ਖੇਡਾਂ ਵਤਨ ਪੰਜਾਬ ਦੀਆਂ-2022 ਅਧੀਨ ਬਲਾਕ ਪੱਧਰੀ ਟੂਰਨਾਮੈਂਟ 01 ਸਤੰਬਰ ਤੋਂ 07 ਸਤੰਬਰ ਤੱਕ ਕਰਵਾਏ ਜਾਣਗੇ-ਮਨੀਸ਼ਾ ਰਾਣਾ ਆਈ.ਏ.ਐਸ

0
266
ਖੇਡਾਂ ਵਤਨ ਪੰਜਾਬ ਦੀਆਂ-2022 ਅਧੀਨ ਬਲਾਕ ਪੱਧਰੀ ਟੂਰਨਾਮੈਂਟ 01 ਸਤੰਬਰ ਤੋਂ 07 ਸਤੰਬਰ ਤੱਕ ਕਰਵਾਏ ਜਾਣਗੇ-ਮਨੀਸ਼ਾ ਰਾਣਾ ਆਈ.ਏ.ਐਸ

SADA CHANNEL:-

ਸ੍ਰੀ ਅਨੰਦਪੁਰ ਸਾਹਿਬ 29 ਅਗਸਤ (SADA CHANNEL):- ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2022 ਅਧੀਨ ਬਲਾਕ ਪੱਧਰ ਟੂਰਨਾਮੈਂਟ ਲੜਕੇ/ਲੜਕੀਆਂ ਵਿੱਚ ਕਰਵਾਈਆਂ ਜਾਣਗੀਆਂ,ਇਹ ਖੇਡਾਂ ਵਿਚ ਐਥਲੈਟਿਕਸ, ਵਾਲੀਬਾਲ, ਕਬੱਡੀ, ਖੋ-ਖੋ, ਰੱਸਾ-ਕੱਸੀ, ਅਤੇ ਫੁੱਟਬਾਲ ਗੇਮਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਦਿੱਤੀ।


ਉਨ੍ਹਾਂ ਨੇ ਦੱਸਿਆ ਕਿ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੀਆਂ ਖੇਡਾਂ ਸ੍ਰੀ ਦਸਮੇਸ ਮਾਰਸ਼ਲ ਆਰਟ ਐਂਡ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੀਆਂ, ਜਿੱਥੇ ਐਥਲੈਟਿਕਸ, ਵਾਲੀਬਾਲ, ਕਬੱਡੀ, ਖੋ-ਖੋ, ਰੱਸਾ-ਕੱਸੀ, ਅਤੇ ਫੁੱਟਬਾਲ ਦੇ ਮੁਕਾਬਲੇ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਬਲਾਕ ਨੂਰਪੁਰ ਬੇਦੀ ਦੀਆਂ ਖੇਡਾਂ ਡੀ.ਏ.ਵੀ ਸਕੂਲ ਤਖਤਗੜ੍ਹ ਵਿਖੇ ਕਬੱਡੀ, ਖੋ-ਖੋ, ਸਸਕੌਰ ਵਿਖੇ ਐਥਲੈਟਿਕਸ, ਰੱਸਾ-ਕੱਸੀ, ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਵਿਖੇ ਵਾਲੀਬਾਲ ਅਤੇ ਸਰਕਾਰੀ ਸੀਨੀ.ਸੈਕੰ.ਸਕੂਲ ਨੰਗਲ ਅਬਿਆਣਾ ਵਿਖੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ।


ਉਨ੍ਹਾਂ ਕਿਹਾ ਕਿ ਲੈਣ ਵਾਲੇ ਖਿਡਾਰੀ ਆਪਣੀ ਉਮਰ ਦੇ ਸਬੂਤ ਵਜੋਂ ਆਪਣਾ ਅਧਾਰ ਕਾਰਡ/ਪੈਨ ਕਾਰਡ/ਜਨਮ ਮਿਤੀ ਅਤੇ ਰਿਹਾਇਸ਼ ਦਾ ਸਬੂਤ ਆਪਣੇ ਨਾਲ ਲੈ ਕੇ ਆਉਣ। ਇਨ੍ਹਾਂ ਖੇਡਾਂ ਲਈ ਰਜਿਸ਼ਟ੍ਰੇਸ਼ਨ ਸਬੰਧੀ www.punjabkhedmela2022.in ਵੈਬਸਾਈਟ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਨ੍ਹਾਂ ਖੇਡਾਂ ਵਿੱਚ ਜਿਸ ਪਿੰਡ/ਸਕੂਲ/ਕਲੱਬ ਦੀ ਟੀਮ ਭਾਗ ਲਵੇਗੀ ਉਹ ਉਸ ਪਿੰਡ ਦੇ ਸਰਪੰਚ ਸਕੂਲ ਦੇ ਮੁਖੀ ਵੱਲੋਂ ਤਸਦੀਕ ਕੀਤੀ ਹੋਣੀ ਲਾਜ਼ਮੀ ਹੋਵੇਗੀ।


ਅੱਜ ਐਸ.ਡੀ.ਐਮ ਵੱਲੋ ਖੇਡਾਂ ਵਤਨ ਪੰਜਾਬ ਦੀਆਂ ਦੇ ਉਲੀਕੇ ਪ੍ਰੋਗਰਾਮ ਸਬੰਧੀ ਇੱਕ ਜਰੂਰੀ ਮੀਟਿੰਗ ਉਪ ਮੰਡਲ ਦਫਤਰ ਵਿਖੇ ਕੀਤੀ ਗਈ। ਜਿਸ ਵਿਚ ਨਾਇਬ ਤਹਿਸੀਲਦਾਰ ਵਿਵੇਕ ਨਿਰਮੋਹੀ, ਰਿਤੂ ਕਪੂਰ, ਬੀ.ਡੀ.ਪੀ.ਓ ਈਸ਼ਾਨ ਚੋਧਰੀ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨਦੀਪ ਸਿੰਘ ਮਾਵੀ, ਖੇਡ ਵਿਭਾਗ ਦੇ ਛੇ ਕੋਚ ਹਾਜਰ ਸਨ, ਜਿਸ ਉਪਰੰਤ ਐਸ.ਡੀ.ਐਮ ਨੇ ਨੂਰਪੁਰ ਬੇਦੀ ਵਿਖੇ ਖੇਡ ਮੁਕਾਬਲਿਆਂ ਦੇ ਲਈ ਨਿਸ਼ਚਿਤ ਕੀਤੀਆਂ ਥਾਵਾ ਦਾ ਦੌਰਾ ਕੀਤਾ ਤੇ ਅਧਿਕਾਰੀਆਂ ਨੂੰ ਲੋੜੀਦੇ ਪ੍ਰਬੰਧ ਕਰਨ ਦੇ ਨਿਰਦੇ਼ਸ ਦਿੱਤੇ।

LEAVE A REPLY

Please enter your comment!
Please enter your name here