ਸਰਕਾਰੀ ਲਾਰਿਆਂ ਤੋਂ ਅੱਕੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ 7 ਨੂੰ ਖਰੜ ਵਿਖੇ ਕਰਨਗੇ ਸੂਬਾ ਪੱਧਰੀ ਰੈਲੀ

0
15
ਸਰਕਾਰੀ ਲਾਰਿਆਂ ਤੋਂ ਅੱਕੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ 7 ਨੂੰ ਖਰੜ ਵਿਖੇ ਕਰਨਗੇ ਸੂਬਾ ਪੱਧਰੀ ਰੈਲੀ

SADA CHANNEL:-

KHARAR,(SADA CHANNEL):- ਆਪਣੇ ਜਾਇਜ ਹੱਕਾਂ ਦੇ ਲਈ ਪਿਛਲੇ ਲਗਭਗ ਡੇਢ ਦਹਾਕੇ ਤੋਂ ਸੰਘਰਸ਼ ਕਰ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਸੂਬਾ ਸਰਕਾਰ ਤੋਂ ਮਿਲ ਰਹੇ ਲਾਰਿਆਂ ਤੋਂ ਤੰਗ ਆ ਕੇ ਇੱਕ ਵਾਰ ਫਿਰ ਸੰਘਰਸ਼ ਦਾ ਬਿਗੁਲ ਬਣਾਉਣ ਦਾ ਫੈਸਲਾ ਕੀਤਾ ਹੈ,ਕੰਪਿਊਟਰ ਅਧਿਆਪਕਾਂ ਵੱਲੋਂ 7 ਅਗਸਤ ਨੂੰ ਖਰੜ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਪਰਿਵਾਰਾਂ ਸਣੇ ਸ਼ਿਰਕਤ ਕਰਦੇ ਹੋਏ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਪੰਜਾਬ (ਮਹਿਲਾ ਵਿੰਗ) ਦੇ ਆਗੂਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤੇ ਇੱਕ ਦਹਾਕੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਉਨ੍ਹਾਂ ਦੇ ਬਣਦੇ ਹੱਕ ਬਹਾਲ ਨਹੀਂ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਬੀਤੀ 09 ਜੁਲਾਈ ਨੂੰ ਸੰਗਰੂਰ ਵਿਖੇ ਰੋਸ ਰੈਲੀ ਦਾ ਆਯੋਜਨ ਕੀਤਾ ਗਿਆ ਸੀ ਅਤੇ ਇਸ ਮਗਰੋਂ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਓਐਸਡੀ ਨਵਰਾਜ ਬਰਾੜ ਨੇ ਮੀਟਿੰਗ ਕੀਤੀ ਸੀ ਜਿਸ ਵਿਚ ਉਨ੍ਹਾਂ ਨੂੰ ਦੋ ਦਿਨ ਦੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੀਟਿੰਗ ਕਰਵਾ ਕੇ ਉਨ੍ਹਾਂ ਦੇ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਬੜੇ ਅਫਸੋਸ ਵਾਲੀਗੱਲ ਹੈ ਕਿ ਪਿਛਲੀਆਂ ਸਰਕਾਰਾਂ ਵਾਂਗ ਉਨ੍ਹਾਂ ਨੂੰ ਹੁਣ ਵੀ ਲਾਰੇ ਲੱਪੇ ਹੀ ਮਿਲ ਰਹੇ ਹਨ ਅਤੇ ਅੱਜ ਤੱਕ ਉਨ੍ਹਾਂ ਦੀ ਮੁੱਖ ਮੰਤਰੀ ਦੇ ਨਾਲ ਮੀਟਿੰਗ ਨਹੀਂ ਹੋਈ। ਜਦੋਂ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੇ ਉਨ੍ਹਾਂ ਦੇ ਸਾਰੇ ਹੱਕ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਸੀ।

ਆਗੂਆਂ ਨੇ ਅੱਗੇ ਦੱਸਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਸਮਾਂ ਰਹਿੰਦੇ ਹੋਏ ਨਾ ਕੀਤਾ ਤਾਂ ਉਹ 7 ਅਗਸਤ ਨੂੰ ਸੂਬਾ ਪੱਧਰੀ ਰੈਲੀ ਵਿਚ ਵੱਡੇ ਪੱਧਰ ਤੇ ਰੋਸ਼ ਪ੍ਰਦਸ਼ਨ ਕਰਦੇ ਹੋਏ ਪਿਛਲੇ ਡੇਢ ਦਹਾਕੇ ਤੋਂ ਉਨ੍ਹਾਂ ਨਾਲ ਪਿਛਲੇ ਹੋ ਰਹੇ ਅਨਿਆ ਸਬੰਧੀ ਪਰਚੇ ਵੀ ਸੜਕਾਂ ਅਤੇ ਚੌਰਾਹਿਆਂ ਤੇ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸੂਬਾ ਪੱਧਰੀ ਰੈਲੀ ਵਿਚ ਸਰਕਾਰ ਨੂੰ ਉਨ੍ਹਾਂ ਵੱਲੋਂ ਕੀਤਾ ਗਿਆ ਵਾਅਦਾ ਯਾਦ ਕਰਵਾਇਆ ਜਾਵੇਗਾ।

ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ 6ਵੇਂ ਪੇ ਕਮਿਸ਼ਨ ਸਮੇਤ ਉਨ੍ਹਾਂ ਦੇ ਰੈਗੂਲਰ ਆਰਡਰਾਂ ਅਨੁਸਾਰ ਉਨ੍ਹਾਂ ਦੇ ਸਾਰੇ ਲਾਭ ਬਹਾਲ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਰਾਜਵੰਤ ਕੌਰ ਅੰਮ੍ਰਿਤਸਰ, ਸੁਖਵੀਰ ਕੌਰ ਬਾਠ ਲੁਧਿਆਣਾ, ਨਿਸ਼ੂ ਅਰੋੜਾ ਪਟਿਆਲਾ, ਮਨਜੀਤ ਕੌਰ ਜਲੰਧਰ, ਰਜਨੀ ਜਲੰਧਰ, ਰੇਨੂ ਗੁਪਤਾ ਅੰਮ੍ਰਿਤਸਰ, ਹਰਪ੍ਰੀਤ ਕੌਰ ਬੜੈਚ ਲੁਧਿਆਣਾ, ਸੀਮਾ ਕੌਰ ਪਟਿਆਲਾ, ਰੁਪਿੰਦਰ ਕੌਰ ਗੁਰਦਾਸਪੁਰ, ਮਨਦੀਪ ਕੌਰ ਗੁਰਦਾਸਪੁਰ, ਗੁਰਪ੍ਰੀਤ ਕੌਰ ਗੁਰਦਾਸਪੁਰ ਦੇ ਨਾਲ ਨਾਲ ਹੋਰ ਆਗੂ ਵੀ ਹਾਜਰ ਸਨ।

LEAVE A REPLY

Please enter your comment!
Please enter your name here