
ਨੰਗਲ 26 ਜੂਨ (SADA CAHANNEL):- ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਜੇਲ੍ਹ ਵਿਭਾਗ ਪੰਜਾਬ ਵੱਲੋਂ ਸੂਬੇ ਵਿਚ ਨੋਜਵਾਨਾਂ ਨੂੰ ਸਹੀ ਸੇਧ ਦੇਣ ਲਈ ਪ੍ਰੇਰਿਤ ਕਰਨ ਹਿੱਤ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਸਬੰਧੀ ਵਿਸੇਸ਼ ਮੁਹਿੰਮ ਚਲਾਉਣ ਲਈ ਅਪੀਲ ਕੀਤੀ ਗਈ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਜਿਕਰਯੋਗ ਉਪਰਾਲੇ ਕਰ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਬਾਲ ਵਿਕਾਸ ਅਤੇ ਪ੍ਰੋਜੈਕਟ ਅਫਸਰ ਸ੍ਰੀ ਅਨੰਦਪੁਰ ਸਾਹਿਬ ਰਾਹੀ ਪਿੰਡਾਂ ਵਿਚ ਇਹ ਅਭਿਆਨ ਚਲਾਇਆ ਜਾ ਰਿਹਾ ਹੈ।
ਜਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਵੱਲੋ ਨਸ਼ਿਆ ਵਿਰੁੱਧ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ,ਜਗਮੋਹਨ ਕੌਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸ਼੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਪਿੰਡ ਬਿਭੌਰ ਸਾਹਿਬ ਤੇ ਤਲਵਾੜਾ ਵਿਖੇ ਪਿੰਡਾਂ ਨੂੰ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਸਬੰਧੀ ਸੁਪਰਵਾਈਜਰਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸਿਆਂ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆਂ ਵੱਲੋਂ ਰਲ ਕੇ ਹੰਭਲਾ ਮਾਰਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਨੌਜਵਾਨਾਂ ਦਾ ਨਸ਼ਾ ਛਡਵਾਉਣ ਲਈ ਨਸ਼ਾ ਮੁਕਤ ਕੇਦਰਾਂ ਵਿੱਚ ਜਾਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਕਿ ਨੌਜਵਾਨਾਂ ਨੂੰ ਸਹੀ ਸੇਧ ਮਿਲ ਸਕੇ ਅਤੇ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਪਿੰਡਾਂ ਦੀਆਂ ਪੰਚਾਇਤਾਂ,ਨੋਜਵਾਨ ਸਭਾਵਾ ਅਤੇ ਹੋਰ ਸੰਸਥਾਵਾਂ ਵੱਲੋ ਵੀ ਆਪਣਾ ਖਾਸ ਯੋਗਦਾਨ ਦੇਣ ਦੀ ਜਰੂਰਤ ਹੈ ਤਾਂ ਕਿ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ ਅਤੇ ਪੰਜਾਬ ਦੀ ਜਵਾਨੀ ਨੂੰ ਸੰਭਾਲਿਆ ਜਾ ਸਕੇ,ਉਨ੍ਹਾਂ ਹੋਰ ਦੱਸਿਆ ਕਿ ਭਵਿੱਖ ਵਿੱਚ ਵੀ ਇਹ ਪ੍ਰੋਗਰਾਮ ਇਸ ਵਿਭਾਗ ਵੱਲੋ ਇਸੇ ਤਰ੍ਹਾਂ ਕੀਤੇ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜੇਕਰ ਕੋਈ ਨਸ਼ਾ ਵੇਚਦਾ ਹੈ ਜਾਂ ਕਰਦਾ ਹੈ ਉਸਦੀ ਸੂਚਨਾ ਦਿੱਤੀ ਜਾਵੇ ਤਾ ਕਿ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਜਿਵੇਂ ਕਿ ਨਸ਼ਾ ਛਡਾਓ ਕੇਂਦਰ ਵਿੱਚ ਮੁਫਤ ਇਲਾਜ ਕੀਤਾ ਜਾਦਾਂ ਹੈ ਤੇ ਉਹਨਾਂ ਦੇ ਨਸ਼ੇ ਛੁਡਵਾ ਕੇ ਜਿੰਦਗੀ ਦੀ ਸਹੀ ਲੀਹ ਤੇ ਤੋਰਿਆ ਜਾਦਾਂ ਹੈ।
