ਬੇਰੋਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਟ੍ਰੇਨਿੰਗ ਸਬੰਧੀ ਲਗਾਇਆ ਕਾਊਂਸਲਿੰਗ ਕੈਂਪ

0
51
ਬੇਰੋਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਟ੍ਰੇਨਿੰਗ ਸਬੰਧੀ ਲਗਾਇਆ ਕਾਊਂਸਲਿੰਗ ਕੈਂਪ

SADA CHANNEL:-

ਬੇਰੋਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਟ੍ਰੇਨਿੰਗ ਸਬੰਧੀ ਲਗਾਇਆ ਕਾਊਂਸਲਿੰਗ ਕੈਂਪ
ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾ ਲਈ ਰੋਜਗਾਰ ਦੇ ਮੌਕੇ ਤਲਾਸ਼ਣ ਅਤੇ ਢੁਕਵਾ ਵਾਤਾਵਰਣ ਉਪਲੱਬਧ ਕਰਵਾਉਣ ਲਈ ਕਰ ਰਹੀ ਹੈ ਉਪਰਾਲੇ

Sri Anandpur Sahib July 18, (SADA CHANNEL):- ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਾ.ਪ੍ਰੀਤੀ ਯਾਦਵ, ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਦੀ ਰਹਿਨੁਮਾਈ ਹੇਠ ਅਤੇ ਹਰਜੋਤ ਕੌਰ, ਪੀ.ਸੀ.ਐਸ.,ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ਓ. ਡੀ.ਬੀ.ਈ.ਈ. ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਸਵੈ-ਰੁਜ਼ਗਾਰ ਅਤੇ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਟੇ੍ਨਿੰਗ ਦੀ ਸਹੂਲਤ ਦੇਣ ਲਈ ਸਰਕਾਰੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਇਕ ਕੈਂਪ ਲਗਾਇਆ ਗਿਆ।

ਇਸ ਕੈਂਪ ਵਿਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਡਾ: ਸੁਪ੍ਰੀਤ ਕੌਰ, ਕਰੀਅਰ ਕਾਊਂਸਲਰ ਵੱਲੋਂ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ, ਸਵੈ ਰੋਜ਼ਗਾਰ ਲਈ ਪ੍ਰੇਰਿਤ ਕਰਨ ਅਤੇ ਹੁਨਰ ਵਿਕਾਸ ਸਬੰਧੀ ਸਿਖਲਾਈ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਅਤੇ ਹੋਰ ਸਹੂਲਤਾਂ ਸਬੰਧੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਕੁੱਲ 107 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ, ਜਿਸ ਵਿੱਚੋਂ 9 ਪ੍ਰਾਰਥੀ ਸਕਿੱਲ ਕੋਰਸ ਕਰਨ ਅਤੇ 3 ਪ੍ਰਾਰਥੀ ਆਪਣਾ ਰੋਜ਼ਗਾਰ ਸ਼ੁਰੂ ਕਰਨ ਵਿੱਚ ਆਪਣੀ ਰੁਚੀ ਦਿਖਾਈ। ਉਨ੍ਹਾਂ ਵੱਲੋਂ ਪ੍ਰਾਰਥੀਆਂ ਨੂੰ ਕਰੀਅਰ ਸਬੰਧੀ ਗਾਈਡ ਕੀਤਾ, ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਸਬੰਧੀ, ਰੋਜ਼ਗਾਰ ਦਫ਼ਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਸਬੰਧੀ, ਸਵੈ ਰੋਜ਼ਗਾਰ ਅਤੇ ਰੋਜ਼ਗਾਰ ਦੀਆਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂੰ ਕਰਵਾਇਆ ਗਿਆ।

ਬੇਰੋਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਟ੍ਰੇਨਿੰਗ ਸਬੰਧੀ ਲਗਾਇਆ ਕਾਊਂਸਲਿੰਗ ਕੈਂਪ
ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾ ਲਈ ਰੋਜਗਾਰ ਦੇ ਮੌਕੇ ਤਲਾਸ਼ਣ ਅਤੇ ਢੁਕਵਾ ਵਾਤਾਵਰਣ ਉਪਲੱਬਧ ਕਰਵਾਉਣ ਲਈ ਕਰ ਰਹੀ ਹੈ ਉਪਰਾਲੇ
ਬੇਰੋਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਟ੍ਰੇਨਿੰਗ ਸਬੰਧੀ ਲਗਾਇਆ ਕਾਊਂਸਲਿੰਗ ਕੈਂਪ
ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾ ਲਈ ਰੋਜਗਾਰ ਦੇ ਮੌਕੇ ਤਲਾਸ਼ਣ ਅਤੇ ਢੁਕਵਾ ਵਾਤਾਵਰਣ ਉਪਲੱਬਧ ਕਰਵਾਉਣ ਲਈ ਕਰ ਰਹੀ ਹੈ ਉਪਰਾਲੇ

ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸੂਬੇ ਦੇ ਨੌਜਵਾਨਾਂ ਨੂੰ ਸਵੈ ਨਿਰਭਰ ਬਣਾਉਣ ਲਈ ਵਿਸੇਸ ਯੋਜਨਾਵਾ ਉਲੀਕਿਆ ਜਾ ਰਹੀਆਂ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਜਨਤਕ ਬੈਠਕਾਂ ਵਿਚ ਸੂਬੇ ਵਿਚੋ ਨਸ਼ਾਖੋਰੀ ਖਤਮ ਕਰਨ ਅਤੇ ਨੋਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਵੰਲੋ ਕੀਤੇ ਜਾ ਰਹੇ ਉਪਰਾਲਿਆ ਦਾ ਜਿਕਰ ਕਰਦੇ ਹਨ। ਇਸ ਤੋ ਇਲਾਵਾ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਉਪਲੱਬਧ ਕਰਵਾਉਣ ਅਤੇ ਸਵੈ ਰੋਜ਼ਗਾਰ ਦੀਆਂ ਸੰਭਾਵਨਾਵਾਂ ਤਲਾਸ਼ ਕੇ ਆਤਮ ਨਿਰਭਰ ਬਣਾਉਣ ਲਈ ਲੋੜੀਂਦਾ ਢੁਕਵਾਂ ਵਾਤਾਵਰਣ ਅਤੇ ਸਹੂਲਤਾਂ ਉਪਲੱਬਧ ਕਰਵਾਉਣ ਲਈ ਨਿਰੰਤਰ ਉੁਪਰਾਲੇ ਕਰ ਰਹੀ ਹੈ।

ਇਸ ਸਮੇਂ ਡਾ.ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ, ਸਿਹਤ ਵਿਭਾਗ ਵੱਲੋਂ ਮੌਕੇ ਤੇ ਪਹੁੰਚ ਕੇ ਨਿੱਜੀ ਨਿਰੱਖਣ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਇਲਾਜ ਕਰਵਾ ਰਹੇ ਮਰੀਜਾਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਹੁਨਰ ਵਿਕਾਸ ਸਿਖਲਾਈ ਦਿੱਤੀ ਜਾਵੇਗੀ। ਜਿੱਥੇ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਨੌਕਰੀਆਂ ਦੀਆਂ ਸੰਭਾਵਨਾਵਾਂ ਤੇ ਕੰਮ ਕੀਤਾ ਜਾ ਰਿਹਾ ਹੈ, ਉੱਥੇ ਸਵੈ ਰੋਜ਼ਗਾਰ ਦੇ ਅਵਸਰ ਵੀ ਪ੍ਰਦਾਨ ਕੀਤੇ ਜਾ ਰਹੇ ਹਨ। ਬੇਰੋਜ਼ਗਾਰ ਪ੍ਰਾਰਥੀਆਂ ਨੂੰ ਸਵੈ ਨਿਰਭਰ ਬਣਾਉਣ ਲਈ ਪੰਜਾਬ ਹੁਨਰ ਵਿਕਾਸ ਅਧੀਨ ਚੱਲ ਰਹੇ ਸਕਿੱਲ ਟ੍ਰੇਨਿੰਗ ਸੈਂਟਰਾਂ ਰਾਹੀਂ ਮੁਫ਼ਤ ਟ੍ਰੇਨਿੰਗ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਦੋ ਪ੍ਰੋਗਰਾਮ ਉਲੀਕੇ ਹਨ ਜਿਸ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੇ ਮੁੜ ਵਸੇਬੇ ਵਿੱਚ ਸਹਾਇਤਾ ਕਰਨਾ ਹੈ।

LEAVE A REPLY

Please enter your comment!
Please enter your name here