
CHANDIGARH,(SADA CHANNEL):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਭਲਕੇ ਯਾਨੀ ਕਿ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ,ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਨਾਲ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ (Gurdwara Sahib, Sector 8, Chandigarh) ਵਿੱਚ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਸਧਾਰਨ ਢੰਗ ਨਾਲ ਵਿਆਹ ਕਰਵਾਉਣਗੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (AAP supremo Arvind Kejriwal) ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ,ਇਸ ਤੋਂ ਇਲਾਵਾ ਉਨ੍ਹਾਂ ਦੇ ਕੁਝ ਕਰੀਬੀ ਵੀ ਇਸ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣਗੇ।
