ਵੱਡੇ ਉਦਯੋਗਪਤੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਮਨਾਉਣ ਵਾਸਤੇ ਮਾਨ ਵੱਲੋਂ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ

0
224
ਵੱਡੇ ਉਦਯੋਗਪਤੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਮਨਾਉਣ ਵਾਸਤੇ ਮਾਨ ਵੱਲੋਂ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ

Sada Channel News:-

ਵੱਡੇ ਉਦਯੋਗਪਤੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਮਨਾਉਣ ਵਾਸਤੇ ਮਾਨ ਵੱਲੋਂ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ

– ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਵਿੱਚ ਸਹਾਈ ਹੋਵੇਗਾ ਦੌਰਾ

Chandigarh,(Sada Channel News):-  ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਚੇਨਈ ਅਤੇ ਹੈਦਰਾਬਾਦ (Chennai And Hyderabad) ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਸੂਬੇ ਵਿੱਚ ਨਿਵੇਸ਼ ਲਈ ਵੱਡੇ ਸਨਅਤਕਾਰਾਂ ਨੂੰ ਤਿਆਰ ਕੀਤਾ ਜਾ ਸਕੇ,ਮੁੱਖ ਮੰਤਰੀ ਸ਼ਾਮੀਂ ਚੇਨਈ ਪਹੁੰਚੇ, ਜਿੱਥੇ ਉਹ 19 ਦਸੰਬਰ (ਸੋਮਵਾਰ) ਨੂੰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗਠਜੋੜ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਨਾਲ ਮੁਲਾਕਾਤ ਕਰਨਗੇ,ਇਸੇ ਤਰ੍ਹਾਂ ਉਹ 20 ਦਸੰਬਰ (ਮੰਗਲਵਾਰ) ਨੂੰ ਹੈਦਰਾਬਾਦ ਵਿਖੇ ਉਦਯੋਗਪਤੀਆਂ ਨਾਲ ਗੱਲਬਾਤ ਕਰਨਗੇ,ਮੁੱਖ ਮੰਤਰੀ ਦੀ ਇਸ ਦੋ ਰੋਜ਼ਾ ਅਹਿਮ ਫੇਰੀ ਨਾਲ ਸੂਬੇ ਨੂੰ ਵੱਡੇ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਵੱਡੀਆਂ ਕੰਪਨੀਆਂ ਤੋਂ ਮੁਹਾਰਤ ਹਾਸਲ ਕਰਨ ਸਬੰਧੀ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਸੂਬਾ ਸਰਕਾਰ ਵੱਲੋਂ 23-24 ਫਰਵਰੀ ਨੂੰ ਐਸ.ਏ.ਐਸ., ਨਗਰ, ਮੁਹਾਲੀ ਵਿਖੇ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਲਈ ਸਨਅਤਕਾਰਾਂ ਨੂੰ ਸੱਦਾ ਦੇਣਗੇ,ਇਸ ਦੌਰਾਨ ਭਗਵੰਤ ਮਾਨ ਨੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਉਭਰਨ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ,ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ ‘ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਉਮੀਦ ਜਤਾਈ ਕਿ ਦੇਸ਼ ਦੀਆਂ ਵੱਡੀਆਂ ਉਦਯੋਗਿਕ ਥਾਂਵਾਂ ਦਾ ਦੌਰਾ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ, ਉੱਥੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪੰਜਾਬ ਨੂੰ ਉੱਦਮੀਆਂ ਲਈ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਰਸਾਉਣਗੇ,ਉਨ੍ਹਾਂ ਆਸ ਪ੍ਰਗਟਾਈ ਕਿ ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

LEAVE A REPLY

Please enter your comment!
Please enter your name here