
Mohali,(Sada Channel News):- ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ (Famous Punjabi Singer Babbu Maan) ਨੂੰ ਕਥਿਤ ਤੌਰ ’ਤੇ ਧਮਕੀ ਮਿਲਣ ਦੀ ਖ਼ਬਰ ਮਿਲੀ ਹੈ,ਇਸ ਕਾਰਨ ਮੁਹਾਲੀ (Mohali) ਦੇ ਸੈਕਟਰ 70 ਵਿਚ ਸਥਿਤ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ,ਸੂਤਰਾਂ ਮੁਤਾਬਕ ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਬੱਬੂ ਮਾਨ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ,ਇਸ ਦੇ ਮੱਦੇਨਜ਼ਰ ਘਰ ਦੇ ਬਾਹਰ ਪੁਲਿਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ, ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਧਮਕੀ ਕਿਸ ਵੱਲੋਂ ਆਈ ਹੈ,ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
