

CHANDIGARH,(SADA CHANNEL):- ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਦੇ ਟਰਾਂਸਪੋਰਟ ਵਿਭਾਗ (Department of Transport) ਨੇ ਸਕੂਲਾਂ ਅਤੇ ਹਸਪਤਾਲਾਂ ਨੇੜੇ ਸਪੀਡ ਲਿਮਟ (Speed Limit) ਤੈਅ ਕਰ ਦਿੱਤੀ ਹੈ,ਨੋਟੀਫਿਕੇਸ਼ਨ ਦੇ ਮੁਤਾਬਕ,ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਤੁਰੰਤ ਪ੍ਰਭਾਵ ਨਾਲ ਯੂਟੀ-ਚੰਡੀਗੜ੍ਹ (UT-Chandigarh) ਦੇ ਸਕੂਲਾਂ/ਉੱਚ ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਤੋਂ ਲੰਘਣ ਸਮੇਂ ਵੱਧ ਤੋਂ ਵੱਧ ਗਤੀ ਸੀਮਾ 25 ਕਿਲੋਮੀਟਰ ਪ੍ਰਤੀ ਘੰਟਾ ਨਿਰਧਾਰਤ ਕੀਤੀ ਹੈ।
ਟਰਾਂਸਪੋਰਟ ਵਿਭਾਗ (Department of Transport) ਨੇ ਸਬੰਧਤ ਇੰਜੀਨੀਅਰਿੰਗ ਵਿਭਾਗ (Engineering Department) ਨੂੰ ਟ੍ਰੈਫਿਕ ਪੁਲਿਸ (Traffic Police) ਨਾਲ ਸਲਾਹ-ਮਸ਼ਵਰੇ ਦੇ ਬਾਅਦ ਸਕੂਲ, ਉੱਚ ਵਿਦਿਅਕ ਸੰਸਥਾਵਾਂ/ਹਸਪਤਾਲਾਂ ਦੀ ਐਂਟਰੀ ਅਤੇ ਬਾਹਰ ਦੇ ਨੇੜੇ ਵਾਲੇ ਢੁਕਵੇਂ ਸਥਾਨਾਂ ‘ਤੇ ਸੜਕਾਂ ਦੇ ਦੋਵੇਂ ਪਾਸੇ 25 ਕਿਲੋਮੀਟਰ ਪ੍ਰਤੀ ਘੰਟਾ ਦੀ ਵੱਧ ਤੋਂ ਵੱਧ ਗਤੀ ਸੀਮਾ ਨੂੰ ਦਰਸਾਉਣ ਵਾਲੇ ਸਾਈਨ ਬੋਰਡ ਲਗਾਉਣ ਲਈ ਅਧਿਕਾਰਤ ਕੀਤਾ ਹੈ।
ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਹੈ,ਤਾਂ ਜੋ ਦਿਨੋ-ਦਿਨ ਵਧ ਰਹੇ ਸੜਕ ਹਾਦਸਿਆਂ ਨੂੰ ਕੰਟਰੋਲ ਕੀਤਾ ਜਾ ਸਕੇ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ,ਵਾਹਨਾਂ ਦੀ ਰਫਤਾਰ ਕੰਟਰੋਲ ਵਿਚ ਹੋਣ ਨਾਲ ਦੁਰਘਟਨਾਵਾਂ ਨੂੰ ਘੱਟ ਕਰਨ ਵਿਚ ਮਦਦ ਮਿਲੇਗੀ।

