
Mohali, December 19, 2022,(Sada Channel News):- ਪੰਜਾਬ ਵਿਚ ਪਹਿਲਾ ਸਰਕਾਰੀ ਰੇਤਾ ਤੇ ਬਜਰੀ ਵਿਕਰੀ ਕੇਂਦਰ ਅੱਜ 19 ਦਸੰਬਰ ਨੂੰ ਮੁਹਾਲੀ ਵਿਚ ਸ਼ੁਰੂ ਹੋਵੇਗਾ ਜਿਸਦਾ ਉਦਘਾਟਨ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ (Minister Harjot Singh Bains) ਕਰਨਗੇ,ਹਰਜੋਤ ਬੈਂਸ ਨੇ ਦੱਸਿਆ ਕਿ ਮੁਹਾਲੀ ਵਿਚਲੇ ਇਸ ਕੇਂਦਰ ’ਤੇ ਸਰਕਾਰੀ ਰੇਟ ’ਤੇ ਲੋਕਾਂ ਨੂੰ ਰੇਤਾ ਤੇ ਬਜਰੀ ਮਿਲਿਆ ਕਰਨਗੇ ਤੇ ਇਹਨਾਂ ਦੀ ਸਪਲਾਈ ਸਰਕਾਰੀ ਖੱਡਾਂ ਤੋਂ ਇਸ ਕੇਂਦਰ ਤੱਕ ਕੀਤੀ ਜਾਵੇਗੀ,ਯਾਦ ਰਹੇ ਕਿ ਪੰਜਾਬ ਵਿਚ ਇਸ ਵੇਲੇ ਰੇਤੇ ਤੇ ਬਜਰੀ ਦੀਆਂ ਕੀਮਤਾਂ ਅਸਮਾਨੀਂ ਛੂਹ ਰਹੀਆਂ ਹਨ ਤੇ ਇਸ ਕਾਰਨ ਆਪ ਸਰਕਾਰ ਵੀ ਨਿਸ਼ਾਨੇ ’ਤੇ ਰਹੀ ਹੈ ਕਿਉਂਕਿ ਚੋਣਾਂ ਵੇਲੇ ਆਪ ਨੇ ਦਾਅਵਾ ਕੀਤਾ ਸੀ ਕਿ ਗੈਰ ਕਾਨੂੰਨੀ ਮਾਇਨਿੰਗ (Illegal Mining) ਨੂੰ ਨਕੇਲ ਪਾਈ ਜਾਵੇਗੀ ਤੇ ਰੇਤਾ ਤੇ ਬਜਰੀ ਸਸਤੇ ਕੀਤੇ ਜਾਣਗੇ ਪਰ ਅਜਿਹਾ ਹੋ ਨਹੀਂ ਸਕਿਆ,ਅਜਿਹੇ ਵਿਚ ਨਵਾਂ ਸਰਕਾਰੀ ਕੇਂਦਰ ਖੁੱਲ੍ਹਣ ’ਤੇ ਲੋਕਾਂ ਦੀ ਨਜ਼ਰ ਹੈ ਕਿ ਇਸਦੀ ਕਾਰਗੁਜ਼ਾਰੀ ਕਿਸ ਤਰੀਕੇ ਦੀ ਰਹੇਗੀ।
