ਪਰਾਲੀ ਪ੍ਰਬੰਧਨ ਸਬੰਧੀ ਗੰਭੀਰਪੁਰ ਵਿਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ ਮਾਹਿਰਾ ਨੇ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਗਰੂਕ

0
268
ਪਰਾਲੀ ਪ੍ਰਬੰਧਨ ਸਬੰਧੀ ਗੰਭੀਰਪੁਰ ਵਿਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ ਮਾਹਿਰਾ ਨੇ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਗਰੂਕ

SADA CHANNEL NEWS:-

ਸ੍ਰੀ ਅਨੰਦਪੁਰ ਸਾਹਿਬ 04 ਅਕਤੂਬਰ (SADA CHANNEL NEWS):- ਪੰਜਾਬ ਸਰਕਾਰ ਸੂਬੇ ਵਿਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸੇ਼ਸ ਕੈਂਪ ਲਗਾ ਰਹੀ ਹੈ। ਖੇਤੀਬਾੜੀ ਵਿਭਾਗ ਦੇ ਮਾਹਿਰਾ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਤੇ ਪਰਾਲੀ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਖੇਤਾਂ ਵਿਚ ਅੱਗ ਲਗਾਉਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਵੱਲੋ ਪਿੰਡ ਗੰਭੀਰਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਝੋਨੇ ਦੀ ਫਸਲ ਨਿਪਟਾਉਣ ਉਪਰੰਤ ਪਰਾਲੀ ਪ੍ਰਬੰਧਨ ਸਬੰਧੀ ਦੱਸਿਆ ਗਿਆ।


ਇਸ ਸਬੰਧੀ ਖੇਤੀਬਾੜੀ ਵਿਭਾਗ ਅਫਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਫਸਲ ਲੈਣ ਉਪਰੰਤ ਪਰਾਲੀ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ ਆਦਿ ਸੰਦਾਂ ਦੀ ਵਰਤੋਂ ਕਰਕੇ ਝੌਨੇ ਦੀ ਪਰਾਲੀ ਨੂੰ ਖੇਤ ਵਿਚ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਪਰਾਲੀ ਦੀਆਂ ਗੰਢਾਂ ਬਣਾ ਕੇ ਪਰਾਲੀ ਦੀ ਸਾਂਭ ਸੰਭਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤਾਂ ਵਿਚ ਅੱਗ ਲਗਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ, ਪਸੂ ਪੰਛੀ ਵੀ ਪ੍ਰਭਾਵਿਤ ਹੁੰਦੇ ਹਨ, ਮਨੁੱਖੀ ਜੀਵਨ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ, ਬਜੁਰਗਾ ਤੇ ਬੱਚਿਆਂ ਨੂੰ ਕਈ ਤਰਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾਂ ਪੈਂਦਾ ਹੈ, ਟਰੈਫਿਕ ਵਿਵਸਥਾ ਵੀ ਆਮ ਤੌਰ ਤੇ ਪ੍ਰਭਾਵਿਤ ਹੁੰਦੀ ਹੈ।

ਖਾਂਦਾ ਤੇ ਕੀਟਨਾਸ਼ਕ ਦੀ ਵੱਧ ਵਰਤੋਂ ਕਰਨੀ ਪੈਂਦੀ ਹੈ, ਜਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ, ਅਜਿਹੇ ਘਾਤਕ ਨਤੀਜੇ ਸਾਹਮਣੇ ਆਉਦੇ ਹਨ ਜੋ ਹਰ ਕਿਸੇ ਲਈ ਨੁਕਸਾਨਦਾਇਕ ਹਨ। ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਿਚ ਚੱਲ ਰਹੀਆਂ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਹਰ ਕਿਸਾਨ ਨੂੰ ਲਾਭ ਲੈਣਾ ਚਾਹੀਦਾ ਹੈ। ਇਸ ਮੋਕੇ ਬਾਗਬਾਨੀ ਵਿਭਾਗ ਦੇ ਅਧਿਕਾਰੀ ਡਾ. ਭਾਰਤ ਭੂਸ਼ਣ ਵੱਲੋ ਬਾਗਬਾਨੀ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਪੰਚ ਮਨਜੀਤ ਕੁਮਾਰ, ਗੁਰਮੇਲ ਸਿੰਘ, ਵਰਿੰਦਰ ਸਿੰਘ ਬੀ.ਈ.ਐਮ, ਅਰਜਨ ਸਿੰਘ ਏ.ਟੀ.ਐਮ, ਸਰਨਜੀਤ ਸਿੰਘ, ਬੀਰ ਚੰਦ, ਰੁਪਿੰਦਰਜੀਤ, ਗੋਪਾਲ ਦਾਸ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here