
Shri Anandpur Sahib,(SADA CHANNEL NEWS):- ਸ਼੍ਰੀ ਆਨੰਦਪੁਰ ਸਾਹਿਬ 17 ਅਕਤੂਬਰ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਮਹੈਣ ਵਿਖੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੀ ਸਾਂਭ-ਸੰਭਾਲ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੇ ਸਬੰਧ ਵਿੱਚ ਸੀ.ਆਰ.ਐਮ ਸਕੀਮ ਅਧੀਨ ਕੈਂਪ ਲਗਾਇਆ ਗਿਆ,ਇਸ ਵਿੱਚ ਖੇਤੀਬਾੜੀ ਅਧਿਕਾਰੀਆਂ ਅਤੇ ਮਾਹਰਾਂ ਨੇ ਪਰਾਲੀ ਨੂੰ ਅੱਗ ਲਾਉਣ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ,ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਉਥੇ ਮਨੁੱਖੀ ਸਿਹਤ ’ਤੇ ਵੀ ਇਸਦਾ ਮਾੜਾ ਅਸਰ ਪੈਂਦਾ ਹੈ।
ਉਨ੍ਹਾਂ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਇਸ ਨਾਲ ਜ਼ਮੀਨ ਵਿੱਚ ਪੌਸ਼ਕ ਤੱਤਾਂ ਦੀ ਮਾਤਰਾ ਬਣੀ ਰਹਿੰਦੀ ਹੈ,ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਮਸ਼ੀਨਰੀ ਦਾ ਪ੍ਰਬੰਧ ਸਬਸਿਡੀ ’ਤੇ ਕੀਤਾ ਗਿਆ ਹੈ ਅਤੇ ਲੋੜਵੰਦ ਕਿਸਾਨਾਂ ਅਤੇ ਗਰੁੱਪਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ।
