ਗਾਇਕ Sidhu Moosewala ਦਾ ਇਕ ਹੋਰ ਗੀਤ ਹੋਵੇਗਾ ਰਿਲੀਜ਼,‘VAAR’ ਕੱਲ੍ਹ 10 ਵਜੇ ਹੋਵੇਗਾ ਰਿਲੀਜ਼

0
308
ਗਾਇਕ Sidhu Moosewala ਦਾ ਇਕ ਹੋਰ ਗੀਤ ਹੋਵੇਗਾ ਰਿਲੀਜ਼,‘VAAR’ ਕੱਲ੍ਹ 10 ਵਜੇ ਹੋਵੇਗਾ ਰਿਲੀਜ਼

SADA CHANNEL NEWS:-

SADA CHANNEL NEWS:- ਮਰਹੂਮ ਗਾਇਕ ਸਿੱਧੂ ਮੂਸੇਵਾਲਾ (Late Singer Sidhu Moosewala) ਦਾ ਗੀਤ ’ਵਾਰ’ ਭਲਕੇ 8 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ,ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Father Balkaur Singh) ਨੇ ਇਸਦੀ ਪੁਸ਼ਟੀ ਕੀਤੀ ਹੈ,ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਰਿਲੀਜ਼ ਹੋਣ ਵਾਲਾ ਦੂਜਾ ਗੀਤ ਹੈ,ਇਸ ਤੋਂ ਪਹਿਲਾਂ ਗੀਤ ’ਐਸ ਵਾਈ ਐਲ’ (‘SYL’) ਰਿਲੀਜ਼ ਕੀਤਾ ਗਿਆ ਸੀ ਜਿਸਨੂੰ ਸਰਕਾਰ ਨੇ ਬੈਨ ਕਰ ਦਿੱਤਾ ਸੀ,ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਕਤਲ ਤੋਂ ਬਾਅਦ ਉਸਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (Birth Anniversary of Guru Nanak Dev Ji) ਵਾਲੇ ਦਿਨ ਰਿਲੀਜ਼ ਹੋਣ ਜਾ ਰਿਹਾ ਹੈ,ਜਾਣਕਾਰੀ ਅਨੁਸਾਰ ਗੁਰਪੁਰਬ (Gurpurab) ਦੇ ਦਿਨ ਪਾਠ ਉਪਰੰਤ ਅਰਦਾਸ ਕਰਕੇ 10 ਵਜੇ ਗੀਤ ਰਿਲੀਜ਼ ਕੀਤਾ ਜਾਵੇਗਾ।

ਸਿੱਧੂ ਮੂਸੇਵਾਲਾ ( Sidhu Moosewala) ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਦੂਜਾ ਗੀਤ ਹੈ,ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਮੁਤਾਬਕ ਇਸ ਗੀਤ ਦਾ ਟਾਈਟਲ ‘ਵਾਰ’ ਰੱਖਿਆ ਗਿਆ ਹੈ,ਇਹ ਉਹਨਾਂ ਗੀਤਾਂ ਵਿੱਚੋਂ ਇੱਕ ਹੈ ਜਿਸਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ,ਪਰ ਰਿਲੀਜ਼ ਤੋਂ ਪਹਿਲਾਂ ਹੀ ਮਾਰ ਦਿੱਤਾ ਗਿਆ ਸੀ,ਸਰਦਾਰ ਹਰੀ ਸਿੰਘ ਨਲਵਾ (Sardar Hari Singh Nalwa) ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੇ ਫੌਜ ਮੁਖੀ ਸਨ।

ਮਹਾਨ ਲੜਾਕੂ ਹਰੀ ਸਿੰਘ ਨਲਵਾ ਨੇ ਪਠਾਣਾਂ ਵਿਰੁੱਧ ਕਈ ਯੁੱਧਾਂ ਦੀ ਅਗਵਾਈ ਕੀਤੀ ਅਤੇ ਮਹਾਰਾਜਾ ਰਣਜੀਤ ਸਿੰਘ ਨੂੰ ਜਿੱਤ ਦਿਵਾਈ,ਹਰੀ ਸਿੰਘ ਨਲਵਾ ਨੂੰ ਭਾਰਤ ਦੇ ਸਰਵੋਤਮ ਯੋਧਿਆਂ ਵਿੱਚ ਸਥਾਨ ਦਿੱਤਾ ਜਾਂਦਾ ਹੈ,ਉਸ ਦੀ ਅਗਵਾਈ ਵਿਚ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪਿਸ਼ਾਵਰ ਅਤੇ ਜਮਰੌਦ ਦੀਆਂ ਲੜਾਈਆਂ ਜਿੱਤੀਆਂ ਗਈਆਂ ਸਨ,ਇਹ ਉਸਦੀ ਅਗਵਾਈ ਦੇ ਕਾਰਨ ਸੀ ਕਿ ਸਿੱਖ ਸਾਮਰਾਜ ਦੀ ਸਰਹੱਦ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਤੱਕ ਫੈਲ ਗਈ ਸੀ।

LEAVE A REPLY

Please enter your comment!
Please enter your name here