

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ:- ਖ਼ਾਲਸਾ ਪੰਥ ਦੇ ਜਨਮ ਅਸਥਾਨ ਸ਼੍ਰੀ ਅਨੰਦਪੁਰ ਸਾਹਿਬ ਤੋਂ ਝੱਜ ਚੌਂਕ ਤੱਕ ਸੜਕ ਦੀ ਹਾਲਤ ਸੁਧਾਰਨ ਲਈ ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਉ. ਨੂੰ ਪੱਤਰ ਲਿਖਿਆ ਹੈ।ਸ. ਬੈਂਸ ਨੇ ਇਸ ਸੜਕ ਦੇ ਮਸਲੇ ਨੂੰ ਜ਼ੋਰਦਾਰ ਢੰਗ ਉਠਾਉਂਦਿਆਂ ਕਿਹਾ ਕਿ ਇਹ ਸੜਕੀ ਮਾਰਗ ਮਾਝੇ, ਦੁਆਬੇ ਅਤੇ ਮਾਲਵੇ ਦੇ ਕੁਝ ਖੇਤਰਾਂ ਦੇ ਲੱਖਾਂ ਲੋਕ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਿਖੇ ਨਤਮਸਤਕ ਹੋਣ ਲਈ ਸਹਾਈ ਸਿੱਧ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਝੱਜ ਚੌਕ ਸੜਕ ਦੀ ਹਾਲਤ ਬਹੁਤ ਮੰਦੀ ਹੈ। ਇਸ ਦੇ ਨਾਲ ਹੀ ਇਸ ਮਾਰਗ ਤੇ ਪੈਂਦੇ ਪੁੱਲਾਂ ਨੂੰ ਵੀ ਤੁਰੰਤ ਮੁਰੰਮਤ ਦੀ ਲੋੜ ਹੈ। ਉਨ੍ਹਾਂ ਕਿਹਾ ਇਸ ਸੜਕ ਅਤੇ ਪੁੱਲਾਂ ਵਿੱਚ ਥਾਂ – ਥਾਂ ਵੱਡੇ – ਵੱਡੇ ਖੱਡੇ ਪੈ ਗਏ ਹਨ , ਜਿਸ ਕਾਰਨ ਅਕਸਰ ਸੜਕ ਹਾਦਸੇ ਹੁੰਦੇ ਰਹਿੰਦੇ ਹਨ ਅਤੇ ਹਲਕੇ ਦੇ ਲੋਕਾਂ ਨੂੰ ਆਉਣ ਜਾਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ,ਸ. ਬੈਂਸ ਨੇ ਲੋਕ ਨਿਰਮਾਣ ਮੰਤਰੀ ਤੋਂ ਮੰਗ ਕੀਤੀ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਝੱਜ ਚੌਕ ਤੱਕ ਸੜਕ ਨੂੰ ਤੁਰੰਤ ਨਵੀਂ ਸਿਰੇ ਤੋਂ ਬਣਾਇਆ ਜਾਵੇ।
