ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ

0
302
ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ

SADA CHANNEL:-

ਨੂਰਪੁਰ ਬੇਦੀ 22 ਜੁਲਾਈ (SADA CHANNEL):- ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਵਿਧਾਨ ਚੰਦਰ ਦੀ ਅਗਵਾਈ ਹੇਠ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ,ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦਾ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਇਸ ਸਬੰਧ ਵਿੱਚ ਸੀ.ਐਚ.ਸੀ ਸਿੰਘਪੁਰ ਵਿਖੇ ਡਾ ਪ੍ਰਵੀਨ, ਰਿਤੂ ਬੀ ਈ, ਹੈਲਥ ਸੁਪਰਵਾਈਜ਼ਰ ਪ੍ਰਿਤਪਾਲ, ਅਰਵਿੰਦ ਜੀਤ ਸਿੰਘ ਅਤੇ ਅਮਰੀਕ ਸਿੰਘ ਹੈਲਥ ਵਰਕਰ ਵੱਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਜਾਗਰੂਕਤਾ ਸਮੱਗਰੀ ਪ੍ਰਦਰਸ਼ਿਤ ਕਰਦੇ ਦੱਸਿਆ ਕਿ ਮੱਛਰਾਂ ਕਰਕੇ ਡੇਂਗੂ ਮਲੇਰੀਆ ਵਰਗੀਆਂ ਭਿਆਨਕ ਬੀਮਾਰੀਆਂ ਫੈਲ ਸਕਦੀਆਂ ਹਨl

ਉਨ੍ਹਾਂ ਨੇ ਕਿਹਾ ਕਿ ਘਰਾਂ ਵਿੱਚ ਪਾਣੀ ਵਾਲੇ ਬਰਤਨ ਢੱਕ ਕੇ ਰੱਖਣ, ਇਨ੍ਹਾਂ ਬਰਤਨਾਂ ਨੂੰ ਹਰ ਹਫ਼ਤੇ ਖਾਲੀ ਕਰਕੇ ਸੁਕਾਉਣਾ ਬਹੁਤ ਜ਼ਰੂਰੀ ਹੈl ਉਨ੍ਹਾਂ ਕਿਹਾ ਕਿ ਘਰਾਂ ਦੀਆਂ ਛੱਤਾਂ ਤੇ ਪਏ ਕਬਾੜ ਆਦਿ ਨੂੰ ਕਵਰ ਕਰਕੇ ਰੱਖੋ ਜਾਂ ਹੇਠਾਂ ਢੱਕ ਕੇ ਰੱਖੋ, ਪਸ਼ੂਆਂ ਨੂੰ ਪਾਣੀ ਪਿਲਾਉਣ ਵਾਲੀਆਂ ਥਾਵਾ ਨੂੰ ਹਫਤੇ ਤੋਂ ਪਹਿਲਾਂ ਖਾਲੀ ਕਰਕੇ ਸਾਫ਼ ਕਰੋlਉਨ੍ਹਾਂ ਦੱਸਿਆ ਕਿ ਕੂਲਰਾਂ ਨੂੰ ਵੀ ਹਰ ਹਫ਼ਤੇ ਇਕ ਦਿਨ ਤੋਂ ਪਹਿਲਾਂ ਖਾਲੀ ਕਰਕੇ ਸੁਕਾਉਣ ਚਾਹੀਦਾ ਹੈ,ਇਸੇ ਤਰ੍ਹਾਂ ਫਰਿੱਜ ਦੇ ਪਿਛਲੇ ਪਾਸੇ ਲੱਗੀ ਟ੍ਰੇ ਨੂੰ ਖਾਲੀ ਕਰਕੇ ਸੁਕਾਉਣਾ, ਪੰਛੀਆਂ ਦੇ ਪੀਣ ਲਈ ਪਾਣੀ ਵਾਲੇ ਕਟੋਰੇ ਦੀ ਸਫ਼ਾਈ ਕਰਨੀ ਬਹੁਤ ਜ਼ਰੂਰੀ ਹੈ l

ਬਚਾਅ ਲਈ ਖੜੇ ਪਾਣੀ ਦੇ ਸੋਮਿਆਂ ਦੇ ਕਾਲਾ ਸੜਿਆ ਤੇਲ ਪਾਉਣਾ ਚਾਹੀਦਾ ਹੈ, ਤਾਂ ਜੋ ਮੱਛਰ ਅਤੇ ਆਂਡੇ ਖ਼ਤਮ ਹੋ ਜਾਣ ਅਤੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇl ਇਹ ਸਾਰੀਆਂ ਸਰਗਰਮੀਆਂ ਨੂੰ ਅਮਲ ਚ ਲਿਆਉਣ ਲਈ ਸਿਹਤ ਵਿਭਾਗ ਨੇ ਨਾਅਰਾ ਦਿੱਤਾ ਹੈ ਹਰ ਸ਼ੁੱਕਰਵਾਰ ਡਰਾਈ ਡੇਅ ਇਸ ਦੇ ਨਾਲ ਨਾਲ ਬਚਾਓ ਲਈ ਰਾਤ ਸਮੇਂ ਸੌਣ ਲੱਗਿਆ ਮੱਛਰਦਾਨੀ ਜਾਂ ਪਤਲੀ ਚਾਦਰ ਵਗੈਰਾ ਲਗਾਉ, ਸਰੀਰ ਤੇ ਮੱਛਰ ਮਾਰੂ ਕਰੀਮਾਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here