

ਸਿਹਤ ਕਰਮਚਾਰੀਆਂ ਨੇ ਡੇਗੂ ਵਿਰੁੱਧ ਸੁਰੂ ਕੀਤੀ ਚੈਕਿੰਗ ਮੁਹਿੰਮ
ਸ੍ਰੀ ਅਨੰਦਪੁਰ ਸਾਹਿਬ 30 ਜੂਨ,(SADA CHANNEL):- ਪੰਜਾਬ ਸਰਕਾਰ ਵੱਲੋ ਸੂਬੇ ਦੇ ਆਮ ਲੋਕਾਂ ਦੀ ਤੰਦਰੁਸਤ ਸਿਹਤ ਲਈ ਸਿਹਤ ਵਿਭਾਗ ਨੂੰ ਜਰੂਰੀ ਨਿਰਦੇਸ ਦਿੱਤੇ ਗਏ ਹਨ। ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਵੀ ਲੋਕਾਂ ਦੀ ਸਿਹਤ ਸੁਧਾਰ ਤੇ ਸੁਰੱਖਿਆ ਲਈ ਉਪਰਾਲੇ ਕਰਨ ਦੇ ਨਿਰੰਤਰ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਬਿਹਤਰ ਸਿਹਤ ਸਹੂਲਤਾ ਮੁਹੱਇਆ ਕਰਵਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਘਰ ਘਰ ਜਾ ਕੇ ਸਰਕਾਰ ਦੀਆਂ ਯੋਜਨਾਵਾ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸ ਦੇ ਲਈ ਹਲਕੇ ਦੇ ਸਿਹਤ ਕੇਂਦਰਾਂ ਤੋ ਟੀਮਾਂ ਨਿਰੰਤਰ ਦੌਰੇ ਕਰ ਰਹੀਆਂ ਹਨ।
ਇਸੇ ਕੜੀ ਤਹਿਤ ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫਸਰ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਸਵੱਛਤਾ ਨੂੰ ਕਾਇਮ ਰੱਖਣ ਦੀ ਵਿਸ਼ੇਸ ਮੁਹਿੰਮ ਸੁਰੂ ਕਰ ਦਿੱਤੀ ਹੈ। ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆ ਨੇ ਡੇਂਗੂ ਅਤੇ ਮਲੇਰੀਏ ਦੇ ਬਚਾਅ ਲਈ ਲਾਰਵੇ ਨੂੰ ਘਰ ਘਰ ਜਾ ਕੇ ਚੈਕ ਕੀਤਾ ਜਾ ਰਿਹਾ ਹੈ। ਡੇਂਗੂੁ ਤੋ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਰੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਤਹਿਤ ਅੱਜ ਮੁਹੱਲਾ ਘੱਟੀਵਾਲ ਵਿਖੇ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ, ਪਾਣੀ ਗਲੀਆਂ ਨਾਲੀਆਂ ਚ ਪਾਣੀ ਖੜ੍ਹਾ ਨਾ ਹੋਵੇ,ਆਪਣੇ ਘਰਾਂ ਦੇ ਗਮਲਿਆਂ ਦੇ ਪਾਣੀ ਵਿਚ ਜਾਂ ਫਰਿੱਜਾਂ ਦੀਆਂ ਟਰੇਆਂ ਜਾਂ ਕੋਈ ਟੁੱਟੇ ਟੈਰ ਆਦਿ ਵਿੱਚ ਪਾਣੀ ਨਾ ਖੜ੍ਹਾ ਹੋਵੇ, ਜਿੱਥੇ ਡੇਂਗੂ ਦਾ ਲਾਰਵਾ ਬਣ ਸਕੇ ਆਦਿ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਦਿਨ ਸਮੇਂ ਕੱਟਦਾ ਹੈ।ਡੇਂਗੂ ਦੇ ਬਚਾਅ ਲਈ ਲੋਕਾਂ ਨੂੰ ਘਰ ਦੇ ਫਰਿੱਜਾਂ ਦੀਆਂ ਟ੍ਰੇਆਂ ਗਮਲਿਆਂ ਹੋਰ ਜਿੱਥੇ ਘਰ ਵਿੱਚ ਪਾਣੀ ਦਾ ਠਹਿਰਾਅ ਹੁੰਦਾ ਹੈ ਉਸ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਦੱਸਿਆ ਕਿ ਸੌਣ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕਰੋ, ਪਾਣੀ ਅਤੇ ਤਰਲ ਚੀਜ਼ਾਂ ਜ਼ਿਆਦਾ ਪੀਓ ਅਤੇ ਆਰਾਮ ਕਰੋ।ਉਨ੍ਹਾਂ ਨੇ ਡੇਂਗੂ ਦੇ ਲੱਛਣਾਂ ਬਾਰੇ ਦੱਸਿਆ ਕਿ ਵਿਅਕਤੀ ਨੂੰ ਬਹੁਤ ਜ਼ਿਆਦਾ ਸਿਰ ਵਿੱਚ ਦਰਦ ਅਤੇ ਤੇਜ਼ ਬੁਖਾਰ, ਮਾਸਪੇਸ਼ੀਆਂ,ਚਮੜੀ ਉੱਪਰ ਦਾਣੇ ਅਤੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਵੇ ਮਰੀਜ਼ ਦੇ ਨੱਕ ਅਤੇ ਮਸੂੜਿਆਂ ਵਿੱਚੋ ਖੂਨ ਦਾ ਵਗਣਾ ਤੇ ਨਜਕੀਦੀ ਸਿਹਤ ਕੇਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਤੋ ਬਚਾਅ ਲਈ ਵਰਤੀਆ ਜਾ ਰਹੀਆ ਸਾਰੀਆ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।