ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਹੋਵੇਗਾ ਦੂਜਾ ਵਿਆਹ,Dr. Gurpreet Kaur ਨਾਲ ਲੈਣਗੇ ਲਾਵਾਂ,ਵਿਆਹ ਦੀਆਂ ਰਸਮਾਂ ਚੰਡੀਗੜ੍ਹ ਸਥਿਤ CM ਹਾਊਸ ਵਿੱਚ ਹੋਣਗੀਆਂ

0
278
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਹੋਵੇਗਾ ਦੂਜਾ ਵਿਆਹ,Dr. Gurpreet Kaur ਨਾਲ ਲੈਣਗੇ ਲਾਵਾਂ,ਵਿਆਹ ਦੀਆਂ ਰਸਮਾਂ ਚੰਡੀਗੜ੍ਹ ਸਥਿਤ CM ਹਾਊਸ ਵਿੱਚ ਹੋਣਗੀਆਂ

SADA CHANNEL:-

CHANIDGARH,(SADA CHANNEL):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦਾ ਵੀਰਵਾਰ ਨੂੰ ਦੂਜਾ ਵਿਆਹ ਹੈ,ਉਹ ਹਰਿਆਣਾ ਦੇ ਪਿਹੋਵਾ (Pehowa of Haryana) ਦੀ ਰਹਿਣ ਵਾਲੀ ਡਾ: ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣਗੇ,ਵਿਆਹ ਦੀਆਂ ਰਸਮਾਂ ਚੰਡੀਗੜ੍ਹ ਸਥਿਤ CM ਹਾਊਸ (CM House, Chandigarh) ਵਿੱਚ ਹੋਣਗੀਆਂ,ਇਸ ਮੌਕੇ Aam Aadmi Party ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Supremo Arvind Kejriwal) ਪਰਿਵਾਰ ਸਣੇ ਸ਼ਾਮਿਲ ਹੋਣਗੇ,ਵਿਆਹ ਵਿੱਚ ਸਿਰਫ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ (Dr. Gurpreet Kaur) ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵੇਲੇ ਵੀ ਡਾ: ਗੁਰਪ੍ਰੀਤ ਕੌਰ (Dr. Gurpreet Kaur) ਖਟਕੜਕਲਾਂ ਵਿੱਚ ਮੌਜੂਦ ਸਨ

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦਾ ਇਹ ਦੂਜਾ ਵਿਆਹ ਹੈ,ਉਨ੍ਹਾਂ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ 2015 ਵਿੱਚ ਤਲਾਕ ਹੋ ਗਿਆ ਸੀ,CM ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਦਿਲਸ਼ਾਨ ਅਤੇ ਸੀਰਤ ਹਨ,ਜੋ ਮਾਂ ਨਾਲ ਅਮਰੀਕਾ (USA) ਵਿੱਚ ਰਹਿੰਦੇ ਹਨ,ਸੀ.ਐਮ ਮਾਨ (CM Mann) ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਸਬੰਧ ਸਿਆਸਤ ਕਾਰਨ ਵਿਗੜ ਗਏ ਸਨ,2014 ਵਿੱਚ ਉਨ੍ਹਾਂ ਨੇ ਸੰਗਰੂਰ ਲੋਕ ਸਭਾ ਸੀਟ (Sangrur Lok Sabha Seat) ਤੋਂ ਲੋਕ ਸਭਾ ਚੋਣ ਲੜੀ ਸੀ,ਉਸ ਸਮੇਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਵੀ ਚੋਣ ਪ੍ਰਚਾਰ ਕੀਤਾ,ਹਾਲਾਂਕਿ ਉਸ ਤੋਂ ਅਗਲੇ ਸਾਲ ਹੀ ਉਨ੍ਹਾਂ ਦੇ ਰਿਸ਼ਤੇ ਵਿਗੜਨ ਲੱਗ ਗਏ ਸਨ,ਜਿਸ ਤੋਂ ਬਾਅਦ 2015 ਵਿੱਚ ਉਨ੍ਹਾਂ ਦਾ ਤਲਾਕ ਹੋ ਗਿਆ।

LEAVE A REPLY

Please enter your comment!
Please enter your name here