ਪ੍ਰਦੇਸ਼ ਕਾਂਗਰਸ ਪ੍ਰਧਾਨ Amarinder Singh Raja Waring ਨੇ ਪੰਜਾਬ ਸਰਕਾਰ ਤੋਂ Sidhu Moosewala ਦੇ ਪਿਤਾ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ

0
21
ਪ੍ਰਦੇਸ਼ ਕਾਂਗਰਸ ਪ੍ਰਧਾਨ Amarinder Singh Raja Waring ਨੇ ਪੰਜਾਬ ਸਰਕਾਰ ਤੋਂ Sidhu Moosewala ਦੇ ਪਿਤਾ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ

SADA CHANNEL:-

CHANDIGARH,(SADA CHANNEL):-  ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Shubdeep Singh aka Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਹੈ,ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਕੱਲ੍ਹ ਕਿਸੇ ਨੇ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਨੂੰ ਇੰਸਟਾਗ੍ਰਾਮ (Instagram) ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ,ਧਮਕੀ ਵਿਚ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਨੂੰ ਉਨ੍ਹਾਂ ਦੇ ਪੁੱਤਰ ਕੋਲ ਭੇਜਣ ਬਾਰੇ ਕਿਹਾ ਗਿਆ,ਜਿਸ ਤੋਂ ਬਾਅਦ ਰਾਜਾ ਵੜਿੰਗ (Raja Waring) ਨੇ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ (Punjab Government And DGP Punjab) ਤੋਂ ਮੰਗ ਕੀਤੀ ਹੈ,ਕਿ ਸਿੱਧੂ ਮੂਸੇਵਾਲਾ (Sidhu Moosewala) ਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਵੇ,ਪੁਲਿਸ (Police) ਨੂੰ ਅਜਿਹੀਆਂ ਧਮਕੀਆਂ ਦੇਣ ਵਾਲੇ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here