
ਪੰਜਾਬ ਦੇ ਇਤਿਹਾਸ ਦੀ ਸਭ ਤੋ ਇਮਾਨਦਾਰ ਸਰਕਾਰ ਲੈ ਰਹੀ ਹੈ ਲੋਕਹਿੱਤ ਵਿਚ ਫੈਸਲੇ-ਹਰਜੋਤ ਬੈਂਸ
ਲੋਕਾਂ ਨੂੰ ਉਨ੍ਹਾਂ ਦੇ ਦਰਾ ਤੇ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੀ ਦਿਸ਼ਾ ਵਿੱਚ ਆਮ ਆਦਮੀ ਕਲੀਨਿਕ ਮੀਲ ਪੱਥਰ ਸਾਬਿਤ ਹੋਣਗੇ- ਕੈਬਨਿਟ ਮੰਤਰੀ
ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣੇ ਆਮ ਆਦਮੀ ਕਲੀਨਿਕ ਨੂੰ ਹਰਜੋਤ ਬੈਂਸ ਕੈਬਨਿਟ ਮੰਤਰੀ ਵੱਲੋਂ ਕੀਤਾ ਗਿਆ ਲੋਕ ਅਰਪਣ
ਲੋਕਾਂ ਨੂੰ 41 ਤਰ੍ਹਾਂ ਦੇ ਮੈਡੀਕਲ ਟੈਸਟ ਮੁਫਤ ਕਰਵਾਉਣ ਦੀ ਸਹੂਲਤ ਮਿਲੇਗੀ
ਸ੍ਰੀ ਅਨੰਦਪੁਰ ਸਾਹਿਬ 15 ਅਗਸਤ (SADA CHANNEL):- ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋ ਅਜਾਦੀ ਦੀ 75ਵੀਂ ਵਰੇਗੰਢ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਮਜਾਰਾ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ। ਜਿੱਥੇ ਲੋਕਾਂ ਨੂੰ 41 ਤਰਾਂ ਦੇ ਮੈਡੀਕਲ ਟੈਸਟ ਮੁਫਤ ਕਰਵਾਉਣ ਦੀ ਸਹੂਲਤ ਮਿਲੇਗੀ। ਇਹ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਦਰਾ ਤੇ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਿਤ ਹੋਣਗੇ। ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਲੋਕ ਹਿਤੈਸ਼ੀ ਉਪਰਾਲੇ ਨਾਲ ਲੋਕਾਂ ਨੂੰ ਇਲਾਜ ਦੀਆਂ ਬਿਹਤਰ ਸੁਵਿਧਾਵਾਂ ਉਨ੍ਹਾਂ ਦੇ ਘਰ ਤੱਕ ਮੁਹੱਈਆ ਕਰਵਾਈਆਂ ਗਈਆਂ ਹਨ।
ਇਹ ਕਲੀਨਿਕ ਓਪੀਡੀ ਸੇਵਾਵਾਂ, ਟੀਕਾਕਰਨ ਸਹੂਲਤਾਂ, ਜਣੇਪਾ ਸੇਵਾਵਾਂ, ਪਰਿਵਾਰ ਨਿਯੋਜਨ ਦੀਆਂ ਸਹੂਲਤਾਂ, ਮੁਫ਼ਤ ਲੈਬ ਟੈਸਟ, ਮੁਫ਼ਤ ਦਵਾਈਆਂ ਆਦਿ ਪ੍ਰਦਾਨ ਕਰਨਗੇ।ਹੋਰ ਜਾਣਕਾਰੀ ਦਿੰਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਦੀ ਸਭ ਤੋ ਇਮਾਨਦਾਰ ਸਰਕਾਰ ਲੋਕਹਿੱਤ ਵਿਚ ਜਿਕਰਯੋਗ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ 75ਵੀਂ ਆਜ਼ਾਦੀ ਵਰੇਗੰਢ ਮੌਕੇ ਪੂਰੇ ਸੂਬੇ ਵਿੱਚ 75 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੌਣਾਵੀ ਸਮੇਂ ਦੌਰਾਨ ਲੋਕਾ ਨਾਲ ਕੀਤੇ ਵੱਡੇ ਵਾਅਦੇ ਨੂੰ ਪੂਰਾ ਕਰਦਿਆ ਇਹ ਆਮ ਆਦਮੀ ਕਲੀਨਿਕ ਪੰਜ ਮਹੀਨੇ ਅੰਦਰ ਸ਼ੁਰੂ ਕੀਤੇ ਹਨ ਜੋ ਕਿ ਪੰਜਾਬ ਸਰਕਾਰ ਦੀ ਵੱਡੀ ਕਾਮਯਾਬੀ ਹੈ।
ਸ.ਬੈਂਸ ਨੇ ਕਲੀਨਿਕ ਵਿੱਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਦੱਸਦਿਆ ਕਿਹਾ ਕਿ ਕਲੀਨਿਕ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਮੈਡੀਕਲ ਅਫ਼ਸਰ, ਕਲੀਨਿਕਲ ਸਹਾਇਕ, ਫਾਰਮਾਸਿਸਟ, ਹੈਲਪਰ ਆਦਿ ਮੌਜੂਦ ਹੋਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਲੀਨਿਕ ਰਾਹੀਂ ਇਲਾਜ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ ਕੀਤੇ ਜਾਣਗੇ।ਮਾਈਨਿੰਗ ਮਾਫੀਆ ਨੂੰ ਨੱਥ ਪਾ ਕੇ ਦੋਸ਼ੀਆ ਵਿਰੁੱਧ ਕੀਤੀ ਕਾਰਵਾਈ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਸ ਮੌਕੇ ਹਾਜ਼ਰ ਸੈਕੜੇ ਪਤਵੰਤਿਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਜਾਇਜ ਮਾਈਨਿੰਗ ਵਿਰੁੱਧ ਕਾਰਵਾਈ ਕੀਤੀ ਹੈ।ਅਧਿਕਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਹਦਾਇਤ ਕਰ ਦਿੱਤੀ ਹੈ। ਅੱਜ ਨਜਾਇਜ ਮਾਈਨਿੰਗ ਮਾਫੀਆ ਕਾਬੂ ਹੇਠ ਹੈ। ਕਿਸੇ ਤਰਾਂ ਦੇ ਦੋਸ਼ੀ ਨੂੰ ਬਖ਼ਸਿਆ ਨਹੀ ਜਾਵੇਗਾ।

ਸਕੂਲ ਸਿੱਖਿਆ ਵਿਚ ਸੁਧਾਰ ਕਰਨ ਦਾ ਕੀਤਾ ਦਾਅਵਾ ਕੈਬਨਿਟ ਮੰਤਰੀ ਨੇ ਪੰਜਾਬ ਦੇ ਸਰਕਾਰੀ ਸਕੂਲਾ ਨੂੰ ਕਾਨਵੈਟ ਤੇ ਮਾਡਲ ਸਕੂਲਾ ਦੇ ਮੁਕਾਬਲੇ ਦੇ ਬਣਾਉਣ ਦਾ ਦਾਅਵਾ ਕਰਦੇ ਹੋਏ ਕਿਹਾ ਕਿ 100 ਸਕੂਲ ਆਫ ਐਮੀਨੈਂਸ ਬਣਾਉਣ ਜਾ ਰਹੇ ਹਾਂ, ਜਿੱਥੇ ਬੇਬੁਨਿਆਦੀ ਢਾਂਚੇ ਤੋ ਲੈ ਕੇ ਸਿੱਖਿਆ ਦਾ ਪੱਧਰ ਹਰ ਪੱਖੋ ਉਤਮ ਹੋਵੇਗਾ। ਮੁਕਾਬਲੇਬਾਜੀ ਦੇ ਦੌਰ ਵਿਚ ਸਾਡੇ ਵਿਦਿਆਰਥੀ ਸਮੇ ਦੇ ਹਾਣੀ ਬਣਨਗੇ। ਸਾਡੇ ਬੱਚਿਆ ਦਾ ਭਵਿੱਖ ਸੁਨਹਿਰਾ ਹੋਵੇਗਾ। ਭ੍ਰਿਸ਼ਟਾਚਾਰ ਵਿਰੁੱਧ ਅਪਨਾਈ ਜੀਰੋ ਟੋਲਰੈਂਸ ਨੀਤੀ ਹਰਜੋਤ ਬੈਂਸ ਨੇ ਕਿਹਾ ਕਿ ਸਾਡੀ ਸਰਕਾਰ ਨੇ ਭਗਵੰਤ ਮਾਨ ਦੀ ਅਗਵਾਈ ਵਿਚ ਭ੍ਰਿਸਟਾਚਾਰ ਵਿਰੁੱਧ ਜੀਰੋ ਟੋਲਰੈਸ ਨੀਤੀ ਅਪਨਾਈ ਹੈ।
ਅੱਜ ਸਾਡੇ ਥਾਨਿਆ ਵਿਚ ਝੂਠੇ ਪਰਚੇ ਨਹੀ ਹੁੰਦੇ, ਦੋਸ਼ੀ ਭਾਵੇ ਸਾਡਾ ਜਿੰਨਾ ਮਰਜੀ ਨੇੜਲਾ ਜਾਂ ਸਕਾ ਸਬੰਧੀ ਹੋਵੇ, ਉਸ ਨਾਲ ਕੋਈ ਰਿਆਇਤ ਨਹੀ ਵਰਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਮਿਸਾਲੀ ਫਤਵਾ ਦਿੱਤਾ ਹੈ, ਪੰਜਾਬ ਸਰਕਾਰ ਨੇ ਵੱਡੀਆ ਜਿੰਮੇਵਾਰੀਆ ਦਿੱਤੀਆ ਹਨ। ਉਨ੍ਹਾ ਬਜੁਰਗਾ ਤੇ ਨੋਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਤੁਹਾਡਾ ਪੁੱਤਰ, ਤੁਹਾਡਾ ਭਰਾ ਵੱਡੀਆ ਜਿੰਮੇਵਾਰੀਆ ਨਿਭਾ ਰਿਹਾ ਹੈ, ਪ੍ਰੰਤੂ ਜੋ ਵਾਅਦੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨਾਲ ਕੀਤੇ ਹਨ, ਉਹ ਇੱਕ ਇੱਕ ਵਾਅਦਾ ਯਾਦ ਹੈ ਤੇ ਹਰ ਵਾਅਦਾ ਪੂਰਾ ਕਰਾਂਗੇ। ਉਨ੍ਹਾ ਨੇ ਕਿਹਾ ਕਿ ਨਸ਼ਿਆ ਨੂੰ ਠੱਲ ਪਾਉਣਾ ਵੀ ਇੱਕ ਵੱਡੀ ਜਿੰਮੇਵਾਰੀ ਹੈ, ਨਸ਼ਾ ਤਸਕਰ ਕਾਬੂ ਕੀਤੇ ਜਾ ਰਹੇ ਹਨ, ਹਰ ਮਸਲਾ ਲੋਕਾ ਦੇ ਸਹਿਯੋਗ ਨਾਲ ਹੀ ਹੱਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿਚ ਬੀਤੇ ਸਮੇ ਵੱਡੇ ਭ੍ਰਿਸਟਾਚਾਰ ਹੋਏ ਹਨ।
ਸ਼ਹਿਰੀ ਅਤੇ ਪੇਡੂ ਖੇਤਰ ਵਿਚ ਸਰਕਾਰ ਦਾ ਕਰੋੜਾਂ ਰੁਪਏ ਵਿਆਰਥ ਨਸ਼ਟ ਕੀਤੇ ਗਏ ਹਨ, ਉਹ ਸਭ ਦੀ ਪੜਤਾਲ ਕੀਤੀ ਜਾ ਰਹੀ ਹੈ। ਫੰਡਾਂ ਦੀ ਦੁਰਵਰਤੋ ਕਰਨ ਵਾਲੇ ਬਖਸ਼ੇ ਨਹੀ ਜਾਣਗੇ। ਉਨ੍ਹਾ ਨੇ ਅਜਾਦੀ ਦਿਹਾੜੇ ਦੀ ਸਮੁੱਚੇ ਦੇਸ਼ਵਾਸੀਆ ਨੂੰ ਲੱਖ ਲੱਖ ਵਧਾਈ ਦਿੱਤੀ।ਇਸ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ, ਡੀ.ਐਸ.ਪੀ ਅਜੇ ਸਿੰਘ, ਬੀ.ਡੀ.ਪੀ.ਓ ਈਸ਼ਾਨ ਚੋਧਰੀ, ਸਿਵਲ ਸਰਜਨ ਪਰਮਿੰਦਰ ਕੁਮਾਰ, ਐਸ.ਐਮ.ਓ ਚਰਨਜੀਤ ਸਿੰਘ, ਹਰਮਿੰਦਰ ਸਿੰਘ ਢਾਹੇ, ਕਮਿੱਕਰ ਸਿੰਘ ਡਾਢੀ ਜਿਲ੍ਹਾ ਯੂਥ ਪ੍ਰਧਾਨ, ਦੀਪਕ ਸੋਨੀ ਭਨੂਪਲੀ, ਜਸਪ੍ਰੀਤ ਜੇ.ਪੀ, ਬਾਬੂ ਚਮਨ ਲਾਲ, ਜਸਵੀਰ ਸਿੰਘ ਅਰੋੜਾ, ਦੀਪਕ ਆਂਗਰਾ, ਸ਼ੱਮੀ ਬਰਾਰੀ, ਰੋਹਿਤ, ਅਨਿਰੁੱਧ ਸ਼ਰਮਾ, ਕੇਸਰ ਸਿੰਘ ਸੰਧੂ, ਜੁਝਾਰ ਸਿੰਘ ਆਸਪੁਰ, ਦਰਸ਼ਨ ਸਿੰਘ ਅਟਾਰੀ, ਸੋਹਣ ਸਿੰਘ ਨਿੱਕੂਵਾਲ, ਸੁਜੈਨ ਸ਼ਾਹ, ਰਕੇਸ ਕੁਮਾਰ ਮਹਿਲਮਾ ਬਲਾਕ ਸੰਮਤੀ ਚੇਅਰਮੈਨ, ਕਮਲਜੀਤ ਸਿੰਘ, ਬਖਤਾਵਰ ਸਿੰਘ ਰਾਣਾ, ਅਜਮੇਰ ਸਿੰਘ, ਊਸ਼ਾ ਰਾਣੀ, ਸੋਹਣ ਸਿੰਘ ਬੈਂਸ, ਪੰਚ,ਸਰਪੰਚ ਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜਰ ਸਨ।
