ਪਨਬਸ ਤੇ ਪੀਆਰਟੀਸੀ ਨਾਲ ਸਰਕਾਰ ਮੀਟਿੰਗ ਰਹੀ ਬੇਸਿੱਟਾ,ਹੜਤਾਲ ਰਹੇਗੀ ਜਾਰੀ

0
221
ਪਨਬਸ ਤੇ ਪੀਆਰਟੀਸੀ ਨਾਲ ਸਰਕਾਰ ਮੀਟਿੰਗ ਰਹੀ ਬੇਸਿੱਟਾ,ਹੜਤਾਲ ਰਹੇਗੀ ਜਾਰੀ

SADA CHANNEL NEWS:-

CHANDIGARH,(SADA CHANNEL NEWS):- ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ (Panbus And PRTC Employees) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਹੜਤਾਲ ਕੀਤੀ ਜਾ ਰਹੀ ਹੈ,ਅੱਜ ਪਨਬਸ ਤੇ ਰੋਡਵੇਜ਼ ਯੂਨੀਅਨ ਦੀ ਅਫਸਰਾਂ ਨਾਲ ਮੀਟਿੰਗ ਹੋਈ ਪਰ ਉਹ ਬੇਸਿੱਟਾ ਰਹੀ ਜਿਸ ਤੋਂ ਬਾਅਦ ਯੂਨੀਅਨ ਵੱਲੋਂ ਹੜਤਾਲ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ,ਯੂਨੀਅਨ (Union) ਵੱਲੋਂ ਪਿਛਲੇ 5 ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਧਰਨਾ ਦਿੱਤਾ ਜਾ ਰਿਹਾ ਹੈ,ਯੂਨੀਅਨ (Union) ਦੀ ਮੰਗ ਹੈ ਕਿ ਬਟਾਲਾ ਡਿਪੂ (Batala Depot) ਦੇ ਕੰਡਕਟਰ ਦੀ ਨਾਜਾਇਜ਼ ਰਿਪੋਰਟ ਰੱਦ ਕੀਤੀ ਜਾਵੇ ਤੇ ਨਾਲ ਹੀ ਫਿਰੋਜ਼ਪੁਰ ਡਿਪੂ ਦੀਆਂ ਕੀਤੀਆਂ 15 ਕੰਡਕਟਰਾਂ ਦੀਆਂ ਬਦਲੀਆਂ ਰੱਦ ਕੀਤੀਆਂ ਜਾਣ ਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਹੜਤਾਲ ਜਾਰੀ ਰੱਖਣਗੇ,ਜ਼ਿਕਰਯੋਗ ਹੈ ਕਿ ਹੜਤਾਲ ਕਾਰਨ ਪੰਜਾਬ ਦੇ ਲਗਭਗ ਸਾਰੇ ਹੀ ਬੱਸ ਅੱਡੇ ਬੰਦ ਹਨ ਜਿਸ ਕਾਰਨ ਯਾਤਰੀਆਂ ਨੂੰ ਕਾਫੀ ਖੱਜਲ-ਖੁਆਰੀ ਹੋ ਰਹੀ ਹੈ,ਯੂਨੀਅਨ (Union) ਦੇ ਆਗੂਆਂ ਨੇ ਕਿਹਾ ਕਿ ਸਾਡੀਆਂ ਮੰਗਾਂ ਮੰਨੀਆਂ ਜਾਣ ਤੇ ਜਿਹੜੇ ਕੰਡਕਟਰ ਉੱਤੇ ਕਾਰਵਾਈ ਕੀਤੀ ਗਈ ਹੈ,ਉਸਨੂੰ ਤੁਰੰਤ ਬਹਾਲ ਕੀਤਾ ਜਾਵੇ,ਦੱਸ ਦੇਈਏ ਕਿ ਬੀਤੇ ਲੰਮੇਂ ਸਮੇਂ ਤੋਂ ਪੀਆਰਟੀਸੀ ਤੇ ਪੰਜਾਬ ਰੋਡਵੇਜ਼ (Panbus And PRTC Employees) ਦੇ ਕੱਚੇ ਮੁਲਾਜ਼ਮ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਅਤੇ ਇਕ ਕੰਡਕਟਰ ਉਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਾਫੀ ਰੋਸ ਜਤਾਇਆ ਜਾ ਰਿਹਾ ਸੀ

LEAVE A REPLY

Please enter your comment!
Please enter your name here