
ਨੰਗਲ,(Sada Channel News):- ਦੇਸ਼ ‘ਚ ਕੋਰੋਨਾ ਦੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਦੇ ਨਾਲ-ਨਾਲ ਨੰਗਲ ਨਗਰ ਕੌਂਸਲ ਵੀ ਚੌਕਸ ਹੋ ਗਈ ਹੈ,ਨੰਗਲ ਨਗਰ ਕੌਂਸਲ ਨੇ ਅੱਜ ਸ਼ਹਿਰ ਦੇ ਮੁਨਿਆਦੀ ਕਰਾਵਾ ਖੇਤਰ ਦੇ ਨਿਵਾਸੀਆਂ ਨੂੰ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ,ਇਲਾਕੇ ਦੇ ਲੋਕਾਂ ਨੂੰ ਮਾਸਕ ਪਹਿਨਣ, ਦੋ ਗਜ਼ ਦੀ ਦੂਰੀ ਬਣਾ ਕੇ ਰੱਖਣ, ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਨਾ ਜਾਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ,ਇਸ ਤੋਂ ਇਲਾਵਾ ਕਰੋਨਾ ਕਾਰਨ ਵਿਆਹ ਸ਼ਾਦੀਆਂ ਤੋਂ ਦੂਰੀ ਬਣਾ ਕੇ ਰੱਖਣ ਅਤੇ ਵਾਰ-ਵਾਰ ਹੱਥ ਧੋਣ ਦੀ ਵੀ ਅਪੀਲ ਕੀਤੀ ਗਈ।
.
ਦੂਜੇ ਪਾਸੇ ਸਿਵਲ ਹਸਪਤਾਲ ਨੰਗਲ ਦੇ ਐਸ.ਐਮ.ਓ ਡਾ: ਨਰੇਸ਼ ਕੁਮਾਰ ਨੇ ਵੀ ਲੋਕਾਂ ਨੂੰ ਕਰੋਨਾ ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਕਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਆਕਸੀਜਨ ਦੀਆਂ ਦਵਾਈਆਂ ਤੋਂ ਇਲਾਵਾ 35 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ,ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਇਸ ਸਮੇਂ ਸਿਰਫ਼ ਇੱਕ ਹੀ ਕਰੋਨਾ ਪਾਜ਼ੇਟਿਵ ਕੇਸ ਪਾਇਆ ਗਿਆ ਹੈ,ਉਨ੍ਹਾਂ ਕਿਹਾ ਕਿ ਇਲਾਜ ਅਤੇ ਟੈਸਟਾਂ ਲਈ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ,ਉਨ੍ਹਾਂ ਕਿਹਾ ਕਿ ਕਰੋਨਾ ਦੀ ਡਬਲ ਡੋਜ਼ ਤੋਂ ਇਲਾਵਾ ਲਗਭਗ ਸਾਰੇ ਇਲਾਕਾ ਨਿਵਾਸੀਆਂ ਨੂੰ ਬੂਸਟਰ ਡੋਜ਼ ਵੀ ਮਿਲ ਰਹੀ ਹੈ,ਉਨ੍ਹਾਂ ਕਿਹਾ ਕਿ ਕੋਰੋਨਾ ਨਾਲ ਲੜਨ ਲਈ ਹਸਪਤਾਲ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।
