

Bathinda,(sada channel):- ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Member of Parliament from Bathinda Harsimrat Kaur Badal) ਅੱਜ ਆਪਣਾ 56ਵਾਂ ਜਨਮ ਦਿਨ ਮਨਾ ਰਹੇ ਹਨ,ਹਰਸਿਮਰਤ ਕੌਰ ਬਾਦਲ (Harsimrat Kaur Badal) ਨੂੰ ਵੱਖ-ਵੱਖ ਸ਼ਖ਼ਸੀਅਤਾਂ ਨੇ ਵਧਾਈਆਂ ਦਿੱਤੀਆਂ,ਇਸ ਮੌਕੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਨੇ ਵੱਖਰੇ ਅੰਦਾਜ਼ ਵਿੱਚ ਹਰਸਿਮਰਤ ਕੌਰ ਬਾਦਲ ਨੂੰ ਮੁਬਾਰਕਾਂ ਦਿੱਤੀਆਂ,ਸੋਸ਼ਲ ਮੀਡੀਆ (social media) ਖਾਤੇ ਉਤੇ ਪੁਰਾਣੀਆਂ ਫੋਟੋਆਂ ਸਾਂਝੀਆਂ ਕਰ ਕੇ ਹਰਸਿਮਰਤ ਕੌਰ ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ,ਸੁਖਬੀਰ ਸਿੰਘ ਬਾਦਲ ਨੇ ਲਿਖਿਆ ਹੈ ਕਿ ‘ਜਨਮਦਿਨ ਦੀਆਂ ਬਹੁਤ ਮੁਬਾਰਕਾਂ ਹਰਸਿਮਰਤ! ਜੋ ਕੁਝ ਵੀ ਤੁਸੀਂ ਸਾਡੇ ਲਈ ਕਰਦੇ ਹੋ,ਉਸ ਲਈ ਧੰਨਵਾਦ,ਇਸ ਨੂੰ ਸ਼ਬਦਾਂ ‘ਚ ਬਿਆਨ ਨਹੀਂ ਕੀਤਾ ਜਾ ਸਕਦਾ ਹੈ।
