
CHANDIGARH,(SADA CHANNEL NEWS):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ,ਮਾਨ ਸਰਕਾਰ ਵੱਲੋਂ ਜਨ ਹਿੱਤ ਐਲਾਨ ਕੀਤੇ ਜਾ ਰਹੇ ਹਨ,ਅਜਿਹਾ ਹੀ ਇਕ ਐਲਾਨ ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Farmer Welfare Minister Kuldeep Singh Dhaliwal) ਨੇ ਕੀਤਾ ਹੈ,ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਪੰਜਾਬ ਸਰਕਾਰ (Punjab Govt) ਵੱਲੋਂ ਫੈਸਲਾ ਲਿਆ ਗਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ (Maintenance of Stubble) ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ।
ਪਹਿਲਾਂ ਇਹ ਤਰੀਕ 7 ਨਵੰਬਰ ਸੀ ਜਿਸ ਨੂੰ ਵਧਾ ਕੇ ਹੁਣ 20 ਨਵੰਬਰ ਤੱਕ ਕਰ ਦਿੱਤਾ ਗਿਆ ਹੈ,ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Farmer Welfare Minister Kuldeep Singh Dhaliwal) ਨੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਦੀਆਂ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਚੁੱਕਣ ਤੇ ਵਾਤਾਰਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿਚ ਆਪਣਾ ਸਹਿਯੋਗ ਪਾਉਣ,ਇਸ ਦੇ ਨਾਲ ਹੀ ਉੁਨ੍ਹਾਂ ਕਿਹਾ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ (Maintenance of Stubble) ਅਤੇ ਕਣਕ ਦੀ ਸਿੱਧੀ ਬਿਜਾਈ (Direct Sowing of Wheat) ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ।
