
Chandigarh,05 September 2022,(Punjab Today News Ca):- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਪੱਤਰ ਲਿਖਕੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਆਪ ਜੀ ਵਲੋਂ ਨਿਭਾਈ ਜਾ ਰਹੀ ਸੇਵਾ ਨੂੰ ਸਿਜਦਾ ਕਰਦਾ ਹਾਂ,ਉਨ੍ਹਾਂ ਕਿਹਾ ਕਿ ਦੇਸ਼ ਦੇ ਮਹਾਨ ਬਣਨ ਪਿੱਛੇ ਅਧਿਆਪਕਾਂ ਦਾ ਵੱਡਾ ਯੋਗਦਾਨ ਹੁੰਦਾ ਹੈ।
