ਇਸਲਾਮਿਕ ਬੈਂਕ ਵਾਂਗ ਸ਼ੁਰੂ ਹੋਣਗੇ ਸਿੱਖ ਬੈਂਕ! ਸ੍ਰੀ ਅਕਾਲ ਤਖ਼ਤ ਜਥੇਦਾਰ Giani Harpreet Singh ਨੇ ਦਿੱਤਾ ਅਹਿਮ ਹੁਕਮ

0
343
ਇਸਲਾਮਿਕ ਬੈਂਕ ਵਾਂਗ ਸ਼ੁਰੂ ਹੋਣਗੇ ਸਿੱਖ ਬੈਂਕ! ਸ੍ਰੀ ਅਕਾਲ ਤਖ਼ਤ ਜਥੇਦਾਰ Giani Harpreet Singh ਨੇ ਦਿੱਤਾ ਅਹਿਮ ਹੁਕਮ

Sada Channel News:-

Amritsar Sahib,(Sada Channel News):-  ਸ਼੍ਰੀ ਅਕਾਲ ਤਖ਼ਤ ਸਾਹਿਬ (Shri Akal Takht Sahib) ਵਿਖੇ ਹੋਈ ਪੰਚ ਸਿੰਘ ਸਾਹਿਬ ਦੀ ਹੋਈ ਮੀਟਿੰਗ ਵਿੱਚ ਅੱਜ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ,ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ (Shri Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਦੱਸਿਆ ਕਿ ਸਿੱਖ ਪੰਥ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਜਿਸ ਤਰ੍ਹਾਂ ਇਸਲਾਮਿਕ ਬੈਂਕ ਕੌਮਾਂਤਰੀ ਪੱਧਰ (Islamic Bank International Level )’ਤੇ ਕੰਮ ਕਰ ਰਿਹਾ ਹੈ,ਇਸੇ ਤਰ੍ਹਾਂ ਸਿੱਖ ਬੈਂਕ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ,ਇਸ ਨੂੰ ਪੂਰਾ ਕਰਨ ਲਈ ਸਿੱਖ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ’ਤੇ ਆਧਾਰਿਤ ਕਮੇਟੀ ਬਣਾਈ ਜਾਵੇ।

ਇਹ ਬੈਂਕ ਸਿੱਖ ਨੌਜਵਾਨਾਂ ਨੂੰ ਸਿੱਖਿਅਤ ਕਰਨ ਲਈ ਕਰਜ਼ੇ ਅਤੇ ਕਾਰੋਬਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ,ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ (Shiromani Committee) ਨੂੰ ਤੋੜਨ ਦੀ ਸਾਜ਼ਿਸ਼ ਦਾ ਸਖ਼ਤ ਨੋਟਿਸ ਲਿਆ ਗਿਆ ਹੈ,ਕਿਹਾ ਗਿਆ ਕਿ ਕੁਝ ਸਿੱਖ ਚਿਹਰਿਆਂ ਦੀ ਵਰਤੋਂ ਕਰਕੇ ਕੇਂਦਰ ਸਰਕਾਰ ਲਗਾਤਾਰ ਕਾਨੂੰਨ ਦੀ ਆੜ ਵਿੱਚ ਸ਼੍ਰੋਮਣੀ ਕਮੇਟੀ (Shiromani Committee) ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਕਾਰਵਾਈ ਵੀ ਅਜਿਹੇ ਸਮੇਂ ਕੀਤੀ ਜਾ ਰਹੀ ਹੈ ਜਦੋਂ ਸਿੱਖ ਪੰਥ ਗੁਰਦੁਆਰਾ ਸੁਧਾਰ ਲਹਿਰ (Sikh Panth Gurdwara Reform Movement) ਅਤੇ ਸ਼੍ਰੋਮਣੀ ਕਮੇਟੀ (Shiromani Committee) ਦੀ ਸਥਾਪਨਾ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੂਰਬੀਰ ਯੋਧਿਆਂ ਦਾ ਸ਼ਹੀਦੀ ਦਿਵਸ ਸ਼ਤਾਬਦੀ ਮਨਾ ਰਿਹਾ ਹੈ,ਇਸ ਕਾਰਵਾਈ ਨੂੰ ਕੇਂਦਰ ਸਰਕਾਰ (Central Govt) ਵੱਲੋਂ ਸਿੱਖਾਂ ਦੀ ਸਭ ਤੋਂ ਵੱਡੀ ਜਥੇਬੰਦੀ ਸ਼੍ਰੋਮਣੀ ਕਮੇਟੀ (Shiromani Committee) ’ਤੇ ਹਮਲੇ ਦਾ ਐਲਾਨ ਕੀਤਾ ਜਾਂਦਾ ਹੈ।

ਸ਼੍ਰੋਮਣੀ ਕਮੇਟੀ (Shiromani Committee) ਨੂੰ ਮਜ਼ਬੂਤ ​​ਕਰਨ ਅਤੇ ਇਸ ਨੂੰ ਕੌਮਾਂਤਰੀ ਪੱਧਰ ’ਤੇ ਸਥਾਪਿਤ ਕਰਨ ਲਈ ਯਤਨ ਆਰੰਭੇ ਜਾਣ,ਅਹਿਮ ਫੈਸਲਾ ਲੈਂਦਿਆਂ ਸਿੱਖ ਪੰਥ ਦਾ ਉੱਚ ਪੱਧਰੀ ਸਿੱਖ ਸਿੱਖਿਆ ਬੋਰਡ ਸਥਾਪਿਤ (Sikh Education Board Established) ਕੀਤਾ ਜਾਵੇ,ਇਸ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ (Shri Akal Takht Sahib) ਦੀ ਅਗਵਾਈ ਹੇਠ ਸਿੱਖ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ’ਤੇ ਆਧਾਰਿਤ ਕਮੇਟੀ ਬਣਾਈ ਜਾਵੇ,ਜੋ ਇਸ ਕਾਰਜ ਨੂੰ ਨੇਪਰੇ ਚਾੜ੍ਹੇ,ਪੰਜ ਸਿੰਘ ਸਾਹਿਬ ਦੀ ਮੀਟਿੰਗ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ (Punjab Govt) ਹਥਿਆਰਾਂ ਦਾ ਪ੍ਰਚਾਰ ਕਰਨ ਵਾਲੀਆਂ ਫਿਲਮਾਂ ’ਤੇ ਪਾਬੰਦੀ ਲਾਵੇ।

LEAVE A REPLY

Please enter your comment!
Please enter your name here