

ਨੂਰਪੁਰ ਬੇਦੀ 26 ਅਗਸਤ (SADA CHANNEL):- ਅੱਖਾਂ ਦਾਨ ਕਰਨ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਵਿੱਚ ਸਿਹਤ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਗੱਲ ਦਾ ਪ੍ਰਗਟਾਵਾ ਡਾ.ਵਿਧਾਨ ਚੰਦਰ ਨੇ ਕਰਦੇ ਹੋਏ ਕਿਹਾ ਕਿ 25 ਅਗਸਤ ਤੌਂ 8 ਸਤੰਬਰ ਤੱਕ ਪੰਜਾਬ ਸਰਕਾਰ ਵੱਲੋਂ ਅੱਖਾਂ ਦਾਨ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ,ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਅੰਦਰ 15 ਮਿਲੀਅਨ ਲੋਕਾਂ ਨੂੰ ਅੱਖਾਂ ਦੀ ਲੋੜ ਹੈ ਜੋ ਕਿ ਕਿਸੇ ਹਾਦਸੇ ਕਾਰਨ ਜਾਂ ਬਚਪਨ ਸਮੇਂ ਅੰਨੇਪਣ ਦਾ ਸ਼ਿਕਾਰ ਹਨ।ਦਿਨ-ਬ-ਦਿਨ ਅੱਖਾਂ ਦੀ ਘਾਣ ਕਾਰਨ ਇਨ੍ਹਾਂ ਵਿਚ ਹੋਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਘਾਟਾ ਅਸੀਂ ਤਾਂ ਹੀ ਪੂਰਾ ਕਰ ਸਕਦੇ ਹਾਂ, ਜੇਕਰ ਅਸੀਂ ਅੱਖਾਂ ਦਾਨ ਕਰਨ ਦਾ ਇਹ ਸੁਨੇਹਾ ਘਰ-ਘਰ ਤੱਕ ਪਹੁੰਚਾਈਏ। ਅਸੀਂ ਖੁਦ ਵੀ ਅੱਖਾਂ ਦਾਨ ਕਰੀਏ ਅਤੇ ਜਨ ਸਮੂਹ ਨੂੰ ਵੀ ਇਸ ਦਾਨ ਦੀ ਮਹੱਤਤਾ ਬਾਰੇ।
ਉਨ੍ਹਾਂ ਨੇ ਕੁਪੋਸ਼ਣ ਕਾਰਨ ਅੱਖਾਂ ‘ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ‘ ਸਬੰਧੀ ਜਾਗਰੂਕ ਹੋਣ ਲਈ ਕਿਹਾ । ਉਨ੍ਹਾਂ ਕਿਹਾ ਕਿ ਮੋਬਾਇਲ ਫੋਨ ਅਤੇ ਕੰਪਿਊਟਰ ਦੀ ਲੋੜ ਅਨੁਸਾਰ ਹੀ ਵਰਤੋਂ ਕੀਤੀ ਜਾਵੇ, ਹਨੇਰੇ ਵਿਚ ਮੋਬਾਇਲ, ਪੈੱਨ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ, ਕਿਉਂਕਿ ਇਸ ਨਾਲ ਰੈਟੀਨਾ ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਜਿਸ ਦਾ ਬਾਅਦ ਵਿਚ ਕੋਈ ਇਲਾਜ ਨਹੀਂ ਹੈ।ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਅਪੀਲ ਕੀਤੀ ਕਿ ਅੱਖਾਂ ਦੀ ਰੋਸ਼ਨੀ ਬਰਕਰਾਰ ਰੱਖਣ ਲਈ ਆਪਣੀ ਖੁਰਾਕ ਵਿਚ ਵਿਟਾਮਿਨ ‘ਏ’ ਭਰਪੂਰ ਖੁਰਾਕ ਨੂੰ ਜ਼ਰੂਰ ਸ਼ਾਮਿਲ ਕਰੋ,ਕੁਸੁਮ ਅਪਥੈਲਮਿਕ ਅਫਸਰ ਨੇ ਦੱਸਿਆ ਕਿ ਕਿਸੇ ਵੀ ਉਮਰ ਵਿਚ ਅੱਖਾਂ ਦਾਨ ਕੀਤੀਆ ਜਾ ਸਕਦੀਆਂ ਹਨ। ਜੇਕਰ ਆਦਮੀ ਦੇ ਦੂਰ ਦੀ ਐਨਕ ਲੱਗੀ ਹੋਵੇ, ਲੈੰਨਜ਼ ਪਾਇਆ ਹੋਵੇ ਤਾਂ ਵੀ ਉਹ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ। ਕੇਵਲ ਕੈਂਸਰ, ਏਡਜ ਅਤੇ ਦਿਮਾਗੀ ਬੁਖਾਰ ਦੇ ਵਿਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ।
