

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਉੱਪ ਰਾਸ਼ਟਰਪਤੀ ਧਨਖੜ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰ
– ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Amritsar, 26 October 2022 , (SADA CHANNEL NEWS) :- ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ (Sachkhand Sri Harmandir Sahib Sri Darbar Sahib Ji) ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ,ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ (Shri Guru Ram Das Ji) ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਪ੍ਰਸ਼ਾਦਾ ਛਕਿਆ ਅਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ,ਉਹ ਕੁਝ ਸਮੇਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Sri Harmandir Sahib Ji) ਵਿਖੇ ਬੈਠੇ ਅਤੇ ਗੁਰਬਾਣੀ ਕੀਰਤਨ ਸੁਣਿਆ।
ਉਨ੍ਹਾਂ ਨੂੰ ਪਰਕਰਮਾਂ ਦੌਰਾਨ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Sri Harmandir Sahib Ji) ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ,ਜਿਸ ਵਿਚ ਉਨ੍ਹਾਂ ਖਾਸ ਰੁਚੀ ਦਿਖਾਈ,ਇਸੇ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਦੇ ਕੀਤਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਉੱਪ ਰਾਸ਼ਟਰਪਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਇਕ ਮੰਗ ਪੱਤਰ ਸੌਂਪਿਆ ਅਤੇ ਸਿੱਖ ਕੌਮ ਦੇ ਇਸ ਅਹਿਮ ਮਸਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ,ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਪੱਤਰ ਵਿਚ ਕਿਹਾ ਕਿ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਪਿਛਲੇ 30-30 ਸਾਲਾਂ ਤੋਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜੋ ਕਿ ਸਿੱਖ ਕੌਮ ਨਾਲ ਅਨਿਆਂ ਹੈ।
