

ਸ੍ਰੀ ਅਨੰਦਪੁਰ ਸਾਹਿਬ 27 ਜੂਨ,(SADA CHANNEL):- ਪੰਜਾਬ ਦੇ ਸਰਕਾਰੀ ਹਸਪਤਾਲਾ, ਸਿਹਤ ਕੇਂਦਰਾਂ ਵਿਚ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾ ਉਪਲੱਬਧ ਕਰਵਾਇਆ ਜਾਣ। ਇਸ ਦੇ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਸਿਹਤ ਕੇਂਦਰਾਂ/ਸਿਵਲ ਹਸਪਤਾਲਾਂ ਦਾਂ ਦੌਰਾ ਕਰਕੇ ਸਿਹਤ ਸਹੂਲਤਾਂ ਵਿਚ ਸੁਧਾਰ ਲਈ ਅਧਿਕਾਰੀਆਂ ਨੂੰ ਨਿਰੰਤਰ ਦਿਸ਼ਾ ਨਿਰਦੇਸ਼ ਜਾਰੀ ਕਰ ਰਹੇ ਹਨ ਅਤੇ ਆਮ ਲੋਕਾਂ ਵੱਲੋ ਵੀ ਹਸਪਤਾਲਾ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ ਲਈ ਪੰਜਾਬ ਸਰਕਾਰ ਦੀ ਵਿਸੇਸ ਤੌਰ ਤੇ ਸ਼ਲਾਘਾ ਕੀਤੀ ਜਾ ਰਹੀ ਹੈ।
ਸਿਹਤ ਸਹੂਲਤਾਂ ਦੇ ਨਾਲ ਨਾਲ ਆਮ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ ਲਈ ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਤੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਡਾ.ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ,ਇਸ ਮੌਕੇ ਡਾ.ਚਰਨਜੀਤ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਓਟ ਕਲੀਨਿਕ, ਸਿਵਲ ਹਸਪਤਾਲ ਅਨੰਦਪੁਰ ਸਾਹਿਬ ਵਿਖੇ ਨਸ਼ੇ ਤੋਂ ਗ੍ਰਸਤ ਮਰੀਜਾਂ ਨੂੰ ਨਸ਼ਾ ਛਡਾਉਣ ਲਈ ਪੂਰੀ ਵਿਵਸਥਾ ਹੈ।
ਇਸ ਸੈਂਟਰ ਵਿਖੇ ਮਰੀਜ ਨੂੰ ਨਸ਼ੇ ਛੱਢਣ ਦੀ ਦਵਾਈ ਦੇਣ ਦੇ ਨਾਲ ਨਾਲ ਉਸ ਦੀ ਕਾਉਸਲਿਂਗ ਵੀ ਕੀਤੀ ਜਾਂਦੀ ਹੈ, ਜਿਸ ਨਾਲ ਉਹ ਹੋਲੀ ਹੋਲੀ ਨਸ਼ੇ ਦੇ ਦਲਦਲ ਤੋਂ ਬਾਹਰ ਆ ਸਕਦਾ ਹੈ। ਉਹਨਾਂ ਵੱਲੋਂ ਆਮ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਮਾਜ ਉੱਤੇ ਇਕ ਕਲੰਕ ਹੈ, ਜੋ ਕਿ ਸਮਾਜ ਨੂੰ ਬਰਬਾਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਨਸ਼ੇ ਤੋਂ ਬਚਣਾ ਚਾਹੀਦਾ ਹੈ, ਨੋਜਵਾਨਾ ਨੂੰ ਨਸ਼ਾ ਛੱਡਣ ਲਈ ਨਸ਼ਾ ਮੁਕਤੀ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ, ਤਾਂ ਕਿ ਨੌਜਵਾਨਾਂ ਨੂੰ ਸਹੀ ਸੇਧ ਮਿਲ ਸਕੇ ਅਤੇ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਪਿੰਡਾਂ ਦੀਆਂ ਪੰਚਾਇਤਾਂ,ਨੋਜਵਾਨ ਸਭਾਵਾ ਅਤੇ ਹੋਰ ਸੰਸਥਾਵਾਂ ਵੱਲੋ ਵੀ ਆਪਣਾ ਖਾਸ ਯੋਗਦਾਨ ਦੇਣ ਦੀ ਜਰੂਰਤ ਹੈ ਤਾਂ ਕਿ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ ਅਤੇ ਪੰਜਾਬ ਦੀ ਜਵਾਨੀ ਨੂੰ ਸੰਭਾਲਿਆ ਜਾ ਸਕੇ,ਇਸ ਮੌਕੇ ਤੇ ਡਾ.ਅਮਰਿੰਦਰ ਸਿੰਘ, ਡਾ.ਕੇ.ਪੀ ਸਿੰਘ, ਡਾ.ਰਮਨਪ੍ਰੀਤ ਕੋਰ, ਡਾ.ਰਣਵੀਰ ਸਿੰਘ, ਡਾ.ਸੁਨੈਨਾ ਗੁਪਤਾ, ਸ਼ਾਮ ਲਾਲ, ਨੀਰਜ ਸ਼ਰਮਾ, ਸੁਰਜੀਤ ਸਿੰਘ, ਮਹਿੰਦਰਪਾਲ ਸਿੰਘ ਮਾਵੀ, ਸੁੱਚਾ ਸਿੰਘ, ਮਿੰਨੀ, ਮੋਹਨ ਲਾਲ ਅਤੇ ਸਮੂਹ ਸਟਾਫ ਅਤੇ ਨਰਸਿੰਗ ਸਕੂਲ ਦੇ ਵਿਦਿਆਰਥੀ ਹਾਜਰ ਸਨ।
