ ਮਰਨ ਉਪਰੰਤ ਅੱਖਾਂਦਾਨ ਕਰਨੀਆਂ ਚਾਹੀਦੀਆਂ ਹਨ।ਇਸ ਪੰਦਰਵਾੜੇ ਦੌਰਾਨ ਲੋਕਾਂ ਨੂੰ ਕੋਈ ਵੀ ਵਿਅਕਤੀ ਸ਼ਪਥ-ਪੱਤਰ ਭਰ ਕੇ ਨੇਤਰ ਦਾਤਾ ਬਣ ਸਕਦਾ ਹੈ ਅਤੇ ਉਸਦੀ ਮੌਤ ਤੋਂ ਬਾਅਦ ਉਸਦੇ ਸਕੇ ਸਬੰਧੀ ਉਸ ਦੀਆਂ ਅੱਖਾਂ ਦਾਨ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੰਜਾਬ ਦੀ ਵੈਬਸਾਈਟ ਤੇ ਆਨਲਾਈਨ ਸ਼ਪਥ-ਪੱਤਰ ਭਰਿਆ ਜਾ ਸਕਦਾ ਹੈ।
