

ਸਿੱਧੂ ਮੂਸੇ ਵਾਲਾ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸੰਗਰੂਰ ਲੋਕ ਸਭਾ ਲਈ ਬਣਾਇਆ ਜਾਵੇ ਸਾਂਝਾ ਆਜ਼ਾਦ ਉਮੀਦਵਾਰ: ਮਦਨ ਮੋਹਨ ਮਿੱਤਲ
ਸਾਰੀਆਂ ਪਾਰਟੀਆਂ ਰਾਜਨੀਤੀ ਨੂੰ ਛੱਡ ਪੰਜਾਬ ਦੇ ਇਸ ਸਟਾਰ ਨੌਜਵਾਨ ਨੂੰ ਦੇਣ ਅਸਲੀ ਸ਼ਰਧਾਂਜਲੀ
ਮਦਨ ਮੋਹਨ ਮਿੱਤਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਸਾਰੀਆਂ ਰਾਜਨੀਤਕ ਧਿਰਾਂ ਨੂੰ ਕੀਤੀ ਅਪੀਲ
SADA CHANNEL NEWS:- ਭਾਜਪਾ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਦੇ ਲਈ ਮੌਜੂਦਾ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ,ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਤੇ ਕੇਵਲ ਇਸ਼ਤਿਹਾਰ ਦੇਣ ਦੇ ਵਿੱਚ ਮਸ਼ਰੂਫ਼ ਹੈ ਅਤੇ ਇਸ ਸਰਕਾਰ ਦਾ ਲਾਅ ਐਂਡ ਆਰਡਰ ਦੀ ਸਥਿਤੀ ਦੇ ਵੱਲ ਕੋਈ ਧਿਆਨ ਨਹੀਂ ਹੈ ਜਿਸ ਦੀ ਤਾਜ਼ਾ ਮਿਸਾਲ ਪੰਜਾਬ ਦੇ ਨੌਜਵਾਨ ਸਟਾਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਮਿਲਦੀ ਹੈ।
ਮਦਨ ਮੋਹਨ ਮਿੱਤਲ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਲਈ ਸਖਤ ਸਜ਼ਾ ਦੇ ਨਾਲ ਨਾਲ ਉਸ ਦੀ ਸਿਕਿਉਰਿਟੀ ਨੂੰ ਘੱਟ ਕਰਨ ਦੇ ਲਈ ਜ਼ਿੰਮੇਵਾਰ ਅਫ਼ਸਰਾਂ ਦੇ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ,ਉਧਰ ਮਿੱਤਲ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵਿੱਚੋਂ ਕਿਸੇ ਇੱਕ ਨੂੰ ਸਰਬ ਸਾਂਝਾ ਆਜ਼ਾਦ ਉਮੀਦਵਾਰ ਬਣਾਉਣ ਦੇ ਲਈ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ,ਮਿੱਤਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਨਾਲ ਮੁਲਾਕਾਤ ਕਰਨਗੇ ਅਤੇ ਇਸ ਮੌਕੇ ਤੇ ਮਿੱਤਲ ਵੱਲੋਂ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਸਿੱਧੂ ਮੂਸੇਵਾਲਾ ਦੇ ਲਈ ਅਸਲੀ ਸ਼ਰਧਾਂਜਲੀ ਹੋਵੇਗੀ ਜੇਕਰ ਉਸ ਦੇ ਮਾਤਾ ਪਿਤਾ ਵਿੱਚੋਂ ਕਿਸੇ ਇੱਕ ਨੂੰ ਸੰਗਰੂਰ ਜ਼ਿਮਨੀ ਚੋਣ ਦੇ ਲਈ ਸਰਬ ਸਾਂਝਾ ਆਜ਼ਾਦ ਉਮੀਦਵਾਰ ਬਣਾਇਆ ਜਾਂਦਾ ਹੈ।
ਉੱਧਰ ਮਿੱਤਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਇਸ ਮਸਲੇ ਤੇ ਵਿਚਾਰ ਕਰਨ ਅਤੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਵਿਚੋਂ ਕਿਸੇ ਇਕ ਵਿਅਕਤੀ ਨੂੰ ਸਰਬ ਸਾਂਝੇ ਆਜ਼ਾਦ ਉਮੀਦਵਾਰ ਦੇ ਤੌਰ ਤੇ ਆਪਣਾ ਸਮਰਥਨ ਦੇਣ,ਉਨ੍ਹਾਂ ਸੁਖਬੀਰ ਬਾਦਲ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਇਕ ਸ਼ੇਰ ਮੁੱਖ ਮੰਤਰੀ ਦਾ ਸ਼ੇਰ ਪੁੱਤ ਹੈ,ਸ੍ਰੀ ਮਿੱਤਲ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਜਲਦ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵਿੱਚੋਂ ਕਿਸੇ ਇੱਕ ਨੂੰ ਸਰਬ ਸਾਂਝਾ ਆਜ਼ਾਦ ਉਮੀਦਵਾਰ ਬਣਾਉਣ ਸਬੰਧੀ ਫ਼ੈਸਲਾ ਲੈਣਾ ਚਾਹੀਦਾ ਹੈ,ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਅਤੇ ਪੰਜਾਬੀਅਤ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਲਈ ਹੋਵੇਗਾ ।
