
NEW DELHI,(SADA CHANNEL NEWS):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਕਤਲ ਮਾਮਲੇ ਵਿਚ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ (Supreme Court) ਵਿਚ ਅਹਿਮ ਸੁਣਵਾਈ ਹੋਈ,ਸੁਪਰੀਮ ਕੋਰਟ ਵਿਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਦੇ ਕਲਾਇੰਟ ਪਿੱਛਲੇ 26 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ,ਸੁਪਰੀਮ ਕੋਰਟ (Supreme Court) ਪਹਿਲੀ ਨਵੰਬਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਕਤਲ ਮਾਮਲੇ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਦੀ ਰਿਹਾਈ ਦੀ ਪਟੀਸ਼ਨ ‘ਤੇ ਅੰਤਿਮ ਨਿਪਟਾਰੇ ਲਈ ਸੁਣਵਾਈ ਕਰੇਗੀ,ਚੀਫ ਜਸਟਿਸ ਯੂਯੂ ਲਲਿਤ (Chief Justice UU Lalit) ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਰੀਕ ਤੋਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ ‘ਤੇ ਅੰਤਿਮ ਫੈਸਲਾ ਲੈਣ ਲਈ ਆਜ਼ਾਦ ਹੈ,ਕੇਂਦਰ ਨੇ ਕੋਰਟ ਵਿੱਚ ਹਲਫਨਾਮਾ ਦਰਜ ਕਰਕੇ ਕਿਹਾ ਹੈ ਕਿ ਮੌਜੂਦਾ ਸਥਿਤੀ ਵਿੱਚ ਉਸ ਦੀ ਰਹਿਮ ਦੀ ਅਪੀਲ ‘ਤੇ ਵਿਚਾਰ ਕਰਨਾ ਮੁਸ਼ਕਲ ਹੈ।
