ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀ ਸੀ

0
212
ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀ ਸੀ

SADA CHANNEL NEWS:-

CHANDIGARH,(SADA CHANNEL NEWS):- ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀ ਸੀ ਜਿਸ ਕਰਕੇ ਕਈ ਕੰਮ ਕਰਵਾਉਣ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ 1090 ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਜਾ ਚੁੱਕੀ ਹੈ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੀ ਕਾਇਆ ਕਲਪ ਲਈ ਮਾਨ ਸਰਕਾਰ ਵੱਲੋਂ ਹੋਰ ਵੀ ਕਈ ਪੁਖਤਾ ਕਦਮ ਚੁੱਕੇ ਗਏ ਹਨ ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਟੈਂਪ ਪੇਪਰਾਂ ਦੀ ਖਰੀਦ ਨੂੰ ਸਰਲ ਬਣਾਉਣ ਲਈ ਈ-ਸਟੈਂਪ ਪੇਪਰ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ।

LEAVE A REPLY

Please enter your comment!
Please enter your name here