Ukraine ਸਰਕਾਰ ਵਲੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਹਵਾਈ ਹਮਲੇ ਦਾ Alert ਜਾਰੀ

0
262
Ukraine ਸਰਕਾਰ ਵਲੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਹਵਾਈ ਹਮਲੇ ਦਾ Alert ਜਾਰੀ

SADA CHANNEL NEWS:-

SADA CHANNEL NEWS:- ਰੂਸ ਅਤੇ ਯੂਕਰੇਨ (Ukraine) ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਚੱਲ ਰਿਹਾ ਹੈ,ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਯੂਕਰੇਨ ਦੇ ਡੋਨੇਟਸਕ ਅਤੇ ਪੋਲਟਾਵਾ ‘ਚ ਧਮਾਕੇ ਹੋਏ,ਮੀਡੀਆ ਰਿਪੋਰਟਾਂ ਮੁਤਾਬਕ ਇਸ ਤੋਂ ਬਾਅਦ ਯੂਕਰੇਨ (Ukraine) ਵਿੱਚ ਹਵਾਈ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ,ਇਸ ਤੋਂ ਪਹਿਲਾਂ ਖਾਰਕੀਵ ਵਿੱਚ ਧਮਾਕਿਆਂ ਦੀਆਂ ਖਬਰਾਂ ਆਈਆਂ ਸਨ,ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਯੂਕਰੇਨ (Ukraine) ਦੇ ਜ਼ਿਆਦਾਤਰ ਹਿੱਸਿਆਂ ਲਈ ਹਵਾਈ ਹਮਲੇ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਮੀਡੀਆ ਰਿਪੋਰਟਾਂ (Media Reports) ‘ਚ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸੋਮਵਾਰ ਸਵੇਰੇ ਯੂਕਰੇਨ(Ukraine) ਦੇ ਸ਼ਹਿਰ ਕ੍ਰੀਵੀ ਰਿਹ ‘ਤੇ ਰੂਸੀ ਹਮਲੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ,ਫੌਜੀ ਅਧਿਕਾਰੀਆਂ ਨੇ ਦੱਸਿਆ ਕਿ ਤਿੰਨ ਮਿਜ਼ਾਈਲਾਂ ਇਕ ਉਦਯੋਗਿਕ ਇਕਾਈ ‘ਤੇ ਦਾਗੀਆਂ ਗਈਆਂ ਹਨ,ਜਿਸ ਵਿੱਚ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ।

ਇਸ ਦੌਰਾਨ, ਯੂਕਰੇਨ (Ukraine) ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ (Ukrainian President Volodymyr Zelensky) ਨੇ ਆਪਣੇ ਦੇਸ਼ ਵਾਸੀਆਂ ਨੂੰ ਸਰਦੀਆਂ ਦੌਰਾਨ ਇਕਜੁੱਟ ਰਹਿਣ ਲਈ ਕਿਹਾ ਹੈ,ਐਤਵਾਰ ਨੂੰ ਇੱਕ ਵੀਡੀਓ ਸੰਬੋਧਨ ਵਿੱਚ, ਜ਼ੇਲੇਂਸਕੀ ਨੇ ਕਿਹਾ ਕਿ ਰੂਸ ਯੂਕਰੇਨ (Russia Ukraine) ਦੇ ਖਿਲਾਫ ਕਾਰਵਾਈ ਕਰਨ ਲਈ ਸਰਦੀਆਂ ਦਾ ਫਾਇਦਾ ਉਠਾਉਣ ਦਾ ਇਰਾਦਾ ਰੱਖਦਾ ਹੈ,ਉਸਨੇ ਜ਼ੋਰ ਦੇ ਕੇ ਕਿਹਾ ਕਿ ਯੂਕਰੇਨ ਦੇ ਲੋਕਾਂ ਨੂੰ ਇਸ ਸਰਦੀ ਨੂੰ ਸਹਿਣ ਲਈ ਹਰ ਸੰਭਵ ਯਤਨ ਕਰਨ ਦੀ ਲੋੜ ਹੈ, ਭਾਵੇਂ ਇਹ ਕਿੰਨੀ ਵੀ ਔਖੀ ਕਿਉਂ ਨਾ ਹੋਵੇ।

LEAVE A REPLY

Please enter your comment!
Please enter your name here