ਬਾਰ੍ਹਵੀਂ ਜਮਾਤ ਵਿੱਚ ਜ਼ਿਲ੍ਹੇ ਵਿੱਚੋਂ ਅੱਵਲ ਰਹੀਆਂ ਵਿਦਿਆਰਥਣਾਂ ਨੂੰ ਖਾਲਸਾ ਕਾਲਜ ਵੱਲੋਂ ਮੁਫ਼ਤ ਪੜ੍ਹਾਈ ਦੀ ਪੇਸ਼ਕਸ਼

0
274
ਬਾਰ੍ਹਵੀਂ ਜਮਾਤ ਵਿੱਚ ਜ਼ਿਲ੍ਹੇ ਵਿੱਚੋਂ ਅੱਵਲ ਰਹੀਆਂ ਵਿਦਿਆਰਥਣਾਂ ਨੂੰ ਖਾਲਸਾ ਕਾਲਜ ਵੱਲੋਂ ਮੁਫ਼ਤ ਪੜ੍ਹਾਈ ਦੀ ਪੇਸ਼ਕਸ਼

SADA CHANNEL:-

ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਦੋਵੇਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਨੂੰ ਦਿੱਤੀਆਂ ਮੁਬਾਰਕਾਂ

ਸ੍ਰੀ ਆਨੰਦਪੁਰ ਸਾਹਿਬ, 29 ਜੂਨ – ਬੀਤੇ ਕੱਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਬਾਰ੍ਹਵੀਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਅਤੇ ਇਨ੍ਹਾਂ ਨਤੀਜਿਆਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੇ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰੇਰਨਾ ਸ਼ਰਮਾ ਅਤੇ ਤਖ਼ਤਗੜ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਜ਼ਿਲ੍ਹੇ ਦੇ ਵਿੱਚ ਅੱਵਲ ਰਹੀਆਂ ਇਨ੍ਹਾਂ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਮੁਬਾਰਕਬਾਦ ਦਿੱਤੀ । ਉਨ੍ਹਾਂ ਕਿਹਾ ਕਿ ਜਿੱਥੇ ਇਨ੍ਹਾਂ ਵਿਦਿਆਰਥਣਾਂ ਨੇ ਆਪਣੇ ਮਾਪਿਆਂ ਤੇ ਸਕੂਲ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਉੱਥੇ ਹੀ ਸਮੁੱਚੇ ਇਲਾਕੇ ਲਈ ਵੀ ਇਹ ਮਾਣ ਦੀ ਗੱਲ ਹੈ ਕਿ ਇਹ ਦੋਵੇਂ ਵਿਦਿਆਰਥਣਾਂ ਆਪਣੀ ਮਿਹਨਤ ਸਦਕਾ ਜ਼ਿਲ੍ਹੇ ਵਿੱਚ ਪਹਿਲੇ ਸਥਾਨ ਤੇ ਆਈਆਂ।


ਇਸ ਮੌਕੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਇਨ੍ਹਾਂ ਦੋਵੇਂ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਚੱਲਦੇ ਕਿਸੇ ਵੀ ਕੋਰਸ ਵਿੱਚ ਬਿਲਕੁਲ ਮੁਫ਼ਤ ਪੜ੍ਹਾਈ ਕਰਨ ਦੇ ਲਈ ਪੇਸ਼ਕਸ਼ ਕੀਤੀ । ਉਨ੍ਹਾਂ ਕਿਹਾ ਕਿ ਸਾਡੀ ਹਮੇਸ਼ਾਂ ਇਹ ਕੋਸ਼ਿਸ਼ ਹੈ ਕਿ ਮਿਹਨਤ ਕਰਨ ਵਾਲੇ ਵਿਦਿਆਰਥੀਆਂ ਦੀ ਹਰ ਪੱਖੋਂ ਮੱਦਦ ਕੀਤੀ ਜਾਵੇ ਅਤੇ ਅੱਜ ਜਦੋਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਵੱਲੋਂ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਗਿਆ ਹੈ ਤਾਂ ਆਪਣਾ ਫਰਜ਼ ਸਮਝਦੇ ਹੋਏ ਅਸੀਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਨੂੰ ਕਿਸੇ ਵੀ ਕੋਰਸ ਵਿੱਚ ਬਿਨਾਂ ਕਿਸੇ ਫੀਸ ਤੋਂ ਦਾਖ਼ਲ ਹੋ ਕੇ ਪੜ੍ਹਾਈ ਕਰਨ ਦੀ ਪੇਸ਼ਕਸ਼ ਕਰਦੇ ਹਾਂ । ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਦੇ ਡਿਪਟੀ ਕੰਟਰੋਲਰ ਪ੍ਰੋ. ਪ੍ਰਭਜੀਤ ਸਿੰਘ, ਡੀ.ਆਰ ਕੰਡਕਟ ਡਾ ਬਲਜੀਤ ਸਿੰਘ, ਪ੍ਰੋ. ਜੇ.ਪੀ ਸਿੰਘ, ਡਾ. ਪਰਮਪ੍ਰੀਤ ਸਿੰਘ ਅਤੇ ਪ੍ਰੋ. ਦਿਲਸ਼ੇਰ ਵੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

LEAVE A REPLY

Please enter your comment!
Please enter your name here