ਡੀਸੀ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਬਿਨਾਂ ਮਨਜ਼ੂਰੀ ਦੇ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ

0
189
ਡੀਸੀ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਬਿਨਾਂ ਮਨਜ਼ੂਰੀ ਦੇ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ

SADA CHANNEL NEWS:-

SADA CHANNEL NEWS:- ਡੀਸੀ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਬਿਨਾਂ ਮਨਜ਼ੂਰੀ ਦੇ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ,ਬੱਚਿਆਂ ਦੇ ਇਨ੍ਹਾਂ ਬੋਰਵੈੱਲਾਂ ਵਿਚ ਡਿਗਣ ਦੇ ਹਾਦਸਿਆਂ ਤੋਂ ਬਚਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ,ਬੋਰਵੈੱਲ ਜਾਂ ਖੂਹ ਪੁੱਟਣ ਜਾਂ ਡੂੰਘੇ ਕਰਨ ਲਈ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਲਾਜ਼ਮੀ ਹੋਵੇਗੀ,ਇਹ ਹੁਕਮ 18 ਫਰਵਰੀ 2023 ਤੱਕ ਲਾਗੂ ਰਹਿਣਗੇ,ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਬੋਰਵੈੱਲ ਜਾਂ ਟਿਊਬਵੈੱਲਾਂ ਦੀ ਖੁਦਾਈ ਜਾਂ ਮੁਰੰਮਤ ਕਰਨ ਤੋਂ ਪਹਿਲਾਂ ਜ਼ਮੀਨ ਮਾਲਕਾਂ ਅਤੇ ਸਬੰਧਿਤ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜ਼ਮੀਨ ਮਾਲਕ ਖੂਹ ਜਾਂ ਬੋਰ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਕੁਲੈਕਟਰ, ਸਬੰਧਤ ਗਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ (ਗਰਾਊਂਡ ਵਾਟਰ) ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ।

ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਮਨਜ਼ੂਰੀ ਲਵੇਗਾ ਅਤੇ ਉਨ੍ਹਾਂ ਦੀ ਦੇਖ-ਰੇਖ ਤੋਂ ਬਿਨਾਂ ਕੰਮ ਨਹੀਂ ਕਰਵਾਏਗਾ,ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਜੇਕਰ ਖਾਲੀ ਥਾਂ ਕੋਈ ਹੋਵੇ ਤਾਂ ਉਸ ਨੂੰ ਮਿੱਟੀ ਨਾਲ ਭਰਿਆ ਜਾਵੇ ਅਤੇ ਕੰਮ ਪੂਰਾ ਹੋਣ ਤੋਂ ਬਾਅਦ ਜ਼ਮੀਨੀ ਪੱਧਰ ਨੂੰ ਪਹਿਲਾ ਵਾਂਗ ਹੀ ਕੀਤਾ ਜਾਵੇ,ਪੇਂਡੂ ਇਲਾਕੇ ’ਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ’ਚ ਜਨ ਸਿਹਤ ਵਿਭਾਗ, ਭੂਮੀ ਰੱਖਿਆ (ਗਰਾਊਂਡ ਵਾਟਰ), ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਇੰਜੀਨੀਅਰਾਂ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰਾਂ ਦੀ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਏਰੀਏ ਵਿਚ ਕਿੰਨੇ ਬੋਰਵੈਲ/ਖੂਹ ਆਦਿ ਨਵੇਂ ਖੁਦਵਾਏ ਗਏ,ਕਿੰਨੀਆਂ ਦੀ ਮੁਰੰਮਤ ਕਰਵਾਈ,ਕਿੰਨੇ ਵਰਤੋਂ ਵਿਚ ਹਨ,ਕਿੰਨੇ ਭਰਵਾਏ ਗਏ ਹਨ ਤੇ ਇਸ ਰਿਪੋਰਟ ਦੀ ਇਕ ਕਾਪੀ ਆਪਣੇ ਕੋਲ ਦਫਤਰ ਵਿਚ ਰਿਕਾਰਡ ਵਜੋਂ ਰੱਖੀ ਜਾਵੇਗੀ ਤੇ ਇਕ ਕਾਪੀ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਕਪੂਰਥਲਾ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਪੂਰਥਲਾ ਨੂੰ ਭੇਜੀ ਜਾਵੇਗੀ।

LEAVE A REPLY

Please enter your comment!
Please enter your name here