ਦੇਰ ਰਾਤ Delhi-NCR ਸਣੇ ਉੱਤਰੀ ਭਾਰਤ ‘ਚ ਭੂਚਾਲ ਦੇ ਝਟਕੇ

0
285
ਦੇਰ ਰਾਤ Delhi-NCR ਸਣੇ ਉੱਤਰੀ ਭਾਰਤ 'ਚ ਭੂਚਾਲ ਦੇ ਝਟਕੇ

SADA CHANNEL NEWS:-

NEW DELHI,(SADA CHANNEL NEWS):–  ਦੇਰ ਰਾਤ ਦਿੱਲੀ-ਐਨਸੀਆਰ (Delhi-NCR) ਸਮੇਤ ਪੂਰੇ ਉੱਤਰ ਭਾਰਤ ਵਿੱਚ ਭੂਚਾਲ (Earthquake) ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ,ਦੋ ਵਾਰ ਜ਼ਬਰਦਸਤ ਝਟਕਿਆਂ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ,ਦੇਰ ਰਾਤ 1.58 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਕੁਝ ਦੇਰ ਰੁਕਣ ਤੋਂ ਬਾਅਦ ਮੁੜ ਆਏ ਝਟਕਿਆਂ ਕਾਰਨ ਲੋਕ ਘਬਰਾ ਗਏ ਅਤੇ ਘਰਾਂ ਤੋਂ ਬਾਹਰ ਆ ਗਏ,ਭੂਚਾਲ ਦਾ ਕੇਂਦਰ ਰਹੇ ਨੇਪਾਲ (Nepal) ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ,ਡੋਤੀ ਜ਼ਿਲ੍ਹੇ ਵਿੱਚ ਇੱਕ ਮਕਾਨ ਡਿੱਗਣ ਨਾਲ ਇਨ੍ਹਾਂ ਲੋਕਾਂ ਦੀ ਮੌਤ ਹੋ ਗਈ ਹੈ।

ਨੋਇਡਾ ਅਤੇ ਆਸਪਾਸ (Noida And Vicinity) ਦੇ ਸ਼ਹਿਰਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਭੂਚਾਲ ਦੀ ਤੀਬਰਤਾ 6.3 ਸੀ,ਨੇਪਾਲ (Nepal) ਦੇ ਰਾਸ਼ਟਰੀ ਭੂਚਾਲ ਕੇਂਦਰ (ਐੱਨ.ਐੱਸ.ਸੀ.) (National Seismological Center (NSC)) ਮੁਤਾਬਕ ਨੇਪਾਲ (Nepal) ਦੇ ਦੂਰ-ਪੱਛਮੀ ਖੇਤਰ ‘ਚ ਪਿਛਲੇ 24 ਘੰਟਿਆਂ ‘ਚ ਭੂਚਾਲ ਦੇ ਤਿੰਨ ਝਟਕੇ ਮਹਿਸੂਸ ਕੀਤੇ ਗਏ ਹਨ,ਨੇਪਾਲ ਦੇ ਡੋਤੀ ਜ਼ਿਲ੍ਹੇ ‘ਚ ਬੀਤੀ ਰਾਤ ਆਏ ਭੂਚਾਲ ਤੋਂ ਬਾਅਦ ਇਕ ਮਕਾਨ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਛੇ ਹੋ ਗਈ ਹੈ।

LEAVE A REPLY

Please enter your comment!
Please enter your name here