ਹਰਜੋਤ ਬੈਸ ਕੈਬਨਿਟ ਮੰਤਰੀ ਨੇ ਦੋ ਆਮ ਆਦਮੀ ਕਲੀਨਿਕਾ ਦਾ ਕੀਤਾ ਉਦਘਾਟਨ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਹਨ ਜਿਕਰਯੋਗ ਉਪਰਾਲੇ

0
354
ਹਰਜੋਤ ਬੈਸ ਕੈਬਨਿਟ ਮੰਤਰੀ ਨੇ ਦੋ ਆਮ ਆਦਮੀ ਕਲੀਨਿਕਾ ਦਾ ਕੀਤਾ ਉਦਘਾਟਨ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਹਨ ਜਿਕਰਯੋਗ ਉਪਰਾਲੇ

SADA CHANNEL:-

ਨੰਗਲ 15 ਅਗਸਤ (SADA CHANNEL):- ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਅਹਿਮ ਕਦਮ ਪੁੱਟੇ ਜਾਣਗੇ, ਤਾਂ ਜੋ ਸੂਬਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਬੇਹਤਰੀਨ ਸਿੱਖਿਆ ਵੀ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਇਹ ਸ਼ਬਦ ਅੱਜ ਅਜੋਲੀ ਨਯਾਂ ਨੰਗਲ ਤੇ ਬਰਾਰੀ ਨੰਗਲ ਵਿਚ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਵਿਸੇਸ ਗੱਲਬਾਤ ਕਰਦਿਆਂ ਪ੍ਰਗਟਾਏ।


ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਕ੍ਰਾਂਤੀਕਾਰੀ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਮੁਫ਼ਤ ਇਲਾਜ ਤੇ ਦਵਾਈਆਂ ਦੀ ਸਹੂਲਤ ਉਪਲਬੱਧ ਹੋਵੇਗੀ ਅਤੇ ਅੱਜ ਤੋਂ ਹੀ ਇਹ ਸੇਵਾਵਾਂ ਮੁਹੱਈਆ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਓ.ਪੀ.ਡੀ. ਸੇਵਾਵਾਂ, ਟੀਕਾਕਰਨ ਸੇਵਾਵਾਂ, ਲੈਬ ਟੈਸਟ, ਜੱਚਾ-ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਆਦਿ ਉਪਲਬੱਧ ਹੋਣਗੀਆਂ।

ਉਨ੍ਹਾਂ ਕਿਹਾ ਕਿ ਅੱਜ 75ਵੇਂ ਆਜ਼ਾਦੀ ਦਿਹਾੜੇ ’ਤੇ ਸੂਬੇ ਵਿਚ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਦੀ ਗਿਣਤੀ ਹੋਰ ਵਧਾਈ ਜਾਵੇਗੀ, ਤਾਂ ਜੋ ਸੂਬਾ ਵਾਸੀਆਂ ਨੂੰ ਹਰ ਮੁਹੱਲੇ ਵਿਚ ਇਹ ਸਹੂਲਤ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਵਾਅਦਾ ਕੇਵਲ 5 ਮਹੀਨਿਆਂ ਵਿਚ ਹੀ ਪੂਰਾ ਕੀਤਾ ਗਿਆ ਹੈ।


ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਜਿਥੇ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ, ਉਥੇ ਸਿੱਖਿਆ ਦੇ ਖੇਤਰ ਵਿਚ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹੋਰ ਵਧੀਆ ਬਣਾਉਣ ਦੇ ਮਕਸਦ ਨਾਲ 100 ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲਾਂ ਵਜੋਂ ਉਭਾਰਿਆ ਜਾਵੇਗਾ, ਤਾਂ ਜੋ ਇਥੇ ਪੜ੍ਹਨ ਵਾਲੇ ਬੱਚਿਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ 16 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਸ੍ਰੀ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਡਾਕਟਰ ਅਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ।


ਇਸ ਮੌਕੇ ਡਾ.ਸੰਜੀਵ ਗੌਤਮ, ਸੋਹਣ ਸਿੰਘ ਬੈਂਸ, ਐਸ.ਐਮ.ਓ ਡਾ.ਨਰੇਸ਼ ਕੁਮਾਰ, ਦੀਪਕ ਸੋਨੀ ਭਨੂਪਲੀ, ਕਾਲਾ ਸ਼ੋਕਰ, ਪ੍ਰਿੰਸ ਉੱਪਲ, ਬਿੱਲਾ ਮਹਿਲਮਾ, ਵੇਦ ਪ੍ਰਕਾਸ਼, ਤਰੁਣ ਸ਼ਰਮਾ, ਆਸੂ ਬਾਸ, ਜਤਿੰਦਰ, ਸੁਰਿੰਦਰ ਸਿੰਘ, ਰਾਹੁਲ ਸੋਨੀ, ਨੀਰਜ ਦਗੋੜ, ਅਮਨ ਬਾਲੀ, ਸੇਰੂ, ਸੁਨੀਤਾ, ਦਲਜੀਤ ਕਾਕਾ, ਮਨੂ ਕੁਮਾਰ, ਨੀਰਜ ਨੱਡਾ, ਸਿਵ,ਡਾ. ਗੋਰਵ, ਡਾ.ਐਸ.ਪੀ ਸਿੰਘ, ਡਾ.ਸੁਰਿੰਦਰ ਕੌਰ, ਮੇਗਾ ਕਪਲਾ, ਗੁਰਮੀਤ ਕੌਰ,ਹਰਦੀਪ ਸਿੰਘ, ਦਵਿੰਦਰ ਕੁਮਾਰ, ਹਰਬੰਸ ਸਿੰਘ, ਅਭਿਸ਼ੇਕ ਜਿੰਮੀ, ਜਸਪਾਲ ਸਿੰਘ, ਤਰਲੋਕ ਸਿੰਘ, ਅਵਤਾਰ ਸਿੰਘ, ਕੁਲਦੀਪ ਕੁਮਾਰ, ਭਰਤ ਭੂਸ਼ਣ, ਮਨੀ ਸ਼ਰਮਾ, ਲਲਿਤ ਕੁਮਾਰ, ਡਾ.ਮਾਨੀਆਂ ਅਹੁਜਾ, ਅਮਰਜੀਤ ਕੌਰ, ਸਿਮਰਨਜੀਤ ਕੌਰ, ਵਿਸ਼ਾਲ ਚੋਧਰੀ, ਡਾ.ਪ੍ਰੇਮ ਕੁਮਾਰ, ਓਕਾਰ ਸਿੰਘ, ਜਸਵੰਤ ਸਿੰਘ, ਗਰੀਬ ਦਾਸ, ਹਰਦੀਪ ਬੈਂਸ, ਦੀਪਕ ਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜਰ ਸਨ।

LEAVE A REPLY

Please enter your comment!
Please enter your name here