ਓਟ ਕਲੀਨਿਕ ਵਿਚ ਆਉਣ ਵਾਲੇ ਮਰੀਜਾ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕੀਤਾ ਜਾਵੇਗਾ-ਜਸਵਿੰਦਰ ਸਿੰਘ

0
271
Patients coming to Oat Clinic will be encouraged to quit drugs: Jaswinder Singh
ਓਟ ਕਲੀਨਿਕ ਵਿਚ ਆਉਣ ਵਾਲੇ ਮਰੀਜਾ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕੀਤਾ ਜਾਵੇਗਾ-ਜਸਵਿੰਦਰ ਸਿੰਘ

SADA CAHNNEL:-

ਡੈਪੋਂ ਨੂੰ ਪਿੰਡ ਪੱਧਰ ਤੱਕ ਹੋਰ ਅਸਰਦਾਰ ਬਣਾਇਆ ਜਾਵੇ-ਤਹਿਸੀਲਦਾਰ

ਸ੍ਰੀ ਅਨੰਦਪੁਰ ਸਾਹਿਬ 29 ਜੂਨ (SADA CHANNEL):- ਓਟ ਕਲੀਨਿਕ ਵਿਚ ਨਸ਼ਾ ਛੱਡਣ ਲਈ ਆਉਣ ਵਾਲੇ ਮਰੀਜਾ ਨੂੰ ਕਾਊਸਲਿੰਗ ਕਰਕੇ ਨਸ਼ੇ ਦੀ ਲਾਨਤ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਡੈਪੋ ਮੁਹਿੰਮ ਨੂੰ ਪਿੰਡ ਪੱਧਰ ਤੱਕ ਹੋਰ ਅਸਰਦਾਰ ਢੰਗ ਨਾਲ ਪਹੁੰਚਾਇਆ ਜਾਵੇ,ਇਹ ਪ੍ਰਗਟਾਵਾ ਤਹਿਸੀਲਦਾਰ ਜਸਵਿੰਦਰ ਸਿੰਘ ਨੇ ਅੱਜ ਉਪ ਮੰਡਲ ਦੇ ਮੀਟਿੰਗ ਹਾਲ ਵਿਚ ਡੈਪੋ ਸਬੰਧੀ ਰੱਖੀ ਇੱਥ ਵਿਸੇਸ ਮੀਟਿੰਗ ਮੌਕੇ ਅਧਿਕਾਰੀਆ ਨੂੰ ਸੰਬੋਧਨ ਕਰਦੇ ਹੋਏ ਕੀਤਾ,ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਓਟ ਕਲੀਨਿਕਾਂ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਗਏ ਹਨ।

ਓਟ ਕਲੀਨਿਕਾਂ ਦੀ ਗਿਣਤੀ ਵਧਾਈ ਜਾ ਰਹੀ ਹੈ, ਇਥੇ ਨਸ਼ੇ ਦੀ ਗ੍ਰਿਫਤ ਵਿਚ ਆਏ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ,ਡੈਪੋ ਮੁਹਿੰਮ ਨੂੰ ਪਿੰਡ ਪੱਧਰ ਤੱਕ ਅਸਰਦਾਰ ਢੰਗ ਨਾਲ ਪਹੁੰਚਾਉਣ ਲਈ ਪੰਚਾ, ਸਰਪੰਚਾ, ਸਮਾਜਸੇਵੀ ਸੰਗਠਨਾਂ ਦਾ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਲਈ ਹੋਰ ਬਿਹਤਰ ਢੰਗ ਨਾਲ ਕੰਮ ਕੀਤਾ ਜਾਵੇ,ਅੱਜ ਦੀ ਮੀਟਿੰਗ ਵਿਚ ਤਹਿਸੀਲਦਾਰ ਨੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗ਼ੈਰ ਕਾਨੂੰਨੀ ਤਸਕਰੀ ਵਿਰੋਧੀ ਲਗਾਏ ਗਏ ਕੈਂਪਾਂ/ਰੈਲੀਆਂ ਦੀ ਕਾਰਗੁਜਾਰੀ ਦੀ ਵਿਵਸਥਰਿਤ ਰਿਪੋਰਟ ਬਾਰੇ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੀ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ਨੂੰ ਆਮ ਲੋਕਾਂ ਤੱਕ ਪਹੁੰਚਾ ਕੇ ਸਰਕਾਰ ਅਤੇ ਪ੍ਰਸਾਸ਼ਨ ਦੀ ਨਸ਼ਿਆ ਵਿਰੁੱਧ ਕਾਰਗੁਜਾਰੀ ਬਾਰੇ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਮੋਜੂਦਾ ਦੌਰ ਵਿਚ ਨ਼ਸਿਆ ਵਿਰੁੱਧ ਲਾਮਬੰਦ ਹੋਣ ਦੀ ਜਰੂਰਤ ਹੈ, ਨਸ਼ੇ ਕਰਨ ਵਾਲੇ ਲੋਕਾਂ ਨੂੰ ਹਮਦਰਦੀ ਵਾਲਾ ਵਤੀਰਾ ਅਪਨਾਇਆ ਜਾਵੇ, ਨਸ਼ੇ ਦੀ ਲਤ ਵਿਚ ਫਸੇ ਨੌਜਵਾਨਾਂ ਦੀ ਮੱਦਦ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਨੂੰ ਸਮਾਜ ਵਿਚ ਮੁੜ ਲਿਆਉਣ ਲਈ ਸਹਿਯੋਗ ਕੀਤਾ ਜਾਵੇ।

ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆ ਤੋ ਓਟ ਕਲੀਨਿਕ ਵਿਚ ਆਉਣ ਵਾਲੇ ਮਰੀਜ਼ਾ ਦੀ ਗਿਣਤੀ, ਉਨ੍ਹਾਂ ਨੂੰ ਮਿਲਣ ਵਾਲੀ ਦਵਾਈ, ਕਾਊਸਲਿੰਗ ਬਾਰੇ ਜਾਣਕਾਰੀ ਹਾਸਲ ਕੀਤੀ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਓਟ ਕਲੀਨਿਕ ਵਿਚ ਨਿਰੰਤਰ ਓਟ ਕਲੀਨਿਕ ਵਿਚ ਮਰੀਜ ਪਹੁੰਚ ਰਹੇ ਹਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਧਿਕਾਰੀਆ ਨੇ ਦੱਸਿਆ ਕਿ ਡੈਪੋ ਮੁਹਿੰਮ ਨੂੰ ਹੋਰ ਅਸਰਦਾਰ ਬਣਾਇਆ ਜਾਵੇਗਾ।


ਇਸ ਮੌਕੇ ਨਾਇਬ ਤਹਿਸੀਲਦਾਰ ਰਿਤੂ ਕਪੂਰ,ਐਸ.ਡੀ.ਓ ਜਸਵੀਰ ਸਿੰਘ, ਬੀ.ਪੀ.ਈ.ਓ ਸੰਜੀਵ ਕੁਮਾਰ,ਮਨਜੀਤ ਸਿੰਘ ਮਾਵੀ, ਰਕੇਸ਼ ਕੁਮਾਰ, ਸੀਨੀਅਰ ਮੈਡੀਕਲ ਅਫਸਰ ਡਾ.ਵਿਧਾਨ ਚੰਦਰ, ਏ.ਐਫ.ਐਸ.ਓ ਅਮਰਦੀਪ ਕੌਰ, ਸੀ.ਡੀ.ਪੀ.ਓ ਜਸਬੀਰ ਕੌਰ, ਐਚ.ਐਸ ਨਰਿੰਦਰ ਕੁਮਾਰ, ਐਸ.ਆਈ , ਗੁਰਪ੍ਰੀਤ ਸਿੰਘ ਤੇ ਹੋਰ ਵਿਭਾਗਾ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

LEAVE A REPLY

Please enter your comment!
Please enter your name here