Republic Day ‘ਤੇ ਜੇਲ੍ਹ ‘ਚੋਂ ਬਾਹਰ ਆ ਸਕਦੇ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ Navjot Singh Sidhu,ਸੀਨੀਅਰ ਆਗੂਆਂ ਨੇ ਇਸ ਦੀ ਜਾਣਕਾਰੀ ਦਿੱਤੀ

0
277
Republic Day ‘ਤੇ ਜੇਲ੍ਹ ‘ਚੋਂ ਬਾਹਰ ਆ ਸਕਦੇ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ Navjot Singh Sidhu,ਸੀਨੀਅਰ ਆਗੂਆਂ ਨੇ ਇਸ ਦੀ ਜਾਣਕਾਰੀ ਦਿੱਤੀ

Sada Channel News:-

Patiala,(Sada Channel News):- ਰੋਡਰੇਜ਼ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋ ਸਕਦੀ ਹੈ,ਉਸ ਦੇ ਚੰਗੇ ਆਚਰਣ ਕਾਰਨ ਸਰਕਾਰ ਸਿੱਧੂ ਨੂੰ 26 ਜਨਵਰੀ 2023 ਨੂੰ ਰਿਹਾਅ ਕਰ ਸਕਦੀ ਹੈ,ਇਸ ਦੀ ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਪਰ ਕੁਝ ਦਿਨ ਪਹਿਲਾਂ ਪਟਿਆਲਾ ਜੇਲ੍ਹ (Patiala Jail) ਵਿੱਚ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਮਿਲਣ ਗਏ ਰਾਜ ਦੇ ਸੀਨੀਅਰ ਆਗੂਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਮਿਲਣ ਲਈ ਇੱਕ ਦਰਜਨ ਸੀਨੀਅਰ ਕਾਂਗਰਸੀ ਆਗੂ ਜੇਲ੍ਹ ਪਹੁੰਚੇ ਸਨ,ਮੁਲਾਕਾਤ ਤੋਂ ਬਾਅਦ ਵਾਪਸ ਪਰਤੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਉਨ੍ਹਾਂ ਦੇ ਚੰਗੇ ਆਚਰਣ ਕਾਰਨ ਉਨ੍ਹਾਂ ਨੂੰ 26 ਜਨਵਰੀ ਨੂੰ ਰਿਹਾਅ ਕੀਤਾ ਜਾ ਸਕਦਾ ਹੈ,ਉਹ ਪਿਛਲੇ ਸਾਢੇ ਛੇ ਮਹੀਨਿਆਂ ਤੋਂ ਪਟਿਆਲਾ ਜੇਲ੍ਹ (Patiala Jail) vਵਿੱਚ ਹੈ,ਜਿੱਥੇ ਉਹ ਆਪਣੀ ਬੈਰਕ ਵਿੱਚ ਬੈਠ ਕੇ ਕਲਰਕ ਦਾ ਕੰਮ ਵੀ ਕਰ ਰਹੇ ਹਨ।

ਦੱਸ ਦੇਈਏ ਕਿ ਰੋਡਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ,1988 ਵਿੱਚ ਪੰਜਾਬ ਵਿੱਚ ਹੋਈ ਰੋਡਰੇਜ ਦੀ ਇੱਕ ਘਟਨਾ ਵਿੱਚ ਸਿੱਧੂ ਦੇ ਮੁੱਕੇ ਨਾਲ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ,ਇਸ ਮਾਮਲੇ ਵਿੱਚ ਸੁਪਰੀਮ ਕੋਰਟ (Supreme Court) ਨੇ ਪਹਿਲਾਂ ਸਿੱਧੂ ਨੂੰ ਗੈਰ-ਇਰਾਦਤਨ ਕਤਲ ਹੱਤਿਆ ਤੋਂ ਬਰੀ ਕਰ ਦਿੱਤਾ ਸੀ ਅਤੇ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਸੀ ਪਰ ਇਸ ਮਾਮਲੇ ਵਿੱਚ ਰੀਵਿਊ ਪਟੀਸ਼ਨ (Review Petition) ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ (Supreme Court) ਨੇ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ।

LEAVE A REPLY

Please enter your comment!
Please enter your name here