ਮੁੱਖ ਮੰਤਰੀ ਭਗਵੰਤ ਮਾਨ ਨੇ Phagwara ‘ਚ ਜੱਚਾ-ਬੱਚਾ ਸੰਭਾਲ Hospital ਕੀਤਾ ਲੋਕ ਅਰਪਿਤ

0
231
ਮੁੱਖ ਮੰਤਰੀ ਭਗਵੰਤ ਮਾਨ ਨੇ Phagwara 'ਚ ਜੱਚਾ-ਬੱਚਾ ਸੰਭਾਲ Hospital ਕੀਤਾ ਲੋਕ ਅਰਪਿਤ

SADA CHANNEL NEWS:-

Phagwara,(SADA CHANNEL NEWS):-  ਫਗਵਾੜਾ (Phagwara) ਦੇ ਸਬ-ਡਿਵੀਜ਼ਨਲ ਹਸਪਤਾਲ (Sub-Divisional Hospital) ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ (Parent-Child Care Hospital) ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਉਮੀਦ ਜਤਾਈ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ (Hospital Pregnant Women) ਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰੇਗਾ,ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਇਨ੍ਹਾਂ ਹਸਪਤਾਲਾਂ ਰਾਹੀਂ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਅਜਿਹੇ ਹੋਰ ਹਸਪਤਾਲ ਬਣਾਏ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ,ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ ਉਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਇਸ ਕਦਮ ਦਾ ਇਕੋ-ਇਕ ਮਕਸਦ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ (Para-Medical Staff) ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣ ਲਈ ਆਖਿਆ,ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਲੋਕਾਂ ਲਈ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਤਾਂ ਕਿ ਲੋਕਾਂ ਨੂੰ ਇਲਾਜ ਤੇ ਜਾਂਚ ਦੀਆਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਅਪਰੇਸ਼ਨ ਥੀਏਟਰ, ਟੀਕਾਕਰਨ ਵਾਰਡ, ਓ.ਪੀ.ਡੀ. ਆਦਿ ਦਾ ਵੀ ਨਿਰੀਖਣ ਕੀਤਾ,ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਤਾਂ ਕਿ ਹਸਪਤਾਲ ਵਿਚ ਸਰਕਾਰੀ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ (Para-Medical Staff) ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਹਸਪਤਾਲ ਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਆਈ.ਜੀ. ਡਾਕਟਰ ਐਸ. ਭੂਪਤੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਆਪ ਨੇਤਾ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਆਪ ਦੇ ਜ਼ਿਲ੍ਹਾ ਪ੍ਰਧਾਨ ਨਿਕਿਤਾ ਸਿਖਲਾਨੀ, ਮੰਜੂ ਰਾਣਾ, ਸੱਜਣ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here