ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਤਰੇ ਗੁਰਕੰਵਰ ਸਿੰਘ Damdammi Taksal ਵਿਖੇ ਅਹਰਪ੍ਰੀਤ ਕੌਰ ਨਾਲ ਵਿਆਹ ਬੰਧਨ ਵਿੱਚ ਬੱਝ ਗਏ

0
75
ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਤਰੇ ਗੁਰਕੰਵਰ ਸਿੰਘ Damdammi Taksal ਵਿਖੇ ਅਹਰਪ੍ਰੀਤ ਕੌਰ ਨਾਲ ਵਿਆਹ ਬੰਧਨ ਵਿੱਚ ਬੱਝ ਗਏ

Sada Channel News:-

Amritsar,(Sada Channel News):- ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Jarnail Singh Bhindranwale) ਦੇ ਪੋਤਰੇ ਗੁਰਕੰਵਰ ਸਿੰਘ ਦਮਦਮੀ ਟਕਸਾਲ (Grandson Gurkanwar Singh Damdami Taksal) ਵਿਖੇ ਅਹਰਪ੍ਰੀਤ ਕੌਰ (Aharpreet Kaur) ਨਾਲ ਵਿਆਹ ਬੰਧਨ ਵਿੱਚ ਬੱਝ ਗਏ,ਸਮਾਗਮ ਵਿੱਚ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ (Damdammi Taksal) ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਖਸੀਅਤਾਂ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦੇਣ ਪਹੁੰਚੀਆਂ।

ਗੁਰਕੰਵਰ ਸਿੰਘ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Jarnail Singh Bhindranwale) ਦਾ ਪੋਤਾ ਅਤੇ ਈਸ਼ਰ ਸਿੰਘ ਦਾ ਪੁੱਤਰ ਹੈ ਜਦਕਿ ਹਰਪ੍ਰੀਤ ਕੌਰ ਪ੍ਰਦੀਪ ਸਿੰਘ ਦੀ ਧੀ ਹੈ,ਇਸ ਦੌਰਾਨ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Jarnail Singh Bhindranwale) ਨੇ ਕੌਮ ਖਾਤਰ ਜੋ ਕੁਰਬਾਨੀ ਦਿੱਤੀ,ਉਸ ਲਈ ਕੋਈ ਲਫਜ਼ ਨਹੀਂ ਹੈ,ਮੈਨੂੰ ਸੰਤ ਬਾਬਾ ਹਰਨਾਮ ਸਿੰਘ ਈਸ਼ਰ ਸਿੰਘ ਨਾਲ ਮਿਲਣ ਦਾ ਮੌਕਾ ਮਿਲਿਆ,ਉਹ ਬੜੇ ਨੇਕ ਇਨਸਾਨ ਹਨ,ਇਸ ਦੌਰਾਨ ਉਨ੍ਹਾਂ ਨਵੀਂ ਜੋੜੀ ਨੂੰ ਅਸ਼ੀਰਵਾਦ ਦਿੱਤਾ ਅਤੇ ਸੰਤਾਂ ਦੇ ਦੱਸੇ ਹੋਏ ਰਾਹ ‘ਤੇ ਚੱਲਦੇ ਰਹਿਣ ਅਤੇ ਦੋਹਾਂ ਪਰਿਵਾਰਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ (Sri Darbar Sahib) ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਸਾਬਕਾ ਡੀਐਸਜੀਐਮਸੀ ਪ੍ਰਧਾਨ ਮਨਜੀਤ ਸਿੰਘ ਜੀ.ਕੇ.,ਵਿਰਸਾ ਸਿੰਘ ਵਲਟੋਹਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਵੀ ਸਮਾਗਮ ਵਿਚ ਸ਼ਾਮਲ ਹੋਏ।

LEAVE A REPLY

Please enter your comment!
Please enter your name here