
Chandigarh,19 November 2022,(Sada Channel News):- ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (United Kisan Morcha) ਗ਼ੈਰ-ਸਿਆਸੀ ਵੱਲੋਂ ਤਿੱਖਾ ਸੰਘਰਸ਼ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ,ਇਸ ਤਹਿਤ ਬੀਕੇਯੂ (BKU) ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਅੱਜ ਦੁਪਿਹਰ 12 ਵਜੇ ਤੋਂ ਮਰਨ ਵਰਤ ‘ਤੇ ਬੈਠਣਗੇ,ਜਾਣਕਾਰੀ ਅਨੁਸਾਰ ਡੱਲੇਵਾਲ ਫਰੀਦਕੋਟ ਵਿਖੇ ਨੈਸ਼ਨਲ ਹਾਈਵੇ ‘ਤੇ ਲਗਾਏ ਗਏ ਧਰਨਾ ਸਥਾਨ ਤੋਂ ਹੀ ਆਪਣਾ ਮਰਨ ਵਰਤ ਸ਼ੁਰੂ ਕਰਨਗੇ,ਕਾਬਿਲੇਗੌਰ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Chief Minister Punjab Bhagwant Mann) ਵਲੋਂ ਪ੍ਰਦਰਸ਼ਨ ਕਰ ਰਹੀ ਕਿਸਾਨ ਜਥੇਬੰਦੀ ਬਾਰੇ ਬਿਆਨ ਦਿੱਤਾ ਗਿਆ ਸੀ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਨੀਂਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਤੋਂ ਕਿਸਾਨ ਖਫ਼ਾ ਹਨ ਜਿਸ ਕਰ ਕੇ ਉਹ ਸੰਘਰਸ਼ ਕਰ ਰਹੇ ਹਨ।
