ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ

0
257
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ

SADA CHANNEL:-

CHANDIGARH,(SADA CHANNEL):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅਤੇ ਡਾਕਟਰ ਗੁਰਪ੍ਰੀਤ ਕੌਰ (Dr. Gurpreet Kaur) ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ,ਦੋਹਾਂ ਦੀ ਪਹਿਲੀ ਤਸਵੀਰ ਸਾਹਮਣੇ ਆ ਚੁੱਕੀ ਹੈ,ਦੋਵੇਂ ਬੇਹੱਦ ਖੂਬਸੂਰਤ ਲੱਗ ਰਹੇ ਹਨ,ਸੀਐਮ ਮਾਨ (CM Mann) ਜਿੱਥੇ ਪੀਲੀ ਪੱਗ ਵਿਚ ਨਜ਼ਰ ਆ ਰਹੇ ਹਨ,ਉੱਥੇ ਹੀ ਉਨ੍ਹਾਂ ਦੀ ਹੋਣ ਵਾਲੀ ਪਤਨੀ ਲਾਲ ਰੰਗ ਦੇ ਲਹਿੰਗੇ ਵਿਚ ਬੇਹੱਦ ਖੂਬਸੂਰਤ ਲੱਗ ਰਹੇ ਸਨ,ਦੱਸ ਦਈਏ ਕਿ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ‘ਤੇ ਹੀ ਕੀਤੀਆਂ ਗਈਆਂ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ

ਵਿਆਹ ‘ਚ ਸਿਰਫ਼ ਖਾਸ ਮਹਿਮਾਨ ਅਤੇ ਪਰਿਵਾਰਕ ਮੈਂਬਰ ਹੀ ਮੌਜੂਦ ਹਨ,ਕੁੱਲ 20 ਬਰਾਤੀ ਹਨ,ਮਹਿਮਾਨਾਂ ਲਈ ਖਾਣੇ ਦਾ ਵੀ ਖ਼ਾਸ ਪ੍ਰਬੰਧ ਕੀਤਾ ਗਿਆ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਚਿਹਰੇ ‘ਤੇ ਅੱਜ ਵੱਖਰਾ ਹੀ ਨੂਰ ਹੈ,ਸਾਲੀਆਂ ਵੱਲੋਂ ਨਾਕਾ ਵੀ ਲਗਾਇਆ ਸੀ ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਰੀਬਨ ਵੀ ਕੱਟਿਆ,ਅਰਵਿੰਦ ਕੇਜਰੀਵਾਲ (Arvind Kejriwal) ਵੀ ਬੇਹੱਦ ਖੁਸ਼ ਨਜ਼ਰ ਆਏ ਤੇ ਉਹ ਵਿਸ਼ੇਸ਼ ਤੌਰ ‘ਤੇ ਵਿਆਹ ਵਿਚ ਸ਼ਿਰਕਤ ਕਰਨ ਪਹੁੰਚੇ। 

LEAVE A REPLY

Please enter your comment!
Please enter your name here