ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਅਧੀਨ ਜਾਗਰੂਕਤਾ ਕੈਂਪ ਲਗਾਇਆ ਗਿਆ

0
90
ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਅਧੀਨ ਜਾਗਰੂਕਤਾ ਕੈਂਪ ਲਗਾਇਆ ਗਿਆ

SADA CHANNEL:-

ਨੰਗਲ 04 ਜੁਲਾਈ (SADA CHANNEL):- ਬੇਰੋਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਤਹਿਤ ਅੱਜ ਸਥਾਨਕ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਵਿਖੇ ਸਵੈ ਰੋਜਗਾਰ ਜਾਗਰੂਕਤਾ ਕੈਂਪ ਲਗਾਇਆ ਗਿਆ । ਪ੍ਰਿੰਸੀਪਲ ਲਲਿਤ ਮੋਹਨ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿਚ ਜਸਪ੍ਰੀਤ ਕੌਰ ਸੀਨੀਅਰ ਇੰਡਸਟ੍ਰੀਅਲ ਪ੍ਰਮੋਸ਼ਨ ਅਫਸਰ ,ਪਰਮਜੀਤ ਸਿੰਘ ਬਲਾਕ ਪੱਧਰ ਪ੍ਰਸਾਰ ਅਫਸਰ,ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ ਰੁਜ਼ਗਾਰ ਦਫ਼ਤਰ ਰੂਪਨਗਰ ਵਲੋਂ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਬੋਲਦਿਆਂ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨ ਅਫਸਰ ਜਸਪ੍ਰੀਤ ਕੌਰ ਬਲਾਕ ਪ੍ਰਸਾਰ ਅਫਸਰ ਪਰਮਜੀਤ ਸਿੰਘ ਨੇ ਸਿਖਿਆਰਥੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਤੇ ਉਨ੍ਹਾਂ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ।


ਉਨ੍ਹਾਂ ਨੌਜਵਾਨਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਸਕੀਮਾਂ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਉਪਲੱਬਧ ਕਰਵਾਉਣ ਅਤੇ ਸਵੈ ਰੋਜਗਾਰ ਦੀਆਂ ਸੰਭਾਵਨਾਵਾਂ ਤਲਾਸ਼ ਕੇ ਆਤਮ ਨਿਰਭਰ ਬਣਾਉਣ ਲਈ ਲੋੜੀਦਾ ਢੁਕਵਾ ਵਾਤਾਵਰਣ ਤੇ ਸਹੂਲਤਾਂ ਉਪਲੱਬਧ ਕਰਵਾਉਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਜਿੱਥੇ ਸਰਕਾਰ ਵੱਲੋਂ ਨੌਜਵਾਨਾ ਨੂੰ ਰੋਜਗਾਰ ਦੇਣ ਲਈ ਨੌਕਰੀਆਂ ਦੀਆ ਸੰਭਾਵਨਾਵਾਂ ਤਲਾਸ਼ੀਆ ਜਾ ਰਹੀਆਂ ਹਨ, ਉਥੇ ਸਵੈ ਰੋਜਗਾਰ ਦੇ ਅਵਸਰ ਵੀ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਨੋਜਵਾਨਾ ਨੂੰ ਆਤਮ ਨਿਰਭਰ ਬਣਨ ਲਈ ਹਰ ਸੰਭਵ ਉਪਰਾਲਾ ਕਰਨ ਤੇ ਜੋਰ ਦਿੱਤਾ ਹੈ।

ਉਨ੍ਹਾਂ ਨੇ ਵੱਖ ਵੱਖ ਵਿਭਾਗਾ ਨੂੰ ਰੋਜਗਾਰ ਦੀਆ ਸੰਭਾਵਨਾਵਾਂ ਬਾਰੇ ਲੋੜਵੰਦਾਂ ਨੂੰ ਜਾਣਕਾਰੀ ਦੇਣ ਦੀ ਦਿਸ਼ਾ ਵਿਚ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਕੜ੍ਹੀ ਤਹਿਤ ਜਿਲ੍ਹੇ ਵਿਚ ਸਵੈ ਰੁਜ਼ਗਾਰ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਸ ਕੈਂਪ ਵਿੱਚ ਵਿੱਚ ਜਿਲ੍ਹਾ ਰੋਜਗਾਰ ਦਫਤਰ ਰੂਪਨਗਰ ਵੱਲੋਂ ਪਹੁੰਚੇ ਪਲੇਸਮੈਂਟ ਅਫਸਰ ਮਿਨਾਕਸ਼ੀ ਬੇਦੀ ਨੇ ਰੋਜਗਾਰ ਦਫਤਰ ਦੀਆਂ ਹੋਰ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਆਪਣੀ ਨਾਮ ਰੋਜ਼ਗਾਰ ਦਫ਼ਤਰ ਵਿਖੇ ਦਰਜ ਕਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਬੇਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਹਨ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ ਵੱਖ ਸਵੈ ਰੋਜ਼ਗਾਰ ਦੀਆਂ ਸਕੀਮਾਂ ਰਾਹੀਂ ਸਸਤੀਆਂ ਦਰ੍ਹਾਂ ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ।

ਜਿਸ ਤੇ 25 ਤੋਂ 35 ਪ੍ਰਤੀਸ਼ਤ ਤੱਕ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਬੇਰੋਜ਼ਗਾਰ ਪ੍ਰਾਰਥੀਆਂ ਦੀ ਇਨਰੋਲਮੈਂਟ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਲਲਿਤ ਮੋਹਨ ਟ੍ਰੇਨਿੰਗ ਅਫ਼ਸਰ, ਨਰੋਤਮ ਲਾਲ ਟ੍ਰੇਨਿੰਗ ਅਫਸਰ ਗੁਰਨਾਮ ਸਿੰਘ ਭੱਲੜੀ, ਦਿਲਬਾਗ ਸਿੰਘ,ਹਰਪ੍ਰੀਤ ਸਿੰਘ, ਦਲਜੀਤ ਸਿੰਘ, ਹੁਸ਼ਿਆਰ ਸਿੰਘ, ਪ੍ਰਵੇਸ ਰਾਣਾ, ਸੰਦੀਪ ਕੁਮਾਰ, ਸੁਮਿਤ ਕੁਮਾਰ ਇਸ ਤੋਂ ਇਲਾਵਾ ਸਮੂਹ ਸਿਖਿਆਰਥੀ ਅਤੇ ਸਟਾਫ ਮੈਂਬਰ ਹਾਜ਼ਰ ਸਨ।


ਤਸਵੀਰ- ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਅਧੀਨ ਲਗਾਏ ਗਏ ਜਾਗਰੂਕਤਾ ਕੈਂਪ ਦੀ ਤਸਵੀਰ

LEAVE A REPLY

Please enter your comment!
Please enter your name here