ਸੀ.ਐੱਚ.ਸੀ ਸਿੰਘਪੁਰ ਵਿਖੇ ਐਂਟੀ ਡੇਂਗੂ ਮਹੀਨੇ ਦੀ ਕੀਤੀ ਸ਼ੁਰੂਆਤ

0
294
ਸੀ.ਐੱਚ.ਸੀ ਸਿੰਘਪੁਰ ਵਿਖੇ ਐਂਟੀ ਡੇਂਗੂ ਮਹੀਨੇ ਦੀ ਕੀਤੀ ਸ਼ੁਰੂਆਤ

SADA CHANNEL:-

ਨੂਰਪੁਰ ਬੇਦੀ 4 ਜੁਲਾਈ (SADA CHANNEL):- ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਸੀ ਐੱਚ ਸੀ ਸਿੰਘਪੁਰ ਵਿਖੇ ਐਂਟੀ ਡੇਂਗੂ ਮਹੀਨੇ ਦੀ ਸ਼ੁਰੂਆਤ ਕਰਦੇ ਹੋਏ, ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗਰਮੀਆਂ ਅਤੇ ਬਰਸਾਤ ਦੇ ਮੌਸਮ ਵਿੱਚ ਆਮ ਤੌਰ ਤੇ ਮਲੇਰੀਆ ਅਤੇ ਡੈਂਗੂ ਦੇ ਕੇਸਾਂ ਵਿੱਚ ਵਾਧਾ ਹੋਣ ਲੱਗ ਜਾਂਦਾ ਹੈ, ਇਸ ਨਾਲ ਬਿਮਾਰੀਆਂ ਦੇ ਵਧਣ ਲੱਗ ਜਾਂਦੀਆਂ ਹਨ।

ਗਰਮੀਆਂ ਅਤੇ ਬਰਸਾਤ ਦੇ ਮੌਸਮ ਵਿੱਚ ਮੱਛਰਾਂ ਦੀ ਤਾਇਦਾਦ ਵਿੱਚ ਵਾਧਾ ਹੁੰਦਾ ਹੈ। ਸਾਡੇ ਘਰਾਂ ਦੇ ਅੰਦਰ ਜਾਂ ਬਾਹਰ ਬਣੇ ਪਾਰਕਾਂ ਵਿੱਚ ਪਏ ਗਮਲਿਆਂ, ਕੂਲਰਾਂ, ਫਰਿੱਜ ਦੀਆਂ ਟ੍ਰੇਆਂ, ਘਰਾਂ ਦੀਆਂ ਛੱਤਾਂ ਉੱਪਰ ਸੁੱਟੇ ਟੁੱਟੇ-ਫੁੱਟੇ ਬਰਤਨਾਂ ਆਦਿ ਵਿੱਚ ਜੇਕਰ ਫਾਲਤੂ ਪਾਣੀ ਹਫਤੇ ਤੱਕ ਖੜ੍ਹਾ ਰਹਿ ਜਾਂਦਾ ਹੈ ਤਾਂ ਇਸ ਪਾਣੀ ਉੱਤੇ ਮੱਛਰ ਦੁਆਰਾ ਦਿੱਤੇ ਅੰਡਿਆਂ ਤੋਂ ਹੋਰ ਮੱਛਰ ਪੈਦਾ ਹੋ ਜਾਂਦਾ ਹੈ। ਡੈਂਗੂ ਫੈਲਾਉਣ ਵਾਲ਼ਾ ਮਾਦਾ ਮੱਛਰ ਐਡੀਜ਼ ਇਸ ਤਰ੍ਹਾਂ ਖੜੇ ਪਾਣੀ ਉੱਤੇ ਅੰਡੇ ਦੇ ਕੇ ਆਪਣੇ ਪਰਿਵਾਰ ਦਾ ਵਾਧਾ ਕਰਦੇ ਹਨ। ਇਸ ਕਰਕੇ ਸਾਨੂੰ ਹਰ ਹਫਤੇ ਆਪਣੇ ਘਰਾਂ ਵਿੱਚ ਪਏ ਉਹਨਾਂ ਬਰਤਨਾਂ ਦੀ ਸਾਫ ਸਫਾਈ ਕਰਨੀ ਚਾਹੀਦੀ ਹੈ ਜਿਹਨਾਂ ਵਿੱਚ ਪਾਣੀ ਖੜ੍ਹਾ ਰਹਿੰਦਾ ਹੋਵੇ, ਤਾਂ ਜੋ ਮੱਛਰ ਦੇ ਸਰਕਲ ਨੂੰ ਨਸ਼ਟ ਕੀਤਾ ਜਾ ਸਕੇ।

ਉਹਨਾਂ ਕਿਹਾ ਕਿ ਕੋਈ ਵੀ ਬੁਖਾਰ ਡੈਂਗੂ ਹੋ ਸਕਦਾ ਹੈ, ਡੇਂਗੂ ਦੀ ਬਿਮਾਰੀ ਦਾ ਮੱਛਰ ਪਾਣੀ ਵਿੱਚ ਫੈਲਦਾ ਹੈ।ਇਸ ਨਾਲ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ,ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ,ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ,ਥਕਾਵਟ ਮਹਿਸੂਸ ਹੋਣਾ,ਚਮੜੀ ਤੇ ਦਾਣੇ ਅਤੇ ਹਾਲਤ ਖਰਾਬ ਹੋਣਾ,ਨੱਕ ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਕਰਕੇ ਬੁਖਾਰ ਹੋਣ ਦੀ ਸੂਰਤ ਵਿੱਚ ਆਪਣੇ ਨੇੜਲੇ ਸਿਹਤ ਕੇਂਦਰ ਵਿੱਚ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਸਹੀ ਇਲਾਜ਼ ਹੋ ਸਕੇ।ਇਸ ਮੌਕੇ ਤੇ ਨਰਿੰਦਰ ਕੁਮਾਰ ਵਰਕਰ ਨੇ ਦੱਸਿਆ ਕਿ ਜੁਲਾਈ ਮਹੀਨਾ ਐਂਟੀ ਡੈਂਗੂ ਮਹੀਨੇ ਦੇ ਤੌਰ ਤੇ ਮਨਾਏ ਜਾਂਦੇ ਹਨ। ਮਲਟੀਪਰਪਜ਼ ਹੈਲਥ ਵਰਕਰਾਂ ਵਲ੍ਹੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਾਣੀ ਵਾਲ਼ੇ ਕੰਨਟੇਨਰ ਸਾਫ ਕਰਵਾਏ ਜਾ ਰਹੇ ਹਨ।

LEAVE A REPLY

Please enter your comment!
Please enter your name here