ਸਮੇਂ ਸਿਰ ਇਲਾਜ ਨਾ ਕਰਵਾਉਣ ਤੇਂ ਮਾਨਸਿਕ ਰੋਗ ਹੋ ਸਕਦਾ ਹੈ ਘਾਤਕ-ਡਾ.ਵਿਧਾਨ ਚੰਦਰ

0
470
ਸਮੇਂ ਸਿਰ ਇਲਾਜ ਨਾ ਕਰਵਾਉਣ ਤੇਂ ਮਾਨਸਿਕ ਰੋਗ ਹੋ ਸਕਦਾ ਹੈ ਘਾਤਕ-ਡਾ.ਵਿਧਾਨ ਚੰਦਰ
ਸਮੇਂ ਸਿਰ ਇਲਾਜ ਨਾ ਕਰਵਾਉਣ ਤੇਂ ਮਾਨਸਿਕ ਰੋਗ ਹੋ ਸਕਦਾ ਹੈ ਘਾਤਕ-ਡਾ.ਵਿਧਾਨ ਚੰਦਰ

SADA CHANNEL NEWS:-


ਨੂਰਪੁਰ ਬੇਦੀ 10 ਅਕਤੂਬਰ:- ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਸੀਨੀਅਰ ਮੈਡੀਕਲ ਅਫਸਰ ਨੂਰਪੁਰ ਬੇਦੀ ਡਾ.ਵਿਧਾਨ ਚੰਦਰ ਦੀ ਅਗਵਾਈ ਹੇਠ ਸੀ.ਐੱਚ.ਸੀ ਸਿੰਘਪੁਰ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ,ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੱਕ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ ਨੂੰ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਜਾਂਦਾ ਹੈ,ਉਨ੍ਹਾਂ ਕਿਹਾ ਕਿ ਮਾਹਰਾ ਦੀ ਰਾਏ ਹੈ ਕਿ ਮਾਨਸਿਕ ਰੋਗ ਨੂੰ ਨਾ ਛੁਪਾਓ,ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ।

ਉਨ੍ਹਾਂ ਨੇ ਕਿਹਾ ਕਿ ਮਾਨਸਿਕ ਥਕਾਨ ਨੂੰ ਮਾਨਸਿਕ ਤੌਰ ਤੇ ਬਿਮਾਰ ਕਰ ਸਕਦੀ ਹੈ।ਜਿਸ ਵੱਲ ਸਾਡਾ ਧਿਆਨ ਨਹੀਂ ਜਾਂਦਾ।ਕਈ ਵਾਰੀ ਪੜ੍ਹਾਈ ਜਾਂ ਕੰਮ ਦੇ ਬੋਝ, ਰਿਸ਼ਤਿਆਂ ਵਿੱਚ ਦਰਾੜ ,ਕੈਰੀਅਰ ਨੂੰ ਲੈ ਕੇ ਚਿੰਤਾ ਸਾਨੂੰ ਤਣਾਅ ਤਾਂ ਦਿੰਦੀ ਹੈ ਅਤੇ ਜੇਕਰ ਇਹ ਤਨਾਅ ਲੰਬੇ ਸਮੇਂ ਤੱਕ ਰਹੇ ਤਾਂ ਇਹ ਡਿਪਰੈਸ਼ਨ ਵਿੱਚ ਤਬਦੀਲ ਹੋ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਕਈ ਵਾਰੀ ਡਿਪ੍ਰੈਸ਼ਨ ਜ਼ਿਆਦਾ ਹੋਣ ਨਾਲ ਵਿਅਕਤੀ ਦੇ ਮਨ ਵਿੱਚ ਆਤਮ ਹੱਤਿਆ ਜਾਂ ਖੁਦਕੁਸ਼ੀ ਤੱਕ ਦੇ ਖਿਆਲ ਆਉਣੇ ਸ਼ੁਰੂ ਹੋ ਜਾਂਦੇ ਹਨ।ਇਸ ਲਈ ਮਾਨਸਿਕ ਰੋਗਾਂ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। 

ਮਾਨਸਿਕ ਰੋਗਾਂ ਅਤੇ ਲੱਛਣਾਂ ਬਾਰੇ ਜਾਣਕਾਰੀ ਦਿੰਦੇਂ ਕਿਹਾ ਕਿ ਬੇਚੈਨੀ, ਨੀਂਦ ਘੱਟ ਜਾਂ ਵੱਧ ਆਉਣਾ, ਸਿਰ ਦਰਦ ਰਹਿਣਾ, ਕੰਨਾਂ ਵਿਚ ਅਵਾਜਾਂ ਪੈਣੀਆਂ, ਦੰਦਲ ਪੈਣਾ, ਯਾਦ ਸ਼ਕਤੀ ਘੱਟਣਾ, ਵਾਰ ਵਾਰ ਹੱਥ ਧੋਣਾ, ਚੀਜ਼ਾਂ ਦੀ ਵਰਤੋਂ ਸਮੇਂ ਵਹਿਮ ਭਰਮ ਰੱਖਣਾ, ਗੁੱਸੇ ਦਾ ਵੱਧਣਾ, ਚਿੜਚਿੜਾਪਣ, ਗੱਲਾਂ ਭੁੱਲਣੀਆਂ, ਖੁਦਕੁਸ਼ੀ ਦੀ ਕੋਸ਼ਿਸ਼ ਜਾਂ ਧਮਕੀ ਦੇਣਾ ਆਦਿ ਮਾਨਸਿਕ ਰੋਗ ਦੀਆਂ ਨਿਸ਼ਾਨੀਆਂ ਹਨ ਅਤੇ ਜੇਕਰ ਅਜਿਹੇ ਮਰੀਜ਼ ਸਮੇਂ ਸਿਰ ਆਪਣਾ ਇਲਾਜ਼ ਕਰਵਾ ਲੈਣ ਤਾਂ ਜਲਦੀ ਠੀਕ ਹੋ ਕੇ ਉਹ ਇੱਕ ਆਮ ਵਿਅਕਤੀ ਵਾਂਗ ਸਿਹਤਮੰਦ ਜਿੰਦਗੀ ਬਤੀਤ ਕਰ ਸਕਦੇ ਹਨ।ਉਨ੍ਹਾਂ ਨੇ ਆਸ਼ਾ ਵਰਕਰਾਂ ਨੂੰ ਕਿਹਾ ਕਿ ਪਿੰਡ ਪੱਧਰ ਤੇ ਲੋਕਾਂ ਨੂੰ ਮਾਨਸਿਕ ਰੋਗ ਸਬੰਧੀ ਅਤੇ ਸਿਹਤ ਵਿਭਾਗ ਦੀਆਂ ਹਦਾਇਤਾ ਅਨੁਸਾਰ ਕੋਵਿਡ ਸਬੰਧੀ ਵੀ ਜਾਗਰੂਕ ਕੀਤਾ ਜਾਵੇ।

LEAVE A REPLY

Please enter your comment!
Please enter your name here