
CHANDIGARH,(SADA CHANNEL NEWS):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala) ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਯੂਕੇ (UK) ਲਈ ਰਵਾਨਾ ਹੋ ਗਏ ਹਨ,ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਹ ਪਹਿਲੀ ਵਾਰੀ ਵਿਦੇਸ਼ ਜਾ ਰਹੇ ਹਨ,ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala) ਦੇ ਮਾਤਾ-ਪਿਤਾ ਨੇ ਬੀਤੇ ਦਿਨੀਂ ਪੰਜਾਬ ਦੇ ਡੀਜੀਪੀ (DGP) ਨਾਲ ਮੁਲਾਕਾਤ ਕੀਤੀ ਸੀ ਅਤੇ ਡੀਜੀਪੀ (DGP) ਕੋਲੋਂ ਇਨਸਾਫ਼ ਦੀ ਮੰਗ ਕੀਤੀ ਸੀ,ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਐਤਵਾਰ ਨੂੰ ਘਰ ਆਏ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਕੇ ਕਿਹਾ ਸੀ।
ਕਿ ਪੰਜਾਬ ਵਿੱਚ ਲਾਅ ਐਂਡ ਆਰਡਰ (Law And Order) ਖਤਮ ਹੋ ਗਿਆ ਹੈ ਇੱਥੇ ਹਰ ਵਿਅਕਤੀ ਨੂੰ ਆਪਣੀ ਸੁਰੱਖਿਆ ਖੁਦ ਕਰਨੀ ਹੋਵੇਗੀ,ਉਨ੍ਹਾਂ ਨੇ ਇਨਸਾਫ ਲਈ ਇਕ ਦਸਤਖਤ ਮੁਹਿੰਮ ਚਲਾਈ ਸੀ ਜਿਸ ਤੋਂ ਬਾਅਦ ਹੀ ਡੀਜੀਪੀ ਗੌਰਵ ਯਾਦਵ (DGP Gaurav Yadav) ਨਾਲ ਮੁਲਾਕਾਤ ਕੀਤੀ ਸੀ,ਦੱਸ ਦੇਈਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala) ਨੂੰ 29 ਮਈ ਦੀ ਸ਼ਾਮ ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ ਉਸ ਤੋਂ ਬਾਅਦ ਪਿਤਾ ਦੇ ਬਿਆਨਾਂ ਆਧਰਿਤ ਮਾਮਲਾ ਦਰਜ ਕੀਤਾ ਗਿਆ ਸੀ।
